16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਡੀ. ਸੀ. ਵਲੋਂ ਵਿਭਾਗਾਂ ਦੇ ਅਧਿਕਾਰੀਆਂ ਤੇ ਸਕੂਲ ਮੁਖੀਆਂ ਨਾਲ ਮੀਟਿੰਗ

ਅਜੀਤ ਡੈਸਕ 24-06-2026

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਵਿਸ਼ਵ ਪ੍ਰਸਿੱਧ ਦਿਲ ਦੇ ਰੋਗਾਂ ਦੇ ਮਾਹਿਰ ਤੇ ਦਯਾਨੰਦ ਮੈਡੀਕਲ ਕਾਲਜ ਐਂਡ ਹਸਪਤਾਲ ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਡਾ. ਬਿਸ਼ਵ ਮੋਹਨ ਦੀ ਅਗਵਾਈ ਹੇਠ ਹੁਸ਼ਿਆਰਪੁਰ ਜ਼ਿਲ੍ਹੇ ‘ਚ ‘ਮਿਸ਼ਨ ਸਿਹਤ ਕਵਚ’ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਵਿਦਿਆਰਥੀਆਂ, ਅਧਿਆਪਕਾਂ ਤੇ ਆਮ ਨਾਗਰਿਕਾਂ ਨੂੰ ਜੀਵਨ ਬਚਾਉਣ ਵਾਲੇ ਸਿਹਤ ਹੁਨਰ ਪ੍ਰਦਾਨ ਕਰਨ ਦੇ ਨਾਲ-ਨਾਲ ਜੀਵਨਸ਼ੈਲੀ ਨਾਲ ਜੁੜੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾ. ਬਿਸ਼ਵ ਮੋਹਨ ਵਿਸ਼ਵ ਪੱਧਰ ‘ਤੇ ਪ੍ਰਸਿੱਧ ਇੰਟਰਵੈਂਸ਼ਨਲ ਕਾਰਡੀਓਲੋਜਿਸਟ ਹੋਣ ਦੇ ਨਾਲ-ਨਾਲ ਜਨ ਸਿਹਤ ਦੇ ਖੇਤਰ ‘ਚ ਵੀ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਆਸ਼ਿਕਾ ਜੈਨ ਨੇ ਦੱਸਿਆ ਕਿ ਲੁਧਿਆਣਾ ਵਿਚ ਸਫਲਤਾਪੂਰਵਕ ਲਾਗੂ ਕੀਤੇ ਗਏ ‘ਮਿਸ਼ਨ ਸਵਸਥ ਕਵਚ’ ਦੇ ਸਕਾਰਾਤਮਿਕ ਨਤੀਜਿਆਂ ਨੂੰ ਦੇਖਦਿਆਂ ਹੁਣ ਇਸ ਨੂੰ ਹੁਸ਼ਿਆਰਪੁਰ ਵਿਚ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾ. ਬਿਸ਼ਵ ਮੋਹਨ ਨੇ ਕਿਹਾ ਕਿ ਜ਼ਿਲ੍ਹੇ ‘ਚ ਇਸ ਪ੍ਰਾਜੈਕਟ ਨੂੰ ਪੜਾਅਵਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ ਡਾ. ਸੁਮਿਤ ਮੁਧ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਕੰਵਲ ਸਿੰਘ, ਪੀ. ਸੀ. ਐਸ. ਅਧਿਕਾਰੀ ਗੁਰਪ੍ਰੀਤ ਕੌਰ, ਡਾ. ਰਵੀ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਐਸ. ਐਮ. ਓ. ਡਾ. ਨੇਹਾ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਮਨਦੀਪ ਕੌਰ, ਜ਼ਿਲ੍ਹਾ ਵਿਕਾਸ ਫੈਲੋ ਆਸ਼ੀਸ਼ ਕੁਮਾਰ, ਸਕੱਤਰ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਪ੍ਰਿੰਸੀਪਲ ਹਾਜ਼ਰ ਸਨ।

ਪਿਛਲੀ ਖ਼ਬਰ ਤਸਵੀਰਾਂ ਨੂੰ ਪੰਥਕ ਮੁੱਦਾ ਬਣਾ ਕੇ ਵਿਚਾਰਨਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਦੇ ਸਿਧਾਂਤ ਦਾ ਘਾਣ-ਬੀਬੀ ਜਗੀਰ ਕੌਰ ਅਗਲੀ ਖ਼ਬਰ ਘੰਟਿਆਂ ਬੱਧੀ ਸੇਵਾ ਕੇਂਦਰਾਂ ਦੇ ਸਰਵਰ ਡਾਊਨ ਚੱਲਣ ਕਾਰਨ ਕੰਮਕਾਰ ਰਿਹਾ ਪੂਰੀ ਤਰ੍ਹਾਂ ਠੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।