12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਘੱਟ ਬਿਜਲੀ ਸਪਲਾਈ ਖ਼ਿਲਾਫ਼ ਕਿਸਾਨ ਯੂਨੀਅਨ ਵਲੋਂ ਸਬ-ਸਟੇਸ਼ਨ ਸ਼ਾਮਚੁਰਾਸੀ ’ਚ ਰੋਸ ਪ੍ਰਦਰਸ਼ਨ

ਅਜੀਤ ਡੈਸਕ 28-06-2026
ਸ਼ਾਮਚੁਰਾਸੀ, 27 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਭਾਰਤੀ ਕਿਸਾਨ ਯੂਨੀਅਨ ਦੁਆਬਾ ਵਲੋਂ ਮੋਟਰਾਂ ਨੂੰ ਮਿਲ ਰਹੀ ਮਾੜੀ ਬਿਜਲੀ ਸਪਲਾਈ ਦੇ ਵਿਰੋਧ ’ਚ ਸੂਬਾ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਖੰਗੂੜਾ ਦੀ ਅਗਵਾਈ ਹੇਠ ਸਬ-ਸਟੇਸ਼ਨ ਸ਼ਾਮਚੁਰਾਸੀ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਵੀ ਫੂਕਿਆ। ਇਸ ਮੌਕੇ ਸੰਬੋਧਨ ਕਰਦਿਆਂ ਗੁਰਵਿੰਦਰ ਸਿੰਘ ਖੰਗੂੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੋਟਰਾਂ ਲਈ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ, ਪਰ ਹਕੀਕਤ ਵਿਚ ਕਿਸਾਨਾਂ ਨੂੰ ਸਿਰਫ਼ ਤਿੰਨ ਤੋਂ ਚਾਰ ਘੰਟੇ ਹੀ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਝੋਨੇ ਦੀ ਫ਼ਸਲ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ। ਕਿਸਾਨਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਤੁਰੰਤ ਮੋਟਰਾਂ ਲਈ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਨਾ ਬਣਾਈ ਗਈ ਤਾਂ ਹੁਸ਼ਿਆਰਪੁਰ-ਜਲੰਧਰ ਮੁੱਖ ਮਾਰਗ ਜਾਮ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ, ਸੀਨੀਅਰ ਮੀਤ ਪ੍ਰਧਾਨ ਪ੍ਰਦੀਪ ਧਾਮੀ, ਅਜੀਤਪਾਲ ਸਿੰਘ ਹੁੰਦਲ, ਮਨਦੀਪ ਸਿੰਘ ਕਾਨੂੰਗੋ, ਰਣਧੀਰ ਸਿੰਘ ਕਡਿਆਣਾ, ਪਿਆਰਾ ਸਿੰਘ ਕੋਟਲਾ, ਦਲਜੀਤ ਸਿੰਘ ਧੁਦਿਆਲ, ਹਰਜਿੰਦਰ ਸਿੰਘ ਧਾਮੀ, ਨੰਬਰਦਾਰ ਅਵਤਾਰ ਸਿੰਘ ਚੱਠਾ, ਪ੍ਰਭਦੀਪ ਸਿੰਘ ਤਲਵੰਡੀ ਅਰਾਈਆਂ, ਬਲਜੀਤ ਸਿੰਘ ਬੀਤਾ, ਨੰਬਰਦਾਰ ਮਨਿੰਦਰ ਸਿੰਘ ਸਾਂਧਰਾ, ਇਕਾਈ ਪ੍ਰਧਾਨ ਕਿਰਨਦੀਪ ਸਿੰਘ, ਲਵਪ੍ਰੀਤ ਸਿੰਘ ਲੱਭਾ ਮੰਡਿਆਲਾ, ਹਰਵਿੰਦਰ ਸਿੰਘ ਢੈਹਾ, ਭਲਵਾਨ ਸਿੰਘ ਪੰਡੋਰੀ ਫੰਗੂੜੇ, ਕੁਲਵੰਤ ਸਿੰਘ ਕਾਂਤਾ ਮਹੱਦੀਪੁਰ, ਮੰਨਾ ਮਹੱਦੀਪੁਰ, ਅੰਮ੍ਰਿਤਪਾਲ ਸਿੰਘ ਚੱਕ ਗੁੱਜਰਾ, ਸਰਤਾਜ ਸਿੰਘ ਲੰਮੇ, ਅਮਨ ਜੌਹਲ ਸਮੇਤ ਸਮੇਤ ਹੋਰ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਮਾਸਟਰ ਸੋਹਨ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਐਡਵੋਕੇਟ ਗੁਰਪ੍ਰੀਤ ਸਿੰਘ ਸੇਖੋਂ ਨੂੰ ਸਦਮਾ, ਪਤਨੀ ਸਵਰਗਵਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।