09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਵਾਰਡ ਨੰਬਰ 40 ਤੋਂ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਪ੍ਰਾਪਤ ਕਰੇਗਾ-ਮਠਾਰੂ

ਅਜੀਤ ਡੈਸਕ 25-06-2026

ਹੁਸ਼ਿਆਰਪੁਰ, 24 (ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਵਾਰਡ ਨੰਬਰ 40 ਤੋਂ ਵੱਡੀ ਜਿੱਤ ਪ੍ਰਾਪਤ ਕਰੇਗਾ। ਇਹ ਪ੍ਰਗਟਾਵਾ ਅਕਾਲੀ ਨੇਤਾ ਹਰਜੀਤ ਸਿੰਘ ਮਠਾਰੂ ਨੇ ਸਮਾਜ ਸੇਵੀ ਡਾ. ਹਰਪਾਲ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਮੌਕੇ ਕੀਤਾ। ਹਰਜੀਤ ਸਿੰਘ ਮਠਾਰੂ ਨੇ ਕਿਹਾ ਕਿ ਵਾਰਡ ਨੰਬਰ 40 ਪਛੜੀਆਂ ਸ਼੍ਰੇਣੀਆਂ ਨਾਲ ਸੰਬੰਧਤ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੱਛੜੀਆਂ ਸ਼੍ਰੇਣੀਆਂ ਨੂੰ ਉਨ੍ਹਾਂ ਦਾ ਬਣਦਾ ਮਾਣ-ਸਤਿਕਾਰ ਦਿੱਤਾ ਹੈ। ਇਸ ਕਰਕੇ ਇਸ ਵਾਰ ਇਸ ਵਾਰਡ ਦੇ ਲੋਕ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦੇਣਗੇ। ਉਨ੍ਹਾਂ ਹਲਕਾ ਇੰਚਾਰਜ ਹੁਸ਼ਿਆਰਪੁਰ ਸੰਜੀਵ ਤਲਵਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇੱਕ ਜ਼ਮੀਨ ਨਾਲ ਜੁੜੇ ਹੋਏ ਸੱਚੇ ਸਮਾਜ ਸੇਵੀ ਨੂੰ ਟਿਕਟ ਦੇ ਕੇ ਇਸ ਵਾਰਡ ਤੋਂ ਪਾਰਟੀ ਦੀ ਜਿੱਤ ਯਕੀਨੀ ਬਣਾਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਰਾ ਵਾਰਡ ਇੱਕਮੁੱਠ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਜਿਤਾ ਕੇ ਨਗਰ ਨਿਗਮ ਵਿਖੇ ਭੇਜੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ, ਹਲਕਾ ਇੰਚਾਰਜ ਸੰਜੀਵ ਤਲਵਾੜ, ਜਨਰਲ ਸਕੱਤਰ ਵਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਪਿਛਲੀ ਖ਼ਬਰ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ)’ ਜਥੇਬੰਦੀ ਦੀ ਪਿਆਲਾਂ ’ਚ ਮੀਟਿੰਗ ਅਗਲੀ ਖ਼ਬਰ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਸਾਰੇ 50 ਉਮੀਦਵਾਰਾਂ ਦੀ ਸੂਚੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।