17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਮੁੱਖ ਮੰਤਰੀ ਦੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਦਾਅਵੇ ਖੋਖਲੇ-ਸਾਬੀ

ਅਜੀਤ ਡੈਸਕ 24-06-2026

ਮੁਕੇਰੀਆਂ, 23 ਜੂਨ (ਰਾਮਗੜ੍ਹੀਆ)-ਕਾਂਗਰਸ ਦੇ ਸੀਨੀਅਰ ਆਗੂ ਸਰਬਜੋਤ ਸਿੰਘ ਸਾਬੀ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਕਿਸਾਨਾਂ ਨਾਲ ਵਾਅਦਾ ਖ਼ਿਲਾਫ਼ੀ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਸਰਕਾਰ ਵਲੋਂ ਸੂਬੇ ਦੇ ਹਰ ਕੋਨੇ ਅਤੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਕੀਤੇ ਜਾ ਰਹੇ ਦਾਅਵੇ ਜ਼ਮੀਨੀ ਹਕੀਕਤ ਤੋਂ ਬਿਲਕੁਲ ਉਲਟ ਹਨ, ਪਿੰਡ ਪੰਡੋਰੀ ਖ਼ਾਸ ਵਿਖੇ ਕਿਸਾਨਾਂ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਮੁਕੇਰੀਆਂ ਹਲਕੇ ਦੇ ਬਰੀਓਵਾਲ ਤੋਂ ਲੈ ਕੇ ਠਾਕੁਰ ਦੁਆਰਾ ਤੱਕ ਦਾ ਨਹਿਰੀ ਖਾਲਾ ਪਿਛਲੇ ਕਈ ਮਹੀਨਿਆਂ ਤੋਂ ਸੁੱਕਾ ਪਿਆ ਹੋਇਆ ਹੈ, ਇਸ ਖਾਲੇ ਨਾਲ ਲਗਪਗ 40 ਪਿੰਡ ਜੁੜੇ ਹੋਏ ਹਨ, ਜਿਨ੍ਹਾਂ ਦੇ ਹਜ਼ਾਰਾਂ ਕਿਸਾਨ ਆਪਣੀਆਂ ਫ਼ਸਲਾਂ ਲਈ ਨਹਿਰੀ ਪਾਣੀ ’ਤੇ ਨਿਰਭਰ ਹਨ ਪਰ ਖਾਲੇ ਵਿਚ ਪਾਣੀ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਇੱਕ ਪਾਸੇ ਝੋਨੇ ਦੀ ਲਗਾਈ ਦਾ ਸੀਜ਼ਨ ਪੂਰੇ ਜ਼ੋਰਾਂ ’ਤੇ ਹੈ, ਉਥੇ ਦੂਜੇ ਪਾਸੇ ਹਜ਼ਾਰਾਂ ਏਕੜ ਰਕਬੇ ਵਿਚ ਕਿਸਾਨ ਝੋਨਾ ਲਗਾਉਣ ਤੋਂ ਵਾਂਝੇ ਰਹਿ ਗਏ ਹਨ ਕਿਉਂਕਿ ਉਨ੍ਹਾਂ ਨੂੰ ਸਿੰਚਾਈ ਲਈ ਲੋੜੀਂਦਾ ਪਾਣੀ ਨਹੀਂ ਮਿਲ ਰਿਹਾ। ਸ. ਸਾਬੀ ਨੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਅਸਲ ਵਿਚ ਕਿਸਾਨਾਂ ਦੇ ਖ਼ਰਚੇ ਵਧ ਰਹੇ ਹਨ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਰਾਹਤ ਨਹੀਂ ਮਿਲ ਰਹੀ। ਸ. ਸਾਬੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਰੋਜ਼ ਇਸ਼ਤਿਹਾਰਾਂ ਤੇ ਬਿਆਨਾਂ ਰਾਹੀਂ ਨਹਿਰੀ ਪਾਣੀ ਦੇ ਪ੍ਰਬੰਧ ਨੂੰ ਆਪਣੀ ਵੱਡੀ ਪ੍ਰਾਪਤੀ ਵਜੋਂ ਪੇਸ਼ ਕਰਦੀ ਹੈ, ਪਰ ਮੁਕੇਰੀਆਂ ਹਲਕੇ ਦੇ ਇਹ ਦਰਜਨਾਂ ਪਿੰਡ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੇ ਹਨ, ਜੇਕਰ ਸਰਕਾਰ ਨੇ ਸੱਚਮੁੱਚ ਟੇਲਾਂ ਤੱਕ ਪਾਣੀ ਪਹੁੰਚਾਇਆ ਹੁੰਦਾ ਤਾਂ ਅੱਜ ਕਿਸਾਨ ਪ੍ਰੇਸ਼ਾਨ ਨਾ ਹੁੰਦੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੁਨੌਤੀ ਦਿੰਦਿਆਂ ਕਿਹਾ ਕਿ ਉਹ ਖ਼ੁਦ ਮੁਕੇਰੀਆਂ ਹਲਕੇ ਦੇ ਇਨ੍ਹਾਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਅਤੇ ਕਿਸਾਨਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਰਹੀ ਹੈ।

ਪਿਛਲੀ ਖ਼ਬਰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਪੰਜਾਬ ਦੌਰੇ ਨੇ ਵਰਕਰਾਂ ’ਚ ਭਰੀ ਨਵੀਂ ਊਰਜਾ-ਐਡ. ਸਿੱਧੂ ਅਗਲੀ ਖ਼ਬਰ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ-ਡਾ. ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।