09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫ਼ਰੰਟ ਹੋਰਨਾਂ ਜਥੇਬੰਦੀਆਂ ਵਲੋਂ ਮਿੰਨੀ ਸਕੱਤਰੇਤ ਸਾਹਮਣੇ ਰੋਸ ਰੈਲੀ

ਅਜੀਤ ਡੈਸਕ 25-06-2026

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ )-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਅਤੇ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ ‘ਤੇ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਜ਼ਿਲ੍ਹਾ ਪੱਧਰੀ ਰੋਸ ਰੈਲੀ ਕੀਤੀ ਗਈ। ਇਸ ਮੌਕੇ ਸੂਬਾ ਕਨਵੀਨਰ ਸਾਥੀ ਸਤੀਸ਼ ਰਾਣਾ ਨੇ ਕਿਹਾ ਕਿ ਪੰਜਾਬ ਦੀ ਮੁਲਾਜ਼ਮ ਅਤੇ ਪੈਨਸ਼ਨਰ ਲਹਿਰ ਲਈ ਇਹ ਬਹੁਤ ਹੀ ਸ਼ੁੱਭ ਸੰਕੇਤ ਹੈ ਕਿ ਪੰਜਾਬ ਅੰਦਰ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਇੱਕ ਬੈਨਰ ਹੇਠ ਸੰਘਰਸ਼ ਕਰਨ ਲਈ ਇੱਕਜੁੱਟ ਹੋ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਅਨੀਰੁੱਧ ਮੋਦਗਿੱਲ, ਨਰਿੰਦਰ ਸਿੰਘ ਗੋਲੀ, ਮਨਜੀਤ ਸਿੰਘ ਸੈਣੀ, ਕੁਲਵੰਤ ਸਿੰਘ ਸੈਣੀ, ਇੰਦਰਜੀਤ ਵਿਰਦੀ, ਜਸਵੀਰ ਸਿੰਘ ਭਾਮ, ਉਂਕਾਰ ਸਿੰਘ, ਮੁਕੇਸ਼ ਗੁਜਰਾਤੀ, ਦੀਪਕ ਤ੍ਰੇਹਨ, ਆਸ਼ਾ ਰਾਣੀ, ਹਰਭਜਨ ਸਿੰਘ, ਪ੍ਰਵੇਸ਼ ਕੁਮਾਰ, ਤਰਲੋਚਨ ਸਿੰਘ, ਸੋਮ ਨਾਥ ਆਦੀਆ, ਬਹਾਦਰ ਸਿੰਘ, ਜੈਲ ਸਿੰਘ, ਹਰਭਜਨ ਸਿੰਘ ਅਜਨੋਹਾ, ਵਿਕਾਸ ਸ਼ਰਮਾ, ਦਲੀਪ ਕੁਮਾਰ, ਪਵਨ ਕੁਮਾਰ, ਨਰਿੰਦਰ ਅਜਨੋਹਾ,ਹਰਭਜਨ ਸਿੰਘ ਗਿੱਲ, ਵਰਿਆਮ ਸਿੰਘ, ਮਨਜੀਤ ਬਾਜਵਾ ਨੇ ਕਿਹਾ ਕਿ ਸੂਬੇ ‘ਚ ਜਦੋਂ ਤੋਂ ‘ਆਪ’ ਸਰਕਾਰ ਹੋਂਦ ‘ਚ ਆਈ ਹੈ, ਉਦੋਂ ਤੋਂ ਹੀ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਬੜੀ ਤੇਜ਼ੀ ਨਾਲ ਲਾਗੂ ਕਰ ਰਹੀ ਹੈ, ਆਪਣੀਆਂ ਮੰਗਾਂ ਦੀ ਖ਼ਾਤਿਰ ਸੰਘਰਸ਼ ਕਰਦੇ ਮੁਲਾਜ਼ਮਾਂ ਤੇ ਦਮਨਕਾਰੀ ਨੀਤੀ ਲਾਗੂ ਕਰਦਿਆਂ ਲਾਠੀਆਂ ਨਾਲ ਕੁੱਟਿਆ ਜਾ ਰਿਹਾ ਹੈ ਅਤੇ ਝੂਠੇ ਕੇਸ ਬਣਾ ਕੇ ਜੇਲ੍ਹਾਂ ਅੰਦਰ ਡੱਕਿਆ ਜਾ ਰਿਹਾ ਹੈ। ਇਸ ਮੌਕੇ ਐਲਾਨ ਕੀਤਾ ਗਿਆ ਕਿ 11 ਜੁਲਾਈ ਨੂੰ ਸੈਣੀ ਭਵਨ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਕਨਵੈੱਨਸ਼ਨ ਕੀਤੀ ਜਾਵੇਗੀ ਅਤੇ ਕਨਵੈੱਨਸ਼ਨ ਉਪਰੰਤ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਕੋਠੀ ਵੱਲ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਸਾਂਝੇ ਫ਼ਰੰਟ ਤੇ ਸਾਂਝੇ ਮੰਚ ਵਲੋਂ 17 ਜੁਲਾਈ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਸੂਬਾਈ ਰੈਲੀ ‘ਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ ਜਾਵੇਗੀ।

ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਸਾਰੇ 50 ਉਮੀਦਵਾਰਾਂ ਦੀ ਸੂਚੀ ਜਾਰੀ ਅਗਲੀ ਖ਼ਬਰ ਡੀ.ਸੀ. ਵਲੋਂ ਸੰਭਾਵਿਤ ਹੜ੍ਹਾਂ ਸੰਬੰਧੀ ਐੱਸ.ਡੀ.ਐੱਮਜ਼ ਅਤੇ ਰੈਵੀਨਿਊ ਅਧਿਕਾਰੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।