27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਵਿਸ਼ਵ ਚਾਕਲੇਟ ਦਿਵਸ ਮਨਾਇਆ

ਅਜੀਤ ਡੈਸਕ 09-07-2026
ਹੁਸ਼ਿਆਰਪੁਰ, 8 ਜੁਲਾਈ (ਨਰਿੰਦਰ ਸਿੰਘ ਬੱਡਲਾ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਖ਼ੁਸ਼ੀਆਂ ਤੇ ਮਿਠਾਸ ਦਾ ਪ੍ਰਤੀਕ ਵਿਸ਼ਵ ਚਾਕਲੇਟ ਦਿਵਸ ਮਨਾਇਆ ਗਿਆ। ਇਸ ਮੌਕੇ ਨਰਸਰੀ ਕਲਾਸ ਦੇ ਨੰਨ੍ਹੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਚਾਕਲੇਟ ਥੀਮ ‘ਤੇ ਆਧਾਰਿਤ ਵੱਖ-ਵੱਖ ਮਨੋਰੰਜਕ ਅਤੇ ਰਚਨਾਤਮਿਕ ਗਤੀਵਿਧੀਆਂ ‘ਚ ਵੱਧ-ਚੜ੍ਹ ਕੇ ਭਾਗ ਲਿਆ। ਅਧਿਆਪਕਾ ਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਵਿਸ਼ਵ ਚਾਕਲੇਟ ਦਿਵਸ ਦੇ ਇਤਿਹਾਸ ਤੇ ਮਹੱਤਵ ਬਾਰੇ ਜਾਣੂ ਕਰਵਾਇਆ ਗਿਆ। ਬੱਚਿਆਂ ਨੇ ਆਕਰਸ਼ਕ ਚਾਕਲੇਟ-ਥੀਮ ਵਾਲੇ ਪੋਸਟਰ, ਸੁੰਦਰ ਹਸਤਸ਼ਿਲਪ (ਕਰਾਫ਼ਟ) ਤੇ ਚਾਕਲੇਟ ‘ਤੇ ਆਧਾਰਿਤ ਮਨਮੋਹਕ ਕਵਿਤਾਵਾਂ ਰਾਹੀਂ ਆਪਣੀ ਰਚਨਾਤਮਿਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਪ੍ਰਿੰਸੀਪਲ ਗਗਨਦੀਪ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਸਹਿ-ਪਾਠਕ੍ਰਮ ਗਤੀਵਿਧੀਆਂ ਬੱਚਿਆਂ ‘ਚ ਰਚਨਾਤਮਿਕਤਾ, ਆਤਮਵਿਸ਼ਵਾਸ ਤੇ ਸਿੱਖਣ ਪ੍ਰਤੀ ਰੁਚੀ ਨੂੰ ਵਿਕਸਿਤ ਕਰਦੀਆਂ ਹਨ।
ਪਿਛਲੀ ਖ਼ਬਰ ਇਮਾਨ ਸਿੰਘ ਮਾਨ ਅਤੇ ਡਾ. ਜੱਖੂ ਕੱਲ੍ਹ ਨੂੰ ਹਲਕਾ ਸ਼ਾਮਚੁਰਾਸੀ ’ਚ ਆਉਣਗੇ-ਸਿੰਗੜੀਵਾਲਾ ਅਗਲੀ ਖ਼ਬਰ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਲਈ ਸਰਕਾਰੀ ਕਾਲਜ ਢੋਲਬਾਹਾ ਤੇ ਗ੍ਰਾਮ ਪੰਚਾਇਤ ਢੋਲਬਾਹਾ ਵਿਚਕਾਰ ਸਮਝੌਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।