29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਨਿਹੰਗ ਜਥੇਬੰਦੀਆਂ ਤੇ ਪਰਿਵਾਰ ਵਲੋਂ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 05-07-2026
ਹਾਜੀਪੁਰ, 4 ਜੁਲਾਈ (ਜੋਗਿੰਦਰ ਸਿੰਘ)- ਕਸਬਾ ਹਾਜੀਪੁਰ ਦੇ ਲਾਗਲੇ ਪਿੰਡ ਦੀ ਲੜਕੀ ਨੂੰ ਬਲੈਕਮੇਲ ਕਰਨ ਵਾਲੇ ਲੜਕੇ ਵਿਰੁੱਧ ਹਾਜੀਪੁਰ ਪੁਲਿਸ ਵੱਲੋਂ ਕਾਰਵਾਈ ਨਾ ਕਰਨ ’ਤੇ ਪਰਿਵਾਰ ਵੱਲੋਂ ਨਿਹੰਗ ਜਥੇਬੰਦੀਆਂ ਦੇ ਸਹਿਯੋਗ ਨਾਲ ਬੁੱਢਾਬੜ ਚੌਂਕ ਵਿਖੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਲੜਕੀ ਦੇ ਪਿਤਾ ਤੇ ਨਿਹੰਗ ਜਥੇਬੰਦੀ ਭਗਤ ਧੰਨਾ ਤਰਨਾ ਦਲ ਦੇ ਭਾਈ ਰਾਜ ਸਿੰਘ ਨੇ ਦੱਸਿਆ ਕਿ ਪੀੜਿਤ ਲੜਕੀ ਵਾਸੀ ਹਾਜੀਪੁਰ ਦਸੂਹਾ ਵਿਖੇ ਪੜ੍ਹਨ ਜਾਂਦੀ ਸੀ ਕਿ ਦਸੂਹਾ ਵਾਸੀ ਬਲਰਾਜ ਸਿੰਘ ਪੁੱਤਰ ਦਲੇਰ ਸਿੰਘ ਮਹੱਲਾ ਧਰਮਪੁਰਾ ਨੇ ਲੜਕੀ ਨੂੰ ਵਰਗ਼ਲਾ ਕੇ ਉਸ ਨਾਲ ਅਸ਼ਲੀਲ ਵੀਡੀਓ ਬਣਾਈਆਂ। ਉਨ੍ਹਾਂ ਦੱਸਿਆ ਕਿ ਲੜਕੀ ਨਾਲ ਠਾਕਾ ਹੋਣ ਤੋਂ ਬਾਅਦ ਉਹ ਲੜਕੀ ਨੂੰ ਆਪਣੇ ਘਰ ਲੈ ਗਿਆ ਜਿੱਥੇ ਕੱਪੜੇ ਪਾੜੇ ਤੇ ਸਾਨੂੰ ਰਾਤ 3 ਵਜੇ ਦੱਸਿਆ ਕਿ ਲੜਕੀ ਨੂੰ ਲੈ ਜਾਓ। ਲੜਕੀ ਦੇ ਪਿਤਾ ਨੇ ਕਿਹਾ ਕਿ ਹਾਜੀਪੁਰ ਪੁਲਿਸ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਗਈ ਲੜਕੇ ’ਤੇ ਪਰਚਾ ਦਰਜ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਵਾਇਆ ਜਾਵੇ। ਇਸ ਮੌਕੇ ਨਿਹੰਗ ਜਥੇਬੰਦੀ ਭਗਤ ਧੰਨਾ ਤਰਨਾ ਦਲ ਤੇ ਪੀੜਤ ਪਰਿਵਾਰ ਤੋਂ ਇਲਾਵਾ ਲੋਕ ਵੱਡੀ ਗਿਣਤੀ ਵਿਚ ਲੋਕ ਧਰਨੇ ਵਿਚ ਹਾਜ਼ਰ ਸਨ। ਇਸ ਮੌਕੇ ਹਾਜੀਪੁਰ ਪੁਲਿਸ ਵੱਲੋਂ ਮੌਕੇ ’ਤੇ ਪੁੱਜ ਕੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸੂਬਾ ਪੱਧਰੀ ਵੁਸ਼ੂ ਚੈਂਪੀਅਨਸ਼ਿਪ ’ਚ ਖਿਡਾਰੀਆਂ ਨੇ 2 ਸੋਨ, 4 ਚਾਂਦੀ ਤੇ 4 ਕਾਂਸੀ ਦੇ ਤਗਮੇ ਹਾਸਿਲ ਕਰਕੇ ਕਸਬਾ ਗੜ੍ਹਦੀਵ... ਅਗਲੀ ਖ਼ਬਰ ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਪਲਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।