17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਪੰਜਾਬ ਦੌਰੇ ਨੇ ਵਰਕਰਾਂ ’ਚ ਭਰੀ ਨਵੀਂ ਊਰਜਾ-ਐਡ. ਸਿੱਧੂ

ਅਜੀਤ ਡੈਸਕ 24-06-2026

ਤਲਵਾੜਾ, 23 ਜੂਨ (ਮਨੀਸ਼ਾ ਮਹਿਤਾ)-ਸੀਨੀਅਰ ਭਾਜਪਾ ਆਗੂ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਪੰਜਾਬ ਦੌਰੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਦੌਰੇ ਨੇ ਪਾਰਟੀ ਵਰਕਰਾਂ ਤੇ ਆਗੂਆਂ ਵਿਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੌਮੀ ਲੀਡਰਸ਼ਿਪ ਵਲੋਂ ਪੰਜਾਬ ਨੂੰ ਦਿੱਤੀ ਜਾ ਰਹੀ ਤਰਜੀਹ ਇਸ ਗੱਲ ਦਾ ਪ੍ਰਮਾਣ ਹੈ ਕਿ ਭਾਜਪਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਐਡਵੋਕੇਟ ਸਿੱਧੂ ਨੇ ਕਿਹਾ ਕਿ ਨਿਤਿਨ ਨਬੀਨ ਵਲੋਂ ਵਰਕਰਾਂ ਨਾਲ ਕੀਤੀ ਗਈ ਗੱਲਬਾਤ ਅਤੇ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਨਾਲ ਪਾਰਟੀ ਕੈਡਰ ਨੂੰ ਨਵੀਂ ਤਾਕਤ ਮਿਲੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਹਰ ਵਰਕਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਅਤੇ ਕੇਂਦਰ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹੋਰ ਵਚਨਬੱਧ ਹੋਇਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਦੇਸ਼ ਤੇਜ਼ੀ ਨਾਲ ਵਿਕਾਸ ਦੇ ਰਾਹ ’ਤੇ ਅੱਗੇ ਵੱਧ ਰਿਹਾ ਹੈ ਅਤੇ ਪੰਜਾਬ ਦੇ ਲੋਕ ਵੀ ਇਸ ਵਿਕਾਸ ਯਾਤਰਾ ਦਾ ਹਿੱਸਾ ਬਣਨਾ ਚਾਹੁੰਦੇ ਹਨ। ਭਾਜਪਾ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਹੋਰ ਮਜ਼ਬੂਤੀ ਨਾਲ ਉੱਭਰੇਗੀ ਅਤੇ ਲੋਕਾਂ ਦਾ ਵਿਸ਼ਵਾਸ ਜਿੱਤਣ ਵਿਚ ਸਫਲ ਰਹੇਗੀ। ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਸਮੂਹ ਭਾਜਪਾ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ।

ਪਿਛਲੀ ਖ਼ਬਰ ਜਮਹੂਰੀਅਤ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸਮੂਹ ਧਰਮ ਨਿਰਪੱਖ ਤੇ ਇਨਸਾਫ ਪਸੰਦ ਤਾਕਤਾਂ ਨੂੰ ਇਕਜੁੱਟ ਹੋ ਕੇ ਆਵਾਜ਼... ਅਗਲੀ ਖ਼ਬਰ ਮੁੱਖ ਮੰਤਰੀ ਦੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਦਾਅਵੇ ਖੋਖਲੇ-ਸਾਬੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।