18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਸੰਬੰਧੀ ਮਨਘੜਤ ਰਿਪੋਰਟ ਤਿਆਰ ਕਰਨਾ ਨਿੰਦਣਯੋਗ-ਅਜੈ ਕੌਸ਼ਲ ਸੇਠੂ

ਅਜੀਤ ਡੈਸਕ 26-06-2026

ਮੁਕੇਰੀਆਂ, 25 ਜੂਨ (ਰਾਮਗੜ੍ਹੀਆ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ (ਫ਼ਰਮਾਨ) ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਵਿਚ ਕੁੱਝ ਪੁਲਿਸ ਅਧਿਕਾਰੀਆਂ ਰਾਹੀਂ ਤੇ ਪੈਸੇ ਦੇ ਪ੍ਰਭਾਵ ਦੀ ਵਰਤੋਂ ਕਰਕੇ ਕਥਿਤ ਤੌਰ ’ਤੇ ਇਕ ਜਾਅਲੀ ਤੇ ਮਨਘੜਤ ਰਿਪੋਰਟ ਤਿਆਰ ਕਰਨ ਦਾ ਯਤਨ ਕਰਨਾ ਇਕ ਗੰਭੀਰ ਤੇ ਨਿੰਦਣਯੋਗ ਕਾਰਵਾਈ ਹੈ। ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈ ਕੌਸ਼ਲ ਸੇਠੂ ਨੇ ਮੁਕੇਰੀਆਂ ਵਿਚ ਆਯੋਜਿਤ ਇੱਕ ਪੈ੍ੱਸ ਕਾਨਫ਼ਰੰਸ ਦੌਰਾਨ ਇਹ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਗੁਰੂਗ੍ਰਾਮ ਵਿਚ ਦਰਜ ਕੀਤੀ ਗਈ ਐਫ. ਆਈ. ਆਰ. ਨੇ ਫੋਰੈਂਸਿਕ ਰਿਪੋਰਟ ਦੇ ਆਧਾਰ ’ਤੇ ਪੰਜਾਬ ਸਰਕਾਰ ਤੇ ਇਸ ਦੇ ਪ੍ਰਤੀਨਿਧੀਆਂ ਵਲੋਂ ਕੀਤੇ ਦਾਅਵਿਆਂ ਪਿੱਛੇ ਸਚਾਈ ਨੂੰ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਤੱਕ ਵਾਪਰੀਆਂ ਘਟਨਾਵਾਂ ਨੇ ਸਮੁੱਚੇ ਸਿੱਖ ਭਾਈਚਾਰੇ ਦੇ ਮਨਾਂ ’ਤੇ ਡੂੰਘਾ ਪ੍ਰਭਾਵ ਛੱਡਿਆ ਹੈ ਤੇ ਪੰਥਕ ਰੋਸ ਨੂੰ ਹੋਰ ਤੇਜ਼ ਕੀਤਾ ਹੈ। ਇਸ ਮੌਕੇ ਮੰਡਲ ਪ੍ਰਧਾਨ ਕੁਲਤਾਰ ਸਿੰਘ ਹੈਪੀ, ਸਰਪੰਚ ਰਵੀ ਮਿਨਹਾਸ, ਸਰਪੰਚ ਰਣਜੀਤ ਸਿੰਘ ਕਾਲਾ, ਮਦਨ ਲਾਲ ਨੰਗਲੂ, ਹਰਦੀਪ ਸਿੰਘ ਕੁਲਦੀਪ ਰਾਜ ਕਾਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

ਪਿਛਲੀ ਖ਼ਬਰ ਫ਼ੌਜ ’ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਟ੍ਰੇਨਿੰਗ ਸ਼ੁਰੂ ਅਗਲੀ ਖ਼ਬਰ ਪਿੰਡ ਮਜ਼ਾਰਾ ਡੀਂਗਰੀਆਂ ਵਿਖੇ 7-ਸਾਈਡ ਨਾਈਟ ਫੁੱਟਬਾਲ ਟੂਰਨਾਮੈਂਟ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।