10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

-ਹੁਸ਼ਿਆਰਪੁਰ ਨਗਰ ਨਿਗਮ ਚੋਣਾਂ- ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਅਜੀਤ ਡੈਸਕ 23-06-2026

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਆਮ ਚੋਣਾਂ-2026 ਲਈ ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣ ਲੜਨ ਵਾਲੇ ਉਮੀਦਵਾਰ 25 ਜੂਨ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ 26 ਜੂਨ ਨੂੰ ਸੰਬੰਧਿਤ ਰਿਟਰਨਿੰਗ ਅਫ਼ਸਰਾਂ ਵਲੋਂ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ, ਜਦਕਿ 27 ਜੂਨ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਚੋਣ ਮੈਦਾਨ ਵਿਚ ਰਹਿਣ ਵਾਲੇ ਯੋਗ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ 5 ਜੁਲਾਈ (ਐਤਵਾਰ) ਨੂੰ ਨਗਰ ਨਿਗਮ ਦੇ 50 ਵਾਰਡਾਂ ਲਈ ਵੋਟਿੰਗ ਕਰਵਾਈ ਜਾਵੇਗੀ।

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜਥੇਬੰਦੀ ਦਾ ਵਿਸਥਾਰ ਅਗਲੀ ਖ਼ਬਰ 25 ਤੋਂ ਐੱਸ. ਆਈ. ਆਰ. ਤਹਿਤ ਬੀ. ਐਲ. ਓ. ਘਰ-ਘਰ ਜਾ ਕੇ ਵੋਟਰਾਂ ਤੋਂ ਭਰਵਾਉਣਗੇ ਗਣਨਾ ਫਾਰਮ-ਡੀ. ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।