11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਸੰਬੰਧੀ ਭਾਰਤੀ ਜਨਤਾ ਪਾਰਟੀ ਵਲੋਂ ਸੰਕਲਪ ਪੱਤਰ ਜਾਰੀ

ਅਜੀਤ ਡੈਸਕ 04-07-2026
ਹੁਸ਼ਿਆਰਪੁਰ, 3 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਨਿਪੁੰਨ ਸ਼ਰਮਾ ਦੀ ਅਗਵਾਈ ’ਚ ਅਹੁਦੇਦਾਰਾਂ ਤੇ ਵਰਕਰਾਂ ਦੀ ਇਕੱਤਰਤਾ ਹੋਈ ਜਿਸ ਵਿਚ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨਗਰ ਨਿਗਮ ਚੋਣਾਂ ਲਈ ਪਾਰਟੀ ਦਾ ਸੰਕਲਪ ਪੱਤਰ ਜਾਰੀ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਸਿਰਫ਼ ਚੁਣਾਵੀ ਵਾਅਦਿਆਂ ਦਾ ਦਸਤਾਵੇਜ਼ ਨਹੀਂ ਹੈ ਬਲਕਿ ਹੁਸ਼ਿਆਰਪੁਰ ਦੇ ਲੋਕਾਂ ਦੇ ਵਧੀਆ ਭਵਿੱਖ ਦਾ ਰੋਡ ਮੈਪ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਕਾਸ, ਕਾਨੂੰਨ ਵਿਵਸਥਾ, ਰੁਜ਼ਗਾਰ ਅਤੇ ਵਧੀਆ ਪ੍ਰਸ਼ਾਸਨ ਵਰਗੇ ਹਰੇਕ ਮੋਰਚੇ ’ਤੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਹੀ ਸਮਾਂ ਆ ਗਿਆ ਹੈ ਕਿ ਲੋਕਤੰਤਰਿਕ ਤਰੀਕੇ ਨਾਲ ਇਸ ਸਰਕਾਰ ਨੂੰ ਜਵਾਬ ਦਿੱਤਾ ਜਾਵੇ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਮਕਸਦ ਸਿਰਫ਼ ਰਾਜਨੀਤੀ ਕਰਨਾ ਨਹੀਂ ਹੈ ਬਲਕਿ ਲੋਕ ਸੇਵਾ ਤੇ ਸ਼ਹਿਰ ਦਾ ਸਮੁੱਚਾ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੱਤਾ ’ਚ ਆਉਣ ਤੋਂ ਪਹਿਲਾਂ ਅਨੇਕਾਂ ਵਾਅਦੇ ਕਰ ਰਹੀ ਸੀ ਪਰ ਸਰਕਾਰ ਬਣਨ ਤੋਂ ਬਾਅਦ ਇਸ ਨੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਐਨ.ਸੀ.ਆਰ.ਬੀ. ਦੀ ਰਿਪੋਰਟ ਅਨੁਸਾਰ ਨਸ਼ੇ ਦੀ ਓਵਰ ਡੋਜ਼ ਨਾਲ ਹੋਣ ਵਾਲੀਆਂ ਮੌਤਾਂ ਵਾਲੇ ਮਾਮਲੇ ’ਚ ਪੰਜਾਬ ਦੇਸ਼ ਭਰ ਚੋਂ ਪਹਿਲੇ ਨੰਬਰ ’ਤੇ ਹੈ ਜਦਕਿ ਸਰਕਾਰ ਦਾਅਵੇ ਕਰ ਰਹੀ ਹੈ ਕਿ ਨਸ਼ੇ ਦਾ ਖ਼ਾਤਮਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਲਈ ਕੇਂਦਰ ਵਲੋਂ ਭੇਜੀ ਗਈ ਵਿਕਾਸ ਕੰਮਾਂ ਦੀ ਰਾਸ਼ੀ ਦਾ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੁਰ ਪ੍ਰਯੋਗ ਕੀਤਾ ਹੈ ਤੇ ਸਰਕਾਰੀ ਪੈਸੇ ਨੂੰ ਆਪਣੀ ਪਬਲਿਸਿਟੀ ਲਈ ਵਰਤਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੇ ਮੰਤਰੀ ਤੇ ਵਿਧਾਇਕ ਸਿਰਫ਼ ਆਪਣੇ ਪ੍ਰਚਾਰ ’ਚ ਮਸਰੂਫ਼ ਹਨ ਜਦਕਿ ਲੋਕ ਮੁੱਢਲੀਆਂ ਸਹੂਲਤਾਂ ਲੈਣ ਲਈ ਵੀ ਸੰਘਰਸ਼ ਕਰ ਰਹੇ ਹਨ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਸੂਬਾ ਮਹਾਂ ਮੰਤਰੀ ਰਾਕੇਸ਼ ਰਾਠੌਰ, ਨਿਗਮ ਚੋਣ ਸਹਿ ਪ੍ਰਭਾਰੀ ਸੁਸ਼ੀਲ ਸ਼ਰਮਾ, ਸਾਬਕਾ ਮੇਅਰ ਸ਼ਿਵ ਸੂਦ, ਸਤੀਸ਼ ਬਾਵਾ, ਕਮਲ ਵਰਮਾ, ਵਿਪੁਲ ਵਾਲੀਆ, ਅਰੁਣੇਸ਼ ਕਪੂਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਨਿਗਮ ਦੀਆਂ ਚੋਣਾਂ ਲਈ ਚੋਣ ਪ੍ਰਚਾਰ ਹੋਇਆ ਬੰਦ ਅਗਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ 30 ਸਤੰਬਰ ਤੱਕ ਕਈ ਨਾਗਰਿਕ ਸੇਵਾਵਾਂ ਦੀ ਫ਼ੀਸ ਮੁਆਫ਼ : ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।