30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ

ਅਜੀਤ ਡੈਸਕ 05-07-2026
ਗੜ੍ਹਦੀਵਾਲਾ, 4 ਜੁਲਾਈ (ਚੱਗਰ)- ਸੰਤ ਬਾਬਾ ਹਰਨਾਮ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਸੰਤ ਸੇਵਾ ਸਿੰਘ ਮੁੱਖ ਸੇਵਾਦਾਰ ਦੀ ਰਹਿਨੁਮਾਈ ਹੇਠ ਅੱਖਾਂ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ ਵਿਚ ਡਾਕਟਰ ਅਦਿੱਤਿਆ ਸ਼ਰਮਾ, ਡਾਕਟਰ ਅਨੁਜ ਖੁੱਲਰ, ਡਾਕਟਰ ਦੇਵ ਅਸ਼ੀਸ਼ ਸੇਠ ਆਦਿ ਦੀ ਟੀਮ ਵਲੋਂ ਲਗਪਗ 100 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਕੇ ਉਨ੍ਹਾਂ ਦੇ ਆਧੁਨਿਕ ਤਕਨੀਕ ਨਾਲ ਲੈਨਜ਼ ਪਾਏ ਗਏ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਖੇ ਸੰਤ ਬਾਬਾ ਹਰਨਾਮ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਸੁਖਵੀਰ ਸਿੰਘ ਚੋਹਕਾ, ਕੁਲਦੀਪ ਸਿੰਘ ਮਿਰਜ਼ਾਪੁਰ, ਭਾਈ ਸੁਖਵਿੰਦਰ ਸਿੰਘ ਮਹੰਤ, ਨੰਬਰਦਾਰ ਪਰਮਜੀਤ ਸਿੰਘ ਬਾਹਲਾ, ਸਤਨਾਮ ਸਿੰਘ ਬਾਹਲਾ, ਭੁਪਿੰਦਰ ਸਿੰਘ, ਜਗਤਾਰ ਸਿੰਘ ਮਾਛੀਆਂ, ਸਰਤਾਜ ਸਿੰਘ ਮਾਛੀਆਂ, ਪਲਵਿੰਦਰ ਪਿੰਦੀ, ਕਮਲਜੀਤ ਸਿੰਘ ਹਰਦੋਪੱਟੀ, ਨਿਰਮਲ ਸਿੰਘ, ਭਾਈ ਜਵਾਲਾ ਸਿੰਘ, ਸਤਬੀਰ ਸਿੰਘ ਐਮ.ਪੀ ਆਦਿ ਸਮੇਤ ਸਮੂਹ ਸੇਵਾਦਾਰ ਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸੇਂਟ ਸੋਲਜਰ ਲਾਅ ਕਾਲਜ ਇੰਡੀਆ ਟੁਡੇ ਟਾਪ ਰੈਂਕਿੰਗ ’ਚ ਸ਼ਾਮਿਲ ਅਗਲੀ ਖ਼ਬਰ ਖ਼ਾਲਸਾ ਕਾਲਜੀਏਟ ਸਕੂਲ ’ਚ ਅਰਦਾਸ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।