27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਇਮਾਨ ਸਿੰਘ ਮਾਨ ਅਤੇ ਡਾ. ਜੱਖੂ ਕੱਲ੍ਹ ਨੂੰ ਹਲਕਾ ਸ਼ਾਮਚੁਰਾਸੀ ’ਚ ਆਉਣਗੇ-ਸਿੰਗੜੀਵਾਲਾ

ਅਜੀਤ ਡੈਸਕ 09-07-2026
ਹੁਸ਼ਿਆਰਪੁਰ, 8 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖ ਕੌਮ ਅਤੇ ਪੰਜਾਬ ਦੇ ਹੱਕਾਂ ਲਈ ਪਿਛਲੇ 42 ਸਾਲ ਤੋਂ ਦ੍ਰਿੜ੍ਹਤਾ ਨਾਲ ਸੰਘਰਸ਼ ਲੜਿਆ ਜਾ ਰਿਹਾ ਹੈ ਅਤੇ 2027 ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਵੱਲੋਂ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸੇ ਸੰਬੰਧ ’ਚ ਹਲਕਾ ਸ਼ਾਮਚੁਰਾਸੀ ਦੇ ਨਵ-ਨਿਯੁਕਤ ਹਲਕਾ ਇੰਚਾਰਜ ਹਰਵਿੰਦਰ ਸਿੰਘ ਹੀਰਾ ਦੀ ਅਗਵਾਈ ਹੇਠ 10 ਜੁਲਾਈ ਨੂੰ ਇਮਾਨ ਸਿੰਘ ਮਾਨ ਕਾਰਜਕਾਰੀ ਪ੍ਰਧਾਨ ਅਤੇ ਡਾ. ਹਰਜਿੰਦਰ ਸਿੰਘ ਜੱਖੂ ਕੌਮੀ ਜਨਰਲ ਸਕੱਤਰ ਤੇ ਦੁਆਬਾ ਇੰਚਾਰਜ ਪਾਰਟੀ ਵਰਕਰਾਂ ਨੂੰ ਮਿਲਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ । ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਦੱਸਿਆ ਕਿ ਸਿੱਖ ਕੌਮ ਅਤੇ ਪੰਜਾਬ ਦੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਤਿੱਖੀਆਂ ਕਰਨ ਲਈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਪਿੰਡ-ਪਿੰਡ ਤੇ ਘਰ-ਘਰ ਪਹੁੰਚਾਉਣ ਲਈ ਇਮਾਨ ਸਿੰਘ ਮਾਨ ਅਤੇ ਡਾ. ਹਰਜਿੰਦਰ ਸਿੰਘ ਜੱਖੂ ਇਸ ਸਮੇਂ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾਉਣਗੇ।

08 ਐਚ ਐਸ ਪੀ 23

ਗੁਰਨਾਮ ਸਿੰਘ ਸਿੰਗੜੀਵਾਲਾ।
ਪਿਛਲੀ ਖ਼ਬਰ ਪਿੰਡ ਧੌਲਾ ਦਾ ਸੀਵਰੇਜ ਸਿਸਟਮ ਪਿੰਡ ਦੀਆਂ ਗਲੀਆਂ ’ਚ ਹੋਇਆ ਲੀਕ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਵਿਸ਼ਵ ਚਾਕਲੇਟ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।