28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 09-07-2026
ਹੁਸ਼ਿਆਰਪੁਰ, 8 ਜੁਲਾਈ (ਨਰਿੰਦਰ ਸਿੰਘ ਬੱਡਲਾ)-ਡਾ. ਮਨਪ੍ਰੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਪੀ.ਐੱਚ.ਸੀ. ਚੱਕੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਸਿਹਤ ਮੁਲਾਜ਼ਮ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਇਸੇ ਤਹਿਤ ਏ.ਏ.ਕੇ. ਬੇਗਮਪੁਰ ਜੰਡਿਆਲਾ ਦੇ ਸਟਾਫ਼ ਮੈਂਬਰਾਂ ਨੇ ਲੋਕਾਂ ਨੂੰ ਮੱਛਰਾਂ ਤੋਂ ਬਚਾਅ ਲਈ ਜਾਗਰੂਕ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਐਮ.ਓ. ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਹੁਣ ਬਰਸਾਤ ਦੇ ਮੌਸਮ ਵਿਚ ਪਾਣੀ ਜ਼ਿਆਦਾ ਖੜ੍ਹਾ ਹੁੰਦਾ ਹੈ ਜਿਸ ਨਾਲ ਮੱਛਰ ਜ਼ਿਆਦਾ ਪੈਦਾ ਹੁੰਦੇ ਹਨ। ਇਸ ਲਈ ਇਸ ਮੌਸਮ ਵਿਚ ਸਾਨੂੰ ਜ਼ਿਆਦਾ ਖ਼ਿਆਲ ਰੱਖਣਾ ਚਾਹੀਦਾ ਹੈ ਕਿ ਪਾਣੀ ਖੜ੍ਹਾ ਨਾ ਹੋਵੇ ਕਿਉਂਕਿ ਇਹ ਮੱਛਰ ਸਾਫ਼ ਪਾਣੀ ਵਿਚ ਹੀ ਪੈਦਾ ਹੁੰਦਾ ਹੈ। ਇਸ ਮੌਕੇ ਮ.ਪ.ਹ.ਵ. ਮੇਲ ਸਤਵੀਰ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਪੂਰੀਆਂ ਬਾਂਹਾਂ ਦੇ ਕੱਪੜੇ ਪਹਿਨਣ ਤੇ ਰਾਤ ਨੂੰ ਸੌਣ ਵੇਲੇ ਮੱਛਰਦਾਨੀ ਦਾ ਇਸਤੇਮਾਲ ਕਰਨ। ਇਸ ਮੌਕੇ ਸ਼ਿਵਾਨੀ ਸੀ.ਐੱਚ.ਓ., ਨਵਦੀਪ ਕੌਰ ਏ.ਐਨ.ਐਮ., ਆਸ਼ਾ ਹਰਪ੍ਰੀਤ ਕੌਰ, ਰੁਖਵਿੰਦਰ ਕੌਰ, ਪਿੰਕੀ, ਬਲਵਿੰਦਰ ਕੌਰ, ਰਜਨੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਰ ਹਾਈ ਵੋਲਟੇਜ ਬਿਜਲੀ ਦੇ ਖੰਭੇ ਨਾਲ ਟਕਰਾਈ ਅਗਲੀ ਖ਼ਬਰ ਕਸਬਾ ਚੱਬੇਵਾਲ ਦੇ ਖੇਡ ਮੈਦਾਨ ’ਚ ਲੱਖਾਂ ਰੁਪਏ ਖ਼ਰਚ ਕੇ ਸਟੇਡੀਅਮ ’ਚ ਲਗਾਈਆਂ ਲਾਈਟਾਂ ਹੋਈਆਂ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।