30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਖ਼ਾਲਸਾ ਕਾਲਜੀਏਟ ਸਕੂਲ ’ਚ ਅਰਦਾਸ ਦਿਵਸ ਮਨਾਇਆ

ਅਜੀਤ ਡੈਸਕ 05-07-2026
ਗੜ੍ਹਦੀਵਾਲਾ, 4 ਜੁਲਾਈ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਅਰਦਾਸ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਤੇ ਸਟਾਫ਼ ਨੇ ਧਾਰਮਿਕ ਅਧਿਆਪਕਾ ਜਤਿੰਦਰ ਕੌਰ ਦੀ ਅਗਵਾਈ ਹੇਠ ਸ੍ਰੀ ਜਪੁਜੀ ਸਾਹਿਬ ਦਾ ਪਾਠ ਕਰਨ ਉਪਰੰਤ ਸਰਬੱਤ ਦੇ ਭਲੇ ਅਤੇ ਨਵੇਂ ਸੈਸ਼ਨ ਦੀ ਸਫਲਤਾ ਲਈ ਅਰਦਾਸ ਕੀਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਸੱਚਾਈ, ਅਨੁਸ਼ਾਸਨ, ਮਿਹਨਤ ਤੇ ਸੇਵਾ ਦੀ ਭਾਵਨਾ ਨਾਲ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਵਾਹਿਗੁਰੂ ਦੀ ਬਖ਼ਸ਼ਿਸ਼ ਤੇ ਅਰਦਾਸ ਨਾਲ ਕਰਨ ਨਾਲ ਵਿਦਿਆਰਥੀਆਂ ਵਿਚ ਆਤਮਿਕ ਸ਼ਕਤੀ ਅਤੇ ਚੰਗੇ ਸੰਸਕਾਰਾਂ ਦਾ ਵਿਕਾਸ ਹੁੰਦਾ ਹੈ।
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਲੋਕਾਂ ਨੂੰ ਹਕੀਕਤ ਅਤੇ ਇਸ਼ਤਿਹਾਰਬਾਜ਼ੀ ਦਾ ਫ਼ਰਕ ਸਮਝਣਾ ਹੋਵੇਗਾ - ਲਾਲੀ ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।