28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਲੀਗਲ ਏਡ ਡਿਫੈਂਸ ਪਾਲਿਸੀ ਦੇ ਵਿਰੋਧ ’ਚ ਹੜਤਾਲ ਦੂਜੇ ਦਿਨ ਵੀ ਜਾਰੀ

ਅਜੀਤ ਡੈਸਕ 09-07-2026
ਹੁਸ਼ਿਆਰਪੁਰ, 8 ਜੁਲਾਈ (ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਪੰਜਾਬ ਬਾਰ ਐਸੋਸੀਏਸ਼ਨ ਦੇ ਨਿਰਦੇਸ਼ਾਂ ’ਤੇ ਲੀਗਲ ਏਡ ਡਿਫੈਂਸ ਪਾਲਿਸੀ ਕੌਂਸਲ ਦੀ ਨੀਤੀ ਵਿਰੁੱਧ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪੀ.ਐੱਸ.ਘੁੰਮਣ ਦੀ ਅਗਵਾਈ ’ਚ ਕੀਤੀ ਜਾ ਰਹੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਯੁਕਤ ਐਕਸ਼ਨ ਕਮੇਟੀ ਵਲੋਂ ਲੈ ਗਏ ਫ਼ੈਸਲਿਆਂ ਦਾ ਪੂਰਨ ਸਮਰਥਨ ਕਰੇਗੀ ਅਤੇ ਜਦੋਂ ਤੱਕ ਇਸ ਮਾਮਲੇ ’ਚ ਸਹੀ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਬਾਰ ਐਸੋਸੀਏਸ਼ਨ ਦੀ ਮੀਟਿੰਗ ’ਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਸੀ ਕਿ ਲੀਗਲ ਏਡ ਡਿਫੈਂਸ ਪਾਲਿਸੀ ਜਿਸ ਨੂੰ ਭਾਰਤ ਦੇ ਚੀਫ਼ ਜਸਟਿਸ ਨੇ ਵੀ ਗ਼ਲਤ ਮੰਨਿਆ ਸੀ ਅਤੇ ਇਸ ’ਤੇ ਮੁੜ ਵਿਚਾਰ ਕਰਨ ਲਈ ਕਮੇਟੀ ਦਾ ਗਠਨ ਕੀਤਾ ਗਿਆ ਸੀ ਪਰ ਲੰਮਾ ਸਮਾਂ ਬੀਤ ਜਾਣ ਦੇ ਬਾਅਦ ਵੀ ਚੀਫ਼ ਜਸਟਿਸ ਦੇ ਦਫ਼ਤਰ ਵਲੋਂ ਕੋਈ ਰਿਪੋਰਟ ਨਹੀਂ ਦਿੱਤੀ ਗਈ ਅਤੇ ਨਾ ਹੀ ਕੋਈ ਫ਼ੈਸਲਾ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਬਾਰ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਇਸ ਮੰਗ ਦਾ ਸਮਰਥਨ ਕਰਦੀ ਹੈ ਕਿ ਭਾਰਤ ਦੇ ਚੀਫ਼ ਜਸਟਿਸ ਨਾਲਸਾ ਤੇ ਪਲਸਾ ਤੁਰੰਤ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਨੂੰ ਬੰਦ ਕਰਨ ਅਤੇ ਮੁਫ਼ਤ ਕਾਨੂੂੰਨੀ ਸਹਾਇਤਾ ਸੇਵਾਵਾਂ ਪ੍ਰਦਾਨ ਕਰਨ ਲਈ ਸੰਬੰਧਿਤ ਬਾਰ ਐਸੋਸੀਏਸ਼ਨ ਦੇ ਵਕੀਲਾਂ ਦੀ ਸੂਚੀ ਵਾਲੀ ਪੁਰਾਣੀ ਨੀਤੀ ਨੂੰ ਬਹਾਲ ਕਰਨ। ਇਸ ਮੌਕੇ ਐਡਵੋਕੇਟ ਵਿਕਰਮ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਐਡਵੋਕੇਟ ਆਰ.ਪੀ.ਧੀਰ, ਐਡਵੋਕੇਟ ਨਵਜਿੰਦਰ ਸਿੰਘ ਬੇਦੀ, ਐਡਵੋਕੇਟ ਰਣਜੀਤ ਕੁਮਾਰ, ਐਡਵੋਕੇਟ ਤਾਜਪ੍ਰੀਤ ਸਿੰਘ ਕੰਗ, ਐਡਵੋਕੇਟ ਪ੍ਰੀਤਇੰਦਰ ਸਿੰਘ ਕੰਗ, ਐਡਵੋਕੇਟ ਪਾਵਨ ਬੱਧਣ, ਐਡਵੋਕੇਟ ਅਰਵਿੰਦ ਅਗਨੀਹੋਤਰੀ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਐਡਵੋਕੇਟ ਅਸ਼ਵਨੀ ਕੁਮਾਰ ਵਰਮਾ, ਐਡਵੋਕੇਟ ਗੁਰਪ੍ਰੀਤ ਕੌਰ, ਐਡਵੋਕੇਟ ਮਨਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਮੁੱਖ ਸਕੱਤਰ ਥਿੰਦ ਨਾਲ ਹੋਈ ਮੀਟਿੰਗ ਅਗਲੀ ਖ਼ਬਰ ਪੈਟਰੋਲੀਅਮ ਮੰਤਰਾਲਾ ਕਰ ਰਿਹੈ ਪਿੰਡਾਂ ਦੇ ਲੋਕਾਂ ਨਾਲ ਸੰਵਿਧਾਨਕ ਭੇਦਭਾਵ- ਧੀਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।