12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਹੁਸ਼ਿਆਰਪੁਰ ਦੇ ਡਾ. ਨਰੇਸ਼ ਕੁਮਾਰ ਭੂੰਬਲਾ ਨੇ ਅੰਤਰਰਾਸ਼ਟਰੀ ਪੱਧਰ ’ਤੇ ਜ਼ਿਲ੍ਹੇ ਦਾ ਨਾਂਅ ਚਮਕਾਇਆ

ਅਜੀਤ ਡੈਸਕ 28-06-2026
ਹੁਸ਼ਿਆਰਪੁਰ, 27 ਜੂਨ (ਨਰਿੰਦਰ ਸਿੰਘ ਬੱਡਲਾ)-ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਡਾ. ਨਰੇਸ਼ ਕੁਮਾਰ ਭੂੰਬਲਾ ਨੇ ਸਮਾਜ ਸੇਵਾ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੇ ਖੇਤਰ ਵਿਚ ਵੱਡੀ ਪ੍ਰਾਪਤੀ ਹਾਸਿਲ ਕਰਕੇ ਪੂਰੇ ਸੂਬੇ ਅਤੇ ਦੇਸ਼ ਦਾ ਨਾਂਅ ਵਿਸ਼ਵ ਪੱਧਰ ’ਤੇ ਰੌਸ਼ਨ ਕੀਤਾ ਹੈ। ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੇ ਵੱਕਾਰੀ ਕੌਂਸਟੀਟਿਊਸ਼ਨ ਕਲੱਬ ਆਫ਼ ਇੰਡੀਆ ਵਿਖੇ ਕਰਵਾਏ ਸਮਾਗਮ ਦੌਰਾਨ ਡਾ. ਭੂੰਬਲਾ ਨੂੰ ਉਨ੍ਹਾਂ ਦੀਆਂ ਬੇਮਿਸਾਲ ਸੇਵਾਵਾਂ ਲਈ ਪ੍ਰਸਿੱਧ ਯੂਨਾਈਟਿਡ ਸਟੇਟਸ ਆਫ਼ ਅਮਰੀਕਾ ਬੁੱਕ ਆਫ਼ ਵਰਲਡ ਰਿਕਾਰਡਸ’ ਵਲੋਂ ਵਰਲਡ ਰਿਕਾਰਡ ਸਰਟੀਫਿਕੇਟ ਨਾਲ ਨਿਵਾਜਿਆ। ਇਹ ਸਨਮਾਨ ਕੇਂਦਰੀ ਸਮਾਜਿਕ ਨਿਆਂ ਰਾਜ ਮੰਤਰੀ ਰਾਮਦਾਸ ਅਠਾਵਲੇ, ਵਿਜੇਆ ਰਾਹਤਕਰ ਰਾਸ਼ਟਰੀ ਮਹਿਲਾ ਕਮਿਸ਼ਨ, ਕਿਰਨ ਮਹੱਲੇ-ਮੈਂਬਰ, ਰਾਸ਼ਟਰੀ ਪਿਛੜਾ ਵਰਗ ਕਮਿਸ਼ਨ ਭਾਰਤ ਸਰਕਾਰ, ਮੁੱਖ ਪ੍ਰਬੰਧਕ ਡਾ. ਮਨੀਸ਼ ਗਵਈ ਤੇ ਜੈਨੀਫਰ ਪਰੇਰਾ ਮਿਸਿਜ਼ ਏਸ਼ੀਆ ਯੂਨੀਵਰਸ 2026 ਏਸ਼ੀਆ ਲਈ ਗ੍ਰੈਂਡ ਅੰਬੈਸਡਰ / ਬ੍ਰਾਂਡ ਅੰਬੈਸਡਰ ਵਲੋਂ ਦਿੱਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੀ ਇਸ ਵਿਲੱਖਣ ਪ੍ਰਾਪਤੀ ਅਤੇ ਸਮਾਜਿਕ ਯੋਗਦਾਨ ਦੀ ਚਰਚਾ ਪ੍ਰਸਿੱਧ ਕੌਮਾਂਤਰੀ ਮੈਗਜ਼ੀਨ (ਯੂ. ਐੱਸ. ਏ. ਹੈਰਾਲਡ) ਵਿਚ ਵੀ ਪ੍ਰਮੁੱਖਤਾ ਨਾਲ ਕੀਤੀ ਗਈ ਹੈ। ਡਾ. ਨਰੇਸ਼ ਕੁਮਾਰ ਭੂੰਬਲਾ ਗੁੱਜਰ ਭਾਈਚਾਰੇ ’ਚੋਂ ਸਮਾਜਿਕ ਸੇਵਾਵਾਂ ਅਤੇ ਮਨੁੱਖੀ ਅਧਿਕਾਰਾਂ ਦੇ ਵਿਸ਼ੇ ਵਿਚ ਪੀ. ਐੱਚ. ਡੀ. ਦੀ ਡਿਗਰੀ ਹਾਸਿਲ ਕਰਨ ਵਾਲੇ ਪਹਿਲੇ ਵਿਅਕਤੀ ਬਣੇ ਹਨ। ਇਸ ਦੇ ਨਾਲ ਹੀ ਉਹ ’ਵਰਲਡ ਹਿਊਮਨ ਰਾਈਟਸ ਪ੍ਰੋਟੈਕਸ਼ਨ ਕਮਿਸ਼ਨ’ ਦੇ ਨੈਸ਼ਨਲ ਪ੍ਰੈਜ਼ੀਡੈਂਟ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਜ਼ਿਕਰਯੋਗ ਹੈ ਕਿ ਡਾ. ਨਰੇਸ਼ ਕੁਮਾਰ ਭੂੰਬਲਾ ਪਿਛਲੇ 15 ਸਾਲਾਂ ਤੋਂ ਸਮਾਜ ਸੇਵਾ ’ਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।
ਪਿਛਲੀ ਖ਼ਬਰ ਪਨਸਪ ਰਿਟਾ. ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਯੂਥ ਅਕਾਲੀ ਆਗੂ ਰਣਧੀਰ ਸਿੰਘ ਭਾਰਜ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।