12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸੰਗਤਾਂ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕੀਤੇ

ਅਜੀਤ ਡੈਸਕ 04-07-2026
ਖੁੱਡਾ, 3 ਜੁਲਾਈ (ਸਰਬਜੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਪਿੰਡ ਝਿੰਗੜ ਖ਼ੁਰਦ ਤੇ ਇਲਾਕੇ ਦੀਆਂ ਸੰਗਤਾਂ ਵਾਪਸ ਪਿੰਡ ਪਰਤੀਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੈਪਟਨ ਜਰਨੈਲ ਸਿੰਘ ਸੰਧੂ ਤੇ ਹੋਰਨਾਂ ਸੇਵਾਦਾਰਾਂ ਨੇ ਦੱਸਿਆ ਕਿ ਅੱਜ ਤੋਂ ਕਰੀਬ 10 ਦਿਨ ਪਹਿਲਾਂ ਆਰੰਭ ਹੋਈ ਧਾਰਮਿਕ ਯਾਤਰਾ ਦੌਰਾਨ ਨਗਰ ਦੀਆਂ ਸੰਗਤਾਂ ਵਲੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਇਲਾਵਾ ਹੋਰ ਵੀ ਇਤਿਹਾਸਿਕ ਗੁਰੂ ਘਰਾਂ ਦੇ ਦਰਸ਼ਨ ਦੀਦਾਰੇ ਕਰਨ ਦੇ ਨਾਲ ਸੇਵਾ ਤੇ ਸਿਮਰਨ ਵਿਚ ਹਿੱਸਾ ਲਿਆ ਗਿਆ। ਇਸ ਮੌਕੇ ਕੈਪਟਨ ਜਰਨੈਲ ਸਿੰਘ ਸੰਧੂ ਨੇ ਨਗਰ ਝਿੰਗੜ ਖ਼ੁਰਦ ਤੇ ਇਲਾਕੇ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਨਗਰ ਵਲੋਂ ਇਤਿਹਾਸਿਕ ਅਸਥਾਨਾਂ ਦੀ ਯਾਤਰਾ ਸੰਗਤਾਂ ਨੂੰ ਸਮੇਂ-ਸਮੇਂ ’ਤੇ ਕਰਵਾਈ ਜਾਂਦੀ ਹੈ। ਇਸ ਮੌਕੇ ਥਾਣੇਦਾਰ ਕੁਲਵੰਤ ਸਿੰਘ, ਥਾਣੇਦਾਰ ਪਰਮਿੰਦਰ ਪਾਲ ਸਿੰਘ, ਨੰਬਰਦਾਰ ਜਨਜੀਤ ਸਿੰਘ, ਜਗਦੀਸ਼ ਸਿੰਘ, ਗੁਰਮੇਲ ਸਿੰਘ, ਭਜਨ ਸਿੰਘ, ਮਨਜੀਤ ਸਿੰਘ, ਸੁਰਜੀਤ ਸਿੰਘ ਵੀਰਾ, ਸ਼ਾਦੀ ਲਾਲ, ਗੁਰਜਾਪ, ਗੁਰਬਾਜ਼, ਪ੍ਰਧਾਨ ਅਮਰਜੀਤ ਸਿੰਘ, ਪਵੇ ਤੇ ਬੋਦਲਾਂ ਤੋਂ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਜ਼ਿਲ੍ਹੇ ’ਚ ਰੱਖੜੀ ਦੇ ਚੱਲਦਿਆਂ ਕੁਝ ਡਾਕਘਰ ਛੁੱਟੀਆਂ ਅਤੇ ਐਤਵਾਰ ਨੂੰ ਖੁੱਲ੍ਹੇ ਰਹਿਣਗੇ- ਸ਼ੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।