30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮਨਰੇਗਾ ਵਰਕਰਾਂ ਤੇ ਪੇਂਡੂ ਮਜ਼ਦੂਰਾਂ ਦੀ ਪਿੰਡ ਭੀਲੋਵਾਲ ’ਚ ਮੀਟਿੰਗ

ਅਜੀਤ ਡੈਸਕ 05-07-2026
ਹੁਸ਼ਿਆਰਪੁਰ, 4 ਜੁਲਾਈ (ਹਰਪ੍ਰੀਤ ਕੌਰ)- ਮਨਰੇਗਾ ਵਰਕਰਾਂ ਅਤੇ ਪੇਂਡੂ ਮਜ਼ਦੂਰਾਂ ਦੀ ਮੀਟਿੰਗ ਪਿੰਡ ਭੀਲੋਵਾਲ ਵਿਖੇ ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਖੇਤ ਮਜ਼ਦੂਰ ਯੁਨੀਅਨ ਦੇ ਸੁਬਾਈ ਆਗੂ ਗੁਰਮੇਸ਼ ਸਿੰਘ ਨੇ ਕਿਹਾ ਕਿ ਆਰ.ਐਸ.ਐਸ ਦੀਆਂ ਹਦਾਇਤਾਂ ਅਨੁਸਾਰ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਅਤੇ ਨਵ-ਫਾਸ਼ੀਵਾਦੀ ਤਰੀਕੇ ਨਾਲ ਏਕਾ ਅਧਿਕਾਰਵਾਦੀ ਰਾਜ ਸਥਾਪਤ ਕਰਨ ਲਈ ਮੋਦੀ ਸਰਕਾਰ ਦੇਸ਼ ਵਿਰੋਧੀ ਵੱਡੇ ਕਦਮ ਚੁੱਕ ਰਹੀ ਹੈ। ਸਰਕਾਰ ਨੇ 29 ਕਿਰਤ ਕਾਨੂੰਨ ਖਤਮ ਕਰਕੇ 4 ਲੇਬਰ ਕੋਡ ਠੋਸ ਦਿੱਤੇ ਹਨ, ਮੋਦੀ ਸਰਕਾਰ ਨੇ ਮਨਰੇਗਾ ਨੂੰ ਖਤਮ ਕਰਕੇ ਵਿਕਸਤ ਭਾਰਤ ‘ਜੀ ਰਾਮ ਜੀ’ ਸਕੀਮ ਲਿਆ ਕੇ ਮਨਰੇਗਾ ਅਧੀਨ ਮਿਲੀਆਂ ਕਾਨੂੰਨੀ ਗਾਰੰਟੀਆਂ ਨੂੰ ਖਤਮ ਕਰ ਦਿੱਤਾ ਹੈ, ਮਨਰੇਗਾ ਵਰਕਰਾਂ ਨੂੰ ਧੋਖਾ ਦੇਣ ਲਈ 100 ਦਿਨਾਂ ਦੀ ਥਾਂ 125 ਦਿਨ ਕੰਮ ਦੇਣ ਲਈ ਲਿਖਿਆ ਗਿਆ ਹੈ। ਆਗੂਆਂ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੰਗ ਪੱਕੇ ਰੋਜ਼ਗਾਰ ਦੀ ਹੈ ਜੋ ਹਰੇਕ ਕੰਮ ਕਰਨ ਯੋਗ ਵਿਅਕਤੀ ਨੂੰ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਕਹਿਰ ਨੇ ਗਰੀਬ ਪਰਿਵਾਰਾਂ ਨੂੰ ਗੁਜ਼ਾਰਾ ਕਰਨਾ ਵੀ ਔਖਾ ਕਰ ਦਿੱਤਾ ਹੈ। ਉਨ੍ਹਾਂ ਨੇ ਸਾਰਿਆਂ ਨੂੰ 7 ਜੁਲਾਈ ਨੂੰ ਐਸ.ਡੀ.ਐਮ ਹੁਸ਼ਿਆਰਪੁਰ ਦੇ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਵਿੱਚ ਪਹੁੰਚਣ ਦੀ ਅਪੀਲ ਕੀਤੀ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਹਰਦਿਆਲ, ਸ਼ੀਤਲ ਸਿੰਘ, ਦੀਦਾਰ ਸਿੰਘ, ਬਲਵੀਰ ਸਿੰਘ, ਗੁਰਮੁੱਖ ਸਿੰਘ, ਸੁਰਿੰਦਰ ਕੌਰ, ਮਲਕੀਤ ਕੌਰ, ਕਮਲੇਸ਼ ਰਾਣੀ ਤੇ ਸਵਿੱਤਰਾ ਰਾਣੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ’ਚ ਦਾਖ਼ਲੇ ਨੂੰ ਲੈ ਕੇ ਵਿਦਿਆਰਥੀਆਂ ’ਚ ਭਾਰੀ ਉਤਸ਼ਾਹ ਅਗਲੀ ਖ਼ਬਰ ਬਲਾਕ ਚੱਕੋਵਾਲ ਦੇ 14146 ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੂੰਦਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।