20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸਿਵਲ ਹਸਪਤਾਲ ਮਾਹਿਲਪੁਰ ਵਿਖੇ ਬੱਚਿਆਂ ਨੂੰ ਪਲਸ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਅਜੀਤ ਡੈਸਕ 29-06-2026

ਮਾਹਿਲਪੁਰ, 28 ਜੂਨ (ਰਜਿੰਦਰ ਸਿੰਘ)-ਸਸਰਕਾਰੀ ਹਸਪਤਾਲ ਮਾਹਿਲਪੁਰ ਵਿਖੇ ਐਸ. ਐਮ. ਓ. ਡਾ. ਜਸਵੰਤ ਸਿੰਘ ਥਿੰਦ ਦੀ ਦੇਖ ਰੇਖ ’ਚ ਪਲੱਸ ਪੋਲੀਓ ਮੁਹਿੰਮ ਸ਼ੁਰੂਆਤ ਬੱਚਿਆਂ ਨੂੰ ਬੂੰਦਾਂ ਪਿਲਾ ਕੇ ਕੀਤੀ ਗਈ। ਇਸ ਮੌਕੇ ਡਾ. ਥਿੰਦ ਨੇ ਕਿਹਾ ਕਿ ਸਰਕਾਰ ਵਲੋਂ ਚਲਾਈ ਜਾ ਰਹੀ ਪਲੱਸ ਪੋਲੀਓ ਮੁਹਿੰਮ ਤਹਿਤ ਜ਼ੀਰੋ ਤੋਂ ਪੰਜ ਸਾਲ ਤੱਕ ਬੱਚਿਆਂ ਨੂੰ ਬੂੰਦਾਂ ਪਿਲਾ ਕੇ ਬੱਚਿਆਂ ਨੂੰ ਲੱਗਣ ਵਾਲੀਆ ਭਿਆਨਕ ਬਿਮਾਰੀ ਨੂੰ ਜੜ੍ਹ ਤੋ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮਾਹਿਲਪੁਰ ਹਸਪਤਾਲ ਵਲੋਂ ਬਣਾਏ 6 ਬੂਥਾਂ ’ਤੇ ਅੱਜ 0-5 ਸਾਲ ਦੇ ਬੱਚਿਆਂ ਨੂੰ ਪਲੱਸ ਪੋਲਿਓ ਬੂੰਦਾਂ ਪਿਲਾਈਆਂ ਗਈਆਂ ਤੇ 29 ਤੇ 30 ਜੂਨ ਨੂੰ ਮਾਹਿਲਪੁਰ ਇਲਾਕੇ ਦੇ ਘਰ ਘਰ ਪਲੱਸ ਪੋਲਿਓ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੌਕੇ ਡਾ. ਮਨਜੀਤ ਕੌਰ, ਡਾ. ਅਜੀਤ ਪਾਲ, ਰਾਜਵਿੰਦਰ ਕੌਰ ਸਟਾਫ਼ ਨਰਸ, ਜਸ਼ਨਪ੍ਰੀਤ ਕੌਰ, ਰੇਨੂੰ ਬਾਲਾ, ਪਰਮਜੀਤ ਕੌਰ, ਤਰਨਦੀਪ ਕੌਰ ਤੇ ਸਮੂਹ ਸਟਾਫ਼ ਹਾਜ਼ਰ ਸਨ।

ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਫੰਬੀਆਂ ਦੀ ਪੰਚਾਇਤ ਆਮ ਆਦਮੀ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਓਸਲੋ (ਨਾਰਵੇ) ’ਚ ਗੁਰਮਤਿ ਪ੍ਰਚਾਰਕ ਪ੍ਰੀਤਮ ਸਿੰਘ ਮਟਵਾਣੀ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।