29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਨਿਗਮ ਚੋਣਾਂ: ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖ਼ਾਹ ਸਮੇਤ ਛੁੱਟੀ

ਅਜੀਤ ਡੈਸਕ 05-07-2026
ਹੁਸ਼ਿਆਰਪੁਰ, 4 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਨਗਰ ਨਿਗਮ ਦੀਆਂ 5 ਜੁਲਾਈ (ਐਤਵਾਰ) ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਰਜਿਸਟਰਡ ਦੁਕਾਨਾਂ ਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਵੋਟ ਦੇ ਅਧਿਕਾਰ ਦੇ ਵਰਤੋਂ ਕਰਨ ਲਈ ਛੁੱਟੀ ਰਹੇਗੀ। ਉਨ੍ਹਾਂ ਦੱਸਿਆ ਕਿ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਇਨ੍ਹਾਂ ਕਾਮਿਆਂ ਨੂੰ ਵਿਸ਼ੇਸ਼ ਛੁੱਟੀ ਕੀਤੀ ਗਈ ਹੈ ਜੋ ਸਬੰਧਿਤ ਸਥਾਨਿਕ ਸੰਸਥਾਵਾਂ ਦੇ ਮਾਲੀਆ ਅਧਿਕਾਰ ਖੇਤਰ ਅਧੀਨ ਰਜਿਸਟਰਡ ਵੋਟਰ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੁਕਾਨ ਤੇ ਵਪਾਰਕ ਸਥਾਪਨਾ ਐਕਟ, 1958 ਦੀ ਧਾਰਾ 10 ਦੀ ਉਪਧਾਰਾ (1) ਤਹਿਤ ਰਾਜ ਦੇ ਰਜਿਸਟਰਡ ਦੁਕਾਨਾਂ ਤੇ ਵਪਾਰਕ ਅਦਾਰਿਆਂ ਵਿਚ ਕੰਮ ਕਰਦੇ ਅਜਿਹੇ ਕਰਮਚਾਰੀਆਂ, ਜੋ ਨਗਰ ਨਿਗਮ ਹੁਸ਼ਿਆਰਪੁਰ ਦੇ ਵੋਟਰ ਹਨ, ਨੂੰ 5 ਜੁਲਾਈ 2026 ਨੂੰ ਵੋਟਾਂ ਵਾਲੇ ਦਿਨ ਉਕਤ ਨਿਯਮ ਦੀ ਧਾਰਾ 10 ਦੀ ਉਪਧਾਰਾ (1) ਦੇ ਉਪਬੰਧ ਤੋਂ ਛੋਟ ਦਿੱਤੀ ਗਈ ਹੈ, ਤਾਂ ਜੋ ਉਹ ਆਪਣੀ ਵੋਟ ਦਾ ਆਜ਼ਾਦ ਢੰਗ ਨਾਲ ਵਰਤੋਂ ਕਰ ਸਕਣ। ਉਨ੍ਹਾਂ ਸਪਸ਼ਟ ਕੀਤਾ ਕਿ 5 ਜੁਲਾਈ 2026 (ਐਤਵਾਰ) ਨੂੰ ਵੋਟਾਂ ਲਈ ਦਿੱਤੀ ਗਈ ਇਹ ਛੁੱਟੀ ਕਰਮਚਾਰੀਆਂ ਦੇ ਹਫ਼ਤਾਵਾਰੀ ਛੁੱਟੀ ਦੀ ਜਗ੍ਹਾ ’ਤੇ ਮਾਨਤਾ ਨਹੀਂ ਹੋਵੇਗੀ। ਜੇਕਰ ਕਿਸੇ ਕਰਮਚਾਰੀ ਦੀ ਹਫ਼ਤਾਵਾਰੀ ਛੁੱਟੀ 5 ਜੁਲਾਈ ਤੋਂ 11 ਜੁਲਾਈ 2026 ਦਰਮਿਆਨ ਨਿਰਧਾਰਿਤ ਹੈ ਤਾਂ 5 ਜੁਲਾਈ ਨੂੰ ਵੋਟਾਂ ਵਾਲੇ ਦਿਨ ਕਾਰਨ ਉਸ ਨੂੰ ਕਲੋਜ਼ਡ ਡੇਅ’ ਭਾਵ ਹਫ਼ਤਾਵਾਰੀ ਛੁੱਟੀ ਦਾ ਬਦਲ ਨਹੀਂ ਮੰਨਿਆ ਜਾਵੇਗਾ।
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਨਿਸ਼ਾਨੇਬਾਜ਼ਾਂ ਨੇ ਇਕ ਵਾਰ ਫਿਰ ਜਿੱਤ ਦਾ ਝੰਡਾ ਲਹਿਰਾਇਆ ਅਗਲੀ ਖ਼ਬਰ ਭਾਜਪਾ ਉਮੀਦਵਾਰ ਵਲੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਦੇ ਪਤੀ ’ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।