11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਖ਼ਾਲਸਾ ਕਾਲਜ ਦੇ 14 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 1.19 ਲੱਖ ਦੀ ਵਜ਼ੀਫ਼ਾ ਰਾਸ਼ੀ ਤਕਸੀਮ

ਅਜੀਤ ਡੈਸਕ 04-07-2026
ਗੜ੍ਹਸ਼ੰਕਰ, 3 ਜੁਲਾਈ (ਧਾਲੀਵਾਲ)- ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ 14 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸਾਬਕਾ ਵਿਧਾਇਕ ਤੇ ਮੈਂਬਰ ਸ਼੍ਰੋਮਣੀ ਕਮੇਟੀ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅਤੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਵਲੋਂ 1 ਲੱਖ 19 ਹਜ਼ਾਰ ਦੀ ਵਜ਼ੀਫ਼ਾ ਰਾਸ਼ੀ ਵੰਡੀ ਗਈ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਾਲਜ ਦੇ 14 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 1 ਲੱਖ 19 ਹਜ਼ਾਰ ਦੀ ਵਜ਼ੀਫ਼ਾ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗਰੈਜੂਏਸ਼ਨ ਕਲਾਸਾਂ ਦੀਆਂ ਵਿਦਿਆਰਥਣਾਂ ਸਿਮਰਨ ਕੌਰ, ਮਨਪ੍ਰੀਤ ਕੌਰ, ਰਾਜਵਿੰਦਰ ਕੌਰ, ਗਗਨਦੀਪ ਕੌਰ, ਕਿਰਨਜੀਤ ਕੌਰ, ਅਰਸ਼ਦੀਪ ਕੌਰ ਅਤੇ ਰਜਨੀ ਕੌਰ, ਲੜਕਿਆਂ ਅਰਸ਼ਪ੍ਰੀਤ ਸਿੰਘ, ਸੁਖਵੀਰ ਸਿੰਘ, ਗੁਰਦੀਪ ਸਿੰਘ, ਵੰਸ਼ ਦੀਪ ਸਿੰਘ, ਹਰਵੀਰ ਸਿੰਘ, ਗੁਰਪ੍ਰੀਤ ਸਿੰਘ, ਦਿਲਪ੍ਰੀਤ ਸਿੰਘ ਨੂੰ 8500-8500 ਰੁਪਏ ਦੀ ਵਜ਼ੀਫ਼ਾ ਵੰਡੀ ਗਈ ਹੈ। ਇਸ ਮੌਕੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਧਰਮ ਦੇ ਪ੍ਰਚਾਰ ਦੇ ਨਾਲ ਨਾਲ ਵਿੱਦਿਅਕ ਖੇਤਰ ਵਿਚ ਵੀ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਵਜ਼ੀਫ਼ਾ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਪੜ੍ਹਾਈ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਵਿਦਿਆਰਥੀਆਂ ਨੂੰ ਇਸ ਰਾਸ਼ੀ ਨੂੰ ਸਾਰਥਿਕ ਰੂਪ ਨਾਲ ਵਰਤ ਕੇ ਅਗਾਂਹ ਤੋਂ ਪੜ੍ਹਾਈ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਰਜੀਤ ਸਿੰਘ ਭਾਤਪੁਰ. ਧਾਰਮਿਕ ਅਧਿਆਪਕ ਅੰਮ੍ਰਿਤਪਾਲ ਸਿੰਘ, ਸੁਪਰਡੈਂਟ ਪਰਮਿੰਦਰ ਸਿੰਘ, ਗੁਰਿੰਦਰਜੀਤ ਸਿੰਘ, ਲਖਵਿੰਦਰ ਸਿੰਘ ਤੇ ਹੋਰ ਹਾਜ਼ਰ ਹੋਏ।
ਪਿਛਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ 30 ਸਤੰਬਰ ਤੱਕ ਕਈ ਨਾਗਰਿਕ ਸੇਵਾਵਾਂ ਦੀ ਫ਼ੀਸ ਮੁਆਫ਼ : ਡੀ.ਸੀ. ਅਗਲੀ ਖ਼ਬਰ ਸੇਫ਼ ਸਕੂਲ ਵਾਹਨ ਪਾਲਿਸੀ ਦੇ ਤਹਿਤ ਵੱਖ-ਵੱਖ ਸਕੂਲੀ ਵੈਨਾਂ ਦੀ ਕੀਤੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।