27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸੜਕ ਹਾਦਸੇ ’ਚ 1 ਦੀ ਮੌਤ

ਅਜੀਤ ਡੈਸਕ 09-07-2026
ਹੁਸ਼ਿਆਰਪੁਰ, 8 ਜੁਲਾਈ (ਨਰਿੰਦਰ ਸਿੰਘ ਬੱਡਲਾ)-ਇਲਾਕੇ ’ਚ ਹੋਈ ਇਕ ਸੜਕ ਦੁਰਘਟਨਾ ’ਚ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਰੂਪੋਵਾਲ ਦੀ ਵਾਸੀ ਨਿਮਰਤ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਉਸਦੇ ਪਿਤਾ ਆਪਣੀ ਸਕੂਟੀ ’ਤੇ ਸੀ। ਪਿੰਡ ਚੋਹਕਾ ਦੇ ਨਜ਼ਦੀਕ ਇਕ ਟਰੈਕਟਰ ਚਾਲਕ ਨੇ ਉਸਦੇ ਪਿਤਾ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸਦੇ ਚੱਲਦੇ ਉਨ੍ਹਾਂ ਦੀ ਮੌਤ ਹੋ ਗਈ। ਉਸਨੇ ਦੱਸਿਆ ਕਿ ਘਟਨਾ ਦੇ ਬਾਅਦ ਕਥਿਤ ਦੋਸ਼ੀ ਚਾਲਕ ਟਰੈਕਟਰ ਛੱਡ ਕੇ ਫ਼ਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਨ ਦੇ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਲਈ ਸਰਕਾਰੀ ਕਾਲਜ ਢੋਲਬਾਹਾ ਤੇ ਗ੍ਰਾਮ ਪੰਚਾਇਤ ਢੋਲਬਾਹਾ ਵਿਚਕਾਰ ਸਮਝੌਤਾ ਅਗਲੀ ਖ਼ਬਰ ਸੁਰੱਖਿਆ ਭਵਿੱਖ ਲਈ ਵਿਦਿਆਰਥੀਆਂ ਦਾ ਜਲ ਸੰਭਾਲ ਪ੍ਰਤੀ ਜਾਗਰੂਕ ਹੋਣਾ ਜ਼ਰੂਰੀ-ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।