30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਰਾਸ਼ਟਰੀ ਡਾਕਟਰ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 05-07-2026
ਹੁਸ਼ਿਆਰਪੁਰ, 4 ਜੁਲਾਈ (ਹਰਪ੍ਰੀਤ ਕੌਰ)-ਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ’ਤੇ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੰਗ ਦਾਨ ਅਤੇ ਅੱਖ ਦਾਨ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਦੇ ਇੱਕ ਵਫ਼ਦ ਨੇ ਸਿਵਲ ਹਸਪਤਾਲ ਵਿਖੇ ਸਥਿਤ ਨੇਤਰਦਾਨ ਦਫ਼ਤਰ ਦਾ ਦੌਰਾ ਵੀ ਕੀਤਾ। ਵਿਦਿਆਰਥੀਆਂ ਨੂੰ ਅੰਗ ਦਾਨ ਤੇ ਅੱਖ ਦਾਨ ਨਾਲ ਸਬੰਧਤ ਪ੍ਰਕਿਰਿਆਵਾਂ, ਜਾਗਰੂਕਤਾ ਗਤੀਵਿਧੀਆਂ ਅਤੇ ਸਮਾਜ ਵਿੱਚ ਇਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਜੋਤ ਸਿੰਘ ਨੇ ਕਿਹਾ ਕਿ ਅੰਗ ਦਾਨ ਤੇ ਅੱਖ ਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਇੱਕ ਵਿਅਕਤੀ ਦਾ ਅੰਗ ਦਾਨ ਕਈ ਗੰਭੀਰ ਮਰੀਜ਼ਾਂ ਨੂੰ ਨਵਾਂ ਜੀਵਨ ਦੇ ਸਕਦਾ ਹੈ ਜਦਕਿ ਅੱਖ ਦਾਨ ਨਾਲ ਨੇਤਰਹੀਣ ਵਿਅਕਤੀਆਂ ਦੀ ਜ਼ਿੰਦਗੀ ਵਿੱਚ ਰੌਸ਼ਨੀ ਲਿਆਂਦੀ ਜਾ ਸਕਦੀ ਹੈ। ਦੌਰੇ ਦੌਰਾਨ ਵਿਦਿਆਰਥੀਆਂ ਨੇ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਅੰਗ ਦਾਨ ਅਤੇ ਅੱਖ ਦਾਨ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਐਸੋਸੀਏਸ਼ਨ ਵੱਲੋਂ ਵਿਦਿਆਰਥੀਆਂ ਨੂੰ ਅੱਖ ਦਾਨ ਸਬੰਧੀ ਜਾਣਕਾਰੀ ਭਰਪੂਰ ਸਾਹਿਤ ਵੀ ਵੰਡਿਆ ਗਿਆ। ਐਸੋਸੀਏਸ਼ਨ ਦੇ ਚੇਅਰਮੈਨ ਬਹਾਦਰ ਸਿੰਘ ਸੁਨੇਤ ਨੇ ਕਿਹਾ ਕਿ ਨੌਜਵਾਨ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੀ ਸਭ ਤੋਂ ਵੱਧ ਸਮਰੱਥਾ ਰੱਖਦੇ ਹਨ। ਜੇਕਰ ਨੌਜਵਾਨ ਅੰਗ ਦਾਨ ਤੇ ਅੱਖ ਦਾਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਗੇ ਆਉਣ ਤਾਂ ਇਸ ਮੁਹਿੰਮ ਨੂੰ ਵਿਆਪਕ ਜਨ ਅੰਦੋਲਨ ਦਾ ਰੂਪ ਦਿੱਤਾ ਜਾ ਸਕਦਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਚੰਦ ਕਪਾਟੀਆ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨਾਂ ਵਿੱਚ ਸਮਾਜਿਕ ਜਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ ਤੇ ਉਨ੍ਹਾਂ ਨੂੰ ਮਨੁੱਖਤਾ ਦੀ ਸੇਵਾ ਨਾਲ ਜੁੜਨ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਜੋਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਰੋਹਿਤ ਸ਼ਰਮਾ, ਪਬਲਿਕ ਰਿਲੇਸ਼ਨ ਸਕੱਤਰ ਗੁਰਪਾਲ ਸਿੰਘ, ਪ੍ਰੇਮ ਸੈਣੀ, ਗੁਰਪ੍ਰੀਤ ਸਿੰਘ, ਓਂਕਾਰ ਸਿੰਘ ਧਾਮੀ, ਤਜਿੰਦਰ ਕੌਰ, ਸੰਤੋਸ਼ ਸੈਣੀ, ਲਖਵਿੰਦਰ ਕੌਰ ਡਿੰਪੀ ਅਤੇ ਕੁਮਕੁਮ ਸੂਦ ਹਾਜ਼ਰ ਸਨ।
ਪਿਛਲੀ ਖ਼ਬਰ ਸੰਘਰਸ਼ ਕਮੇਟੀ ਨੇ ਬੀ.ਬੀ.ਐਮ.ਬੀ. ਡੀ.ਏ.ਵੀ. ਪਬਲਿਕ ਸਕੂਲ ਤਲਵਾੜਾ ਦੇ ਕਰਮਚਾਰੀਆਂ ਨੇ ਤਨਖਾਹ ਮਿਲਣ ’ਤੇ ਕੀਤਾ ਧੰਨਵਾਦ ਅਗਲੀ ਖ਼ਬਰ ਸਰਪੰਚਾਂ ਵਾਂਗ ਨੰਬਰਦਾਰਾਂ ਨੂੰ ਵੀ 10 ਹਜ਼ਾਰ ਰੁਪਏ ਮਾਣ ਭੱਤਾ ਦੇਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।