19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਚੜ੍ਹਦੀ ਕਲਾ ਗਤਕਾ ਅਖਾੜਾ ਬੈਂਚਾਂ (ਦੇਹਰੀਵਾਲ) ਦੀ ਸਥਾਪਨਾ

ਅਜੀਤ ਡੈਸਕ 26-06-2026

ਅੱਡਾ ਸਰਾਂ, 25 ਜੂਨ (ਹਰਜਿੰਦਰ ਸਿੰਘ ਮਸੀਤੀ)-ਅੱਜ ਦੀ ਨੌਜਵਾਨ ਪੀੜੀ ਨੂੰ ਸਿੱਖ ਮਾਰਸ਼ਲ ਆਰਟ ਗਤਕਾ ਨਾਲ ਜੋੜਨ ਦੇ ਲਈ ਗੁਰਦੁਆਰਾ ਗੁਰੂ ਸ਼ਬਦ ਪ੍ਰਕਾਸ਼ ਪਿੰਡ ਬੈਂਚਾ (ਦੇਹਰੀਵਾਲ) ਵਿਖੇ ਚੜ੍ਹਦੀ ਕਲਾ ਗਤਕਾ ਅਖਾੜਾ ਦੀ ਸਥਾਪਨਾ ਕਰਦੇ ਹੋਏ ਬੱਚਿਆਂ ਨੂੰ ਗਤਕਾ ਸਿਖਾਉਣ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਦੇ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਸੀਕਰੀ ਨੇ ਅਖਾੜਾ ਤੇ ਸਰਬੱਤ ਦੇ ਭਰੇ ਦੀ ਅਰਦਾਸ ਕੀਤੀ ਅਤੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਬੱਚਿਆਂ ਨੂੰ ਵੱਧ ਤੋਂ ਵੱਧ ਗਤਕਾ ਸਿੱਖਾਂ ਤੋ ਇਲਾਵਾ ਬਾਣੀ ਅਤੇ ਬਾਣੀ ਨਾਲ ਜੁੜਨ ਵਾਸਤੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਗੁਰੂ ਸਾਹਿਬਾਨ ਦੇ ਦਿੱਤੇ ਹੋਏ ਸੰਦੇਸ਼ ਤੇ ਸ਼ਸਤਰਧਾਰੀ ਹੋਣਾ ਚਾਹੀਦਾ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਫਕੀਰ ਸਿੰਘ ਤੇ ਭਾਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਚੜ੍ਹਦੀ ਕਲਾ ਗਤਕਾ ਅਖਾੜਾ ਵਿਚ ਰੋਜ਼ਾਨਾ ਹੀ ਸ਼ਾਮ 6:30 ਵਜੇ ਤੋਂ ਲੈ ਕੇ ਸਾਢੇ 7 ਵਜੇ ਤੱਕ ਲਗਾਈ ਜਾ ਰਹੀ ਕਲਾਸ ਵਿਚ ਬੱਚਿਆਂ ਨੂੰ ਮੁਫ਼ਤ ਗਤਕੇ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਇਸ ਵਾਸਤੇ ਰਾਜ ਕਰੇਗਾ ਖ਼ਾਲਸਾ ਗੱਤਕਾ ਅਖਾੜਾ ਟਾਂਡਾ ਦੇ ਦੇ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਖ਼ਾਲਸਾ ਤੇ ਕੋਚ ਭਾਈ ਰਵਿੰਦਰ ਸਿੰਘ ਬੱਚਿਆਂ ਨੂੰ ਗਤਕਾ ਸਿਖਲਾਈ ਦੇਣਗੇ। ਇਸ ਮੌਕੇ ਪ੍ਰਧਾਨ ਫਕੀਰ ਸਿੰਘ, ਅਮਰਜੀਤ ਸਿੰਘ, ਇੰਦਰਜੀਤ ਸਿੰਘ, ਜਗਜੀਤ ਸਿੰਘ, ਯੁਵਰਾਜ ਸਿੰਘ, ਅਵਤਾਰ ਸਿੰਘ, ਗੁਰਪਾਲ ਸਿੰਘ, ਜਸਵੀਰ ਸਿੰਘ, ਸੁਰਿੰਦਰ ਪਾਲ ਸਿੰਘ, ਕੁਲਦੀਪ ਸਿੰਘ, ਦਰ ਸਿੰਘ ਲਾਡੀ, ਅਮਨਦੀਪ ਸਿੰਘ, ਸੁਖਜੀਤ ਸਿੰਘ, ਹਰਜੀਤ ਸਿੰਘ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਸਰਹਾਲਾ ਵਿਖੇ ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਤੌਰ ’ਤੇ ਕੀਤੀਆਂ ਉਸਾਰੀਆਂ ’ਤੇ ਚੱਲਿਆ ਪੀਲਾ ਪੰਜਾ ਅਗਲੀ ਖ਼ਬਰ ਕਾਂਗਰਸ ਵਲੋਂ ਮਨਜੀਤ ਕੁਮਾਰੀ ਦੂਜੀ ਵਾਰ ਮਹਿਲਾ ਵਿੰਗ ਦੀ ਸ਼ਹਿਰੀ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।