18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਫ਼ੌਜ ’ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਟ੍ਰੇਨਿੰਗ ਸ਼ੁਰੂ

ਅਜੀਤ ਡੈਸਕ 26-06-2026

ਗੜ੍ਹਸ਼ੰਕਰ, 25 ਜੂਨ (ਧਾਲੀਵਾਲ)-ਫ਼ੌਜ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਟ੍ਰੇਨਿੰਗ ਸ਼ੁਰੂ ਕੀਤੀ ਗਈ ਹੈ। ਦਿ ਐਕਸ-ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਗੜ੍ਹਸ਼ੰਕਰ ਦੇ ਜਨਰਲ ਸਕੱਤਰ ਸੂਬੇਦਾਰ ਕੇਵਲ ਸਿੰਘ ਭੱਜਲ ਨੇ ਦੱਸਿਆ ਕਿ ਜਿਹੜੇ ਨੌਜਵਾਨ ਫ਼ੌਜ ਵਿਚ ਭਰਤੀ ਲਈ ਲਿਖਤੀ ਪ੍ਰੀਖਿਆ ਦੇ ਚੁੱਕੇ ਹਨ ਉਨ੍ਹਾਂ ਵਾਸਤੇ ਰੋਜ਼ਾਨਾ ਹੀ ਸਵੇਰੇ 5 ਵਜੇ ਤੋਂ 6 ਵਜੇ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਉਲੰਪੀਅਨ ਜਰਨੈਲ ਸਿੰਘ ਸਟੇਡੀਅਮ ਵਿਚ ਟ੍ਰੇਨਿੰਗ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਵਿਚ 1600 ਮੀਟਰ ਦੌੜ, ਲੰਬੀ ਛਾਲ, ਬੀਮ ਆਦਿ ਦੀ ਰੋਜ਼ਾਨਾ ਪ੍ਰੈਕਟਿਸ ਕਰਵਾਉਂਦੇ ਹੋਏ ਨੌਜਵਾਨ ਨੂੰ ਸਰੀਰਕ ਟੈੱਸਟ ਲਈ ਤਿਆਰ ਕੀਤਾ ਜਾਵੇ।

ਪਿਛਲੀ ਖ਼ਬਰ ਆਯੁਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਵਿਖੇ ‘ਵਿਸ਼ਵ ਯੋਗ ਦਿਵਸ’ ਮਨਾਇਆ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਸੰਬੰਧੀ ਮਨਘੜਤ ਰਿਪੋਰਟ ਤਿਆਰ ਕਰਨਾ ਨਿੰਦਣਯੋਗ-ਅਜੈ ਕੌਸ਼ਲ ਸੇਠੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।