16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸਿਹਤ ਪ੍ਰੋਗਰਾਮਾਂ ਦੀਆਂ ਤਿਆਰੀਆਂ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ

ਅਜੀਤ ਡੈਸਕ 24-06-2026

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਇੰਟੈਂਸੀਫਾਈਡ ਪਲਸ ਪੋਲਿਓ ਇਮਿਊਨਾਈਜ਼ੇਸ਼ਨ ਮੁਹਿੰਮ, ਸਟਾਪ ਡਾਇਰੀਆ ਕੈਂਪੇਨ ਤੇ ਐਚ. ਪੀ. ਵੀ. ਟੀਕਾਕਰਨ ਪ੍ਰੋਗਰਾਮ ਦੀਆਂ ਤਿਆਰੀਆਂ ਤੇ ਪ੍ਰਗਤੀ ਦੀ ਸਮੀਖਿਆ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ। ਮੀਟਿੰਗ ‘ਚ ਸਿਵਲ ਸਰਜਨ ਡਾ. ਮਨਦੀਪ ਕਮਲ, ਐਸ. ਪੀ. ਡਾ. ਮਨਪ੍ਰੀਤ ਸ਼ੀਂਹਮਾਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਵੱਖ-ਵੱਖ ਵਿਭਾਗਾਂ ਦੇ ਮੁਖੀ, ਸਾਰੇ ਸੀਨੀਅਰ ਮੈਡੀਕਲ ਅਫ਼ਸਰ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਬੱਚਿਆਂ ਤੇ ਕਿਸ਼ੋਰੀਆਂ ਦੀ ਸਿਹਤ ਸੁਰੱਖਿਆ ਲਈ ਇਹ ਤਿੰਨੇ ਜਨ ਸਿਹਤ ਪ੍ਰੋਗਰਾਮ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਪੋਲਿਓ ਮੁਕਤ ਬਣਾਈ ਰੱਖਣ, ਡਾਇਰੀਆ ਕਾਰਨ ਹੋਣ ਵਾਲੀ ਬਾਲ ਮੌਤ ਦਰ ਨੂੰ ਘਟਾਉਣ ਤੇ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਐਚ. ਪੀ. ਵੀ. ਟੀਕਾਕਰਨ ਨੂੰ ਸਫਲ ਬਣਾਉਣਾ ਸਮੇਂ ਦੀ ਲੋੜ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 28, 29 ਤੇ 30 ਜੂਨ ਨੂੰ ਜ਼ਿਲ੍ਹੇ ਵਿਚ ਇੰਟੈਂਸੀਫਾਈਡ ਪਲਸ ਪੋਲਿਓ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ 0 ਤੋਂ 5 ਸਾਲ ਤੱਕ ਦੇ 1,26,186 ਬੱਚਿਆਂ ਨੂੰ ਪੋਲਿਓ ਦੀ ਖ਼ੁਰਾਕ ਪਿਲਾਉਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਡਾ. ਮਨਦੀਪ ਕਮਲ ਨੇ ਦੱਸਿਆ ਕਿ 16 ਤੋਂ 30 ਜੂਨ ਤੱਕ ਚਲਾਏ ਜਾ ਰਹੇ ਸਟਾਪ ਡਾਇਰੀਆ ਕੈਂਪੇਨ ਦਾ ਮੁੱਖ ਉਦੇਸ਼ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿਚ ਡਾਇਰੀਆ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੇ ਮੌਤ ਦਰ ਨੂੰ ਘਟਾਉਣਾ ਹੈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਮੀਟਿੰਗ ਵਿਚ ਪਾਵਰ ਪੁਆਇੰਟ ਪ੍ਰਸਤੁਤੀ ਰਾਹੀਂ ਤਿੰਨਾਂ ਪ੍ਰੋਗਰਾਮਾਂ ਦੀ ਜ਼ਿਲ੍ਹਾ ਪੱਧਰੀ ਪ੍ਰਗਤੀ, ਮਾਈਕ੍ਰੋਪਲਾਨਿੰਗ, ਟੀਮਾਂ ਦੀ ਤਾਇਨਾਤੀ, ਵੈਕਸੀਨ ਉਪਲਬਧਤਾ, ਕੋਲਡ ਚੇਨ ਪ੍ਰਬੰਧਨ ਅਤੇ ਨਿਗਰਾਨੀ ਪ੍ਰਣਾਲੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਸਾਰੇ ਐਸ.ਐਮ.ਓਜ (ਸੀਨੀਅਰ ਮੈਡੀਕਲ ਅਫ਼ਸਰ), ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਹੋਰ ਸਬੰਧਿਤ ਅਧਿਕਾਰੀ ਹਾਜ਼ਰ ਸਨ।

ਪਿਛਲੀ ਖ਼ਬਰ ਗੁਦਾਮ ’ਚ ਲੱਗੀ ਭਿਆਨਕ ਅੱਗ, ਤਾਲਾ ਤੋੜ ਕੇ ਮਹਿਲਾ ਤੇ ਮਾਸੂਮ ਨੂੰ ਕੱਢਿਆ ਬਾਹਰ ਅਗਲੀ ਖ਼ਬਰ ਸੁਖਮਨਿੰਦਰ ਸਿੰਘ ਨੇ ਮਾਹਿਲਪੁਰ ਵਿਖੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।