02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਦਸੂਹਾ ਵਿਖੇ ‘ਮਾਵਾਂ ਧੀਅਆਂ ਸਤਿਕਾਰ ਯੋਜਨਾ’ ਦੀ ਸ਼ਾਨਦਾਰ ਸ਼ੁਰੂਆਤ

ਅਜੀਤ ਡੈਸਕ 03-07-2026
ਦਸੂਹਾ, 2 ਜੁਲਾਈ (ਕੌਸ਼ਲ)- ਦਸੂਹਾ ਵਿਖੇ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮਹਿਲਾਵਾਂ ਵਿਚ ਖ਼ਾਸਾ ਉਤਸ਼ਾਹ ਅਤੇ ਖ਼ੁਸ਼ੀ ਦੇਖਣ ਨੂੰ ਮਿਲੀ। ਪ੍ਰੋਗਰਾਮ ਦੌਰਾਨ ਕਿਹਾ ਗਿਆ ਕਿ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ਮਾਨ ਸਤਿਕਾਰ ਰਾਸ਼ੀ ਹੁਣ ਲਾਭਪਾਤਰੀ ਮਾਵਾਂ ਅਤੇ ਧੀਆਂ ਦੇ ਖਾਤਿਆਂ ਵਿਚ ਆਉਣੀ ਸ਼ੁਰੂ ਹੋ ਗਈ ਹੈ, ਜਿਸ ਨਾਲ ਸੂਬੇ ਦੀਆਂ ਮਹਿਲਾਵਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਮਹਿਲਾਵਾਂ ਦੇ ਸਨਮਾਨ ਲਈ ਚਲਾਈ ਗਈ। ਇਹ ਮੁਹਿੰਮ ਸਮਾਜ ਵਿਚ ਇਕ ਸਕਾਰਾਤਮਿਕ ਬਦਲਾਅ ਲਿਆਵੇਗੀ। ਸਮਾਗਮ ਵਿਚ ਸੰਮਤੀ ਚੇਅਰਪਰਸਨ ਡਿੰਪਲ ਕੌਰ, ਜਤਿੰਦਰ ਕੌਰ ਚੀਮਾ, ਸਪਿੰਕਾ ਰਾਣੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੋਮਾ ਦੇਵੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਵਿੰਦਰ ਕੌਰ, ਐੱਮ.ਸੀ ਹਰਦੀਪ ਕੌਰ ਬਾਜਵਾ, ਐੱਮ.ਸੀ. ਰਣਜੀਤ ਕੌਰ, ਜੋਸਨਾ ਠਾਕੁਰ, ਸੰਮਤੀ ਮੈਂਬਰ ਰਿਪੁਦਮਨ ਕੌਰ, ਪਰਮਜੀਤ ਕੌਰ, ਮਨਜੀਤ ਕੌਰ ਤੇ ਰਾਜਵੰਤ ਕੌਰ ਸਮੇਤ ਵੱਡੀ ਗਿਣਤੀ ਵਿਚ ਮਹਿਲਾਵਾਂ ਅਤੇ ਪਾਰਟੀ ਵਰਕਰ ਹਾਜ਼ਰ ਰਹੇ। ਹਾਜ਼ਰ ਮਹਿਲਾਵਾਂ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਨਮਾਨ ਨੂੰ ਵੀ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ। ਸਮਾਗਮ ਦੌਰਾਨ ਮਹਿਲਾਵਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਸਰਕਾਰ ਦਾ ਧੰਨਵਾਦ ਵੀ ਪ੍ਰਗਟ ਕੀਤਾ।
ਪਿਛਲੀ ਖ਼ਬਰ ਪਾਰਟੀ ਵਿਰੋਧੀ ਗਤੀਵਿਧੀਆਂ ਲਈ 3 ਆਗੂਆਂ ਦੀ ਮੈਂਬਰਸ਼ਿਪ ਕੀਤੀ ਰੱਦ-ਨਿਪੁੰਨ ਸ਼ਰਮਾ ਅਗਲੀ ਖ਼ਬਰ ਪਾਕਿਸਤਾਨ ’ਚ ਇਤਿਹਾਸਕ ਗੁਰਦੁਆਰੇ ਦੀ ਕੀਤੀ ਗਈ ਭੰਨ੍ਹ-ਤੋੜ ਨਿੰਦਣਯੋਗ - ਵਿਜੇ ਸਾਂਪਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।