17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ-ਡਾ. ਰਾਏ

ਅਜੀਤ ਡੈਸਕ 24-06-2026

ਹੁਸ਼ਿਆਰਪੁਰ, 23 ਜੂਨ (ਨਰਿੰਦਰ ਸਿੰਘ ਬੱਡਲਾ)-ਕੇਂਦਰ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੇ ਪ੍ਰਾਪਤੀਆਂ ਨੂੰ ਘਰ- ਘਰ ਪਹੁੰਚਾਉਣ ਲਈ ਭਾਰਤੀ ਜਨਤਾ ਪਾਰਟੀ ਵਲੋਂ ਹਲਕਾ ਚੱਬੇਵਾਲ ’ਚ ਵਿਸ਼ੇਸ਼ ਅਭਿਆਨ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕਰਕੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਹਲਕਾ ਚੱਬੇਵਾਲ ਦੇ ਇੰਚਾਰਜ ਤੇ ਭਾਰਤੀ ਜਨਤਾ ਪਾਰਟੀ ਦੀ ਕੌਮੀ ਕੌਂਸਲ ਦੇ ਮੈਂਬਰ ਡਾ. ਦਿਲਬਾਗ ਰਾਏ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਜਿੱਥੇ ਦੇਸ਼ ਦਾ ਨਾਂਅ ਵਿਦੇਸ਼ਾਂ ’ਚ ਉੱਚਾ ਹੋਇਆ ਹੈ ਉੱਥੇ ਹੀ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਚੱਲਦਿਆਂ ਅਨੇਕਾਂ ਲੋਕ ਕੇਂਦਰੀ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਹਨ ਜਿਨ੍ਹਾਂ ਦੀ ਪਹਿਚਾਣ ਕਰਕੇ ਇਹ ਲਾਭ ਪਹੁੰਚਾਏ ਜਾਣਗੇ। ਡਾ. ਰਾਏ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਕਾਸ ਤੇ ਸਾਫ਼ ਸੁਥਰੀ ਰਾਜਨੀਤੀ ’ਤੇ ਵਿਸ਼ਵਾਸ ਰੱਖਦੀ ਹੈ ਜਿਸ ਨੂੰ ਪੰਜਾਬ ਵਾਸੀ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ 2027 ’ਚ ਭਾਰਤੀ ਜਨਤਾ ਪਾਰਟੀ ਸੂਬੇ ’ਚ ਸਰਕਾਰ ਬਣਾ ਕੇ ਡਬਲ ਇੰਜਣ ਸਰਕਾਰ ਨੂੰ ਹੋਰ ਮਜ਼ਬੂਤ ਕਰੇਗੀ।

ਪਿਛਲੀ ਖ਼ਬਰ ਮੁੱਖ ਮੰਤਰੀ ਦੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਦਾਅਵੇ ਖੋਖਲੇ-ਸਾਬੀ ਅਗਲੀ ਖ਼ਬਰ ਫਿਕੋ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।