12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਨੰਬਰਦਾਰਾਂ ਦਾ 3 ਮਹੀਨੇ ਦਾ ਮਾਣ ਭੱਤਾ ਜਾਰੀ

ਅਜੀਤ ਡੈਸਕ 04-07-2026
ਗੜ੍ਹਸ਼ੰਕਰ, 3 ਜੁਲਾਈ (ਧਾਲੀਵਾਲ)-ਮਾਲ ਵਿਭਾਗ ਵਲੋਂ ਸਬ-ਡਵੀਜ਼ਨ ਗੜ੍ਹਸ਼ੰਕਰ ਦੇ ਨੰਬਰਦਾਰਾਂ ਦਾ ਪਿਛਲੇ 3 ਮਹੀਨਿਆਂ ਦਾ ਮਾਣ ਭੱਤਾ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਭੇਜ ਦਿੱਤਾ ਗਿਆ ਹੈ। ਪੰਜਾਬ ਨੰਬਰਦਾਰਾਂ ਯੂਨੀਅਨ ਦੇ ਸੂਬਾਈ ਉਪ ਪ੍ਰਧਾਨ ਮਹਿੰਦਰ ਪਾਲ ਖ਼ਾਨਪੁਰ ਨੇ ਦੱਸਿਆ ਕਿ ਜਿਹੜੇ ਨੰਬਰਦਾਰਾਂ ਵਲੋਂ ਆਪਣਾ ਲਾਈਫ਼ ਸਰਟੀਫਿਕੇਟ ਵਿਭਾਗ ਪਾਸ ਜਮਾਂ ਕਰਵਾ ਦਿੱਤਾ ਗਿਆ ਸੀ, ਵਿਭਾਗ ਵਲੋਂ ਉਨ੍ਹਾਂ ਦਾ ਮਾਣ ਭੱਤਾ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੰਬਰਦਾਰ ਲਾਈਫ਼ ਸਰਟੀਫਿਕੇਟ ਜਮਾਂ ਕਰਵਾਉਣ ਤੋਂ ਰਹਿੰਦੇ ਹਨ, ਉਹ ਜਲਦ ਹੀ ਵਿਭਾਗ ਪਾਸ ਆਪਣਾ ਲਾਈਫ਼ ਸਰਟੀਫਿਕੇਟ ਜਮਾਂ ਕਰਵਾਉਣ ਤਾਂ ਜੋ ਉਨ੍ਹਾਂ ਦਾ ਮਾਣ ਭੱਤਾ ਵੀ ਜਾਰੀ ਕੀਤਾ ਜਾ ਸਕੇ।
ਪਿਛਲੀ ਖ਼ਬਰ ਮੁਕੇਰੀਆਂ ਹਲਕੇ ਅੰਦਰ ਨਾਜਾਇਜ਼ ਮਾਈਨਿੰਗ ਦਾ ਧੰਦਾ ਜ਼ੋਰਾਂ ’ਤੇ - ਜਥੇਦਾਰ ਗੇਰਾ, ਟਿੰਮੀ ‘ਆਪ’ ਸਰਕਾਰ ਤੇ ਪ੍ਰਸ਼ਾਸਨ ਸੁੱਤ... ਅਗਲੀ ਖ਼ਬਰ ਨਗਰ ਨਿਗਮ ਦੀਆਂ ਚੋਣਾਂ ਲਈ ਚੋਣ ਪ੍ਰਚਾਰ ਹੋਇਆ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।