13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪੰਜਾਬ ਯੂਨੀਵਰਸਿਟੀ ਵਲੋਂ ਖ਼ਾਲਸਾ ਕਾਲਜ ਨੂੰ ਬੀ. ਐੱਸ. ਸੀ. ਆਰਟੀਫਿਸ਼ਲ ਇੰਟੈਲੀਜੈਂਸ ਐਂਡ ਮਸ਼ੀਨ ਲਰਨਿੰਗ ਕੋਰਸ ਦੀ ਮਾਨਤਾ

ਅਜੀਤ ਡੈਸਕ 28-06-2026
ਮਾਹਿਲਪੁਰ, 27 ਜੂਨ (ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਨੇ ਵਿਦਿਆਰਥੀਆ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਸੈਸ਼ਨ ਤੋਂ ਨਵੇਂ ਨਵੇਂ ਕੋਰਸ ਆਰੰਭ ਕੀਤੇ ਹਨ। ਇਸ ਲੜੀ ਤਹਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਕਾਲਜ ਨੇ ਨਵੇਂ ਸੈਸ਼ਨ 2026-27 ਤੋਂ ਬੀ. ਐੱਸ. ਸੀ. (ਆਰਟੀਫਿਸ਼ਲ ਇੰਟੈਲੀਜੈਂਸ ਐਂਡ ਮਸ਼ੀਨ ਲਰਨਿੰਗ) ਕੋਰਸ ਦੀ ਮਾਨਤਾ ਹਾਸਿਲ ਕਰ ਲਈ ਹੈ। ਇਸ ਸੰਬੰਧੀ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮਾਹਿਰ ਟੀਮ ਵਲੋਂ ਖ਼ਾਲਸਾ ਕਾਲਜ ਮਾਹਿਲਪੁਰ ਦੇ ਪ੍ਰਬੰਧਕੀ ਢਾਂਚੇ, ਲੈਬਾਰਟਰੀਆਂ, ਖੇਡ ਮੈਦਾਨ, ਪ੍ਰਸ਼ਾਸਕੀ ਪ੍ਰਬੰਧ, ਸਟਾਫ਼ ਤੇ ਲਾਇਬ੍ਰੇਰੀ ਸਮੇਤ ਸਮੁੱਚੇ ਵਿੱਦਿਅਕ ਢਾਂਚੇ ਦੀ ਪੜਤਾਲ ਕਰਨ ਉਪਰੰਤ ਕਾਲਜ ਨੂੰ ਬੀ. ਐੱਸ. ਸੀ. (ਆਰਟੀਫਿਸ਼ਲ ਇੰਟੈਲੀਜੈਂਸ ਐਂਡ ਮਸ਼ੀਨ ਲਰਨਿੰਗ) ਕੋਰਸ ਦੀ ਮਾਨਤਾ ਦਿੱਤੀ ਗਈ ਹੈ ਜੋ ਕਿ ਇਲਾਕੇ ਦੇ ਵਿਦਿਆਰਥੀਆਂ ਲਈ ਰੁਜ਼ਗਾਰ ਕੇਂਦਰਿਤ ਅਤੇ ਭਵਿੱਖਮੁਖੀ ਸੰਭਾਵਨਾਵਾਂ ਵਾਲਾ ਕੋਰਸ ਸਿੱਧ ਹੋਵੇਗਾ। ਉਨ੍ਹਾਂ ਦੱਸਿਆ ਕਿ ਕਿਸੇ ਵੀ ਸਟਰੀਮ ਵਿਚ ਬਾਰ੍ਹਵੀਂ ਦੀ ਪ੍ਰੀਖਿਆ ਪਾਸ ਕਰ ਚੁੱਕੇ ਵਿਦਿਆਰਥੀ ਬੀ. ਐੱਸ. ਸੀ. (ਆਰਟੀਫਿਸ਼ਲ ਇੰਟੈਲੀਜੈਂਸ ਐਂਡ ਮਸ਼ੀਨ ਲਰਨਿੰਗ) ਦੇ ਕੋਰਸ ਵਿਚ ਦਾਖਿਲ ਹੋਣ ਦੇ ਯੋਗ ਹਨ। ਉਨ੍ਹਾਂ ਕਿਹਾ ਕਿ ਉਕਤ ਕੋਰਸ ਵਿਚ ਦਾਖ਼ਲੇ ਦੇ ਚਾਹਵਾਨ ਵਿਦਿਆਰਥੀ ਕਾਲਜ ਵਿਚ ਚੱਲ ਰਹੇ ਦਾਖਲਾ ਤੇ ਕਾਉਂਸਲਿੰਗ ਸੈੱਲ ਵਿਚ ਆ ਕੇ ਹੋਰ ਜਾਣਕਾਰੀ ਹਾਸਿਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੋਰਸ ਦੀਆਂ ਸੀਟਾਂ ਸੀਮਤ ਹਨ ਇਸ ਕਰਕੇ ਵਿਦਿਆਰਥੀਆ ਨੂੰ ਆਪਣਾ ਦਾਖ਼ਲਾ ਤੁਰੰਤ ਯਕੀਨੀ ਬਣਾਉਣ ਲਈ ਸੰਪਰਕ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਕੋਰਸ ਦੀ ਸਮਾਪਤੀ ਉਪਰੰਤ ਵਿਦਿਆਰਥੀ ਈ ਕਾਮਰਸ, ਬੈਂਕਿੰਗ, ਤਕਨੀਕੀ ਖੇਤਰ, ਸਿਹਤ ਸੇਵਾਵਾਂ, ਏ. ਆਈ. ਡਿਵੈਲਪਰ, ਡਾਟਾ ਸਾਇੰਸਿਸਟ, ਮਸ਼ੀਨ ਲਰਨਿੰਗ ਇੰਜੀਨੀਅਰਿੰਗ ਅਤੇ ਹੋਰ ਅਨੇਕਾਂ ਖੇਤਰਾਂ ਵਿਚ ਰੁਜ਼ਗਾਰ ਹਾਸਿਲ ਕਰ ਸਕਦੇ ਹਨ।
ਪਿਛਲੀ ਖ਼ਬਰ ਖੰਨਾ ਵਲੋਂ ਕੇਂਦਰੀ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।