17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਡੀ.ਸੀ. ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸੰਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਅਜੀਤ ਡੈਸਕ 10-07-2026

ਹੁਸ਼ਿਆਰਪੁਰ, 9 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਮੀਟਿੰਗ ਹੋਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਹਰ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਵੱਧ ਤੋਂ ਵੱਧ ਗਿਣਤੀ 1200 ਨਿਰਧਾਰਿਤ ਕੀਤੀ ਗਈ ਹੈ। ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੀ ਪ੍ਰਕਿਰਿਆ ਪੂਰੀ ਕਰਦੇ ਹੋਏ ਲੋੜੀਂਦੀ ਤਜਵੀਜ਼ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਚੋਣ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿਚ ਪੋਲਿੰਗ ਸਟੇਸ਼ਨਾਂ ਦੀ ਸਮੀਖਿਆ ਕਰਨ ਤੋਂ ਬਾਅਦ ਨਵੇਂ ਪੋਲਿੰਗ ਬੂਥ ਸਥਾਪਿਤ ਕਰਨ, ਕੁੱਝ ਪੋਲਿੰਗ ਸਟੇਸ਼ਨਾਂ ਦੇ ਨਾਵਾਂ ਵਿਚ ਸੋਧ ਕਰਨ, ਇਮਾਰਤਾਂ ਵਿਚ ਤਬਦੀਲੀ ਕਰਨ ਅਤੇ ਨਵੇਂ ਮੁਹੱਲਿਆਂ/ਸੈਕਸ਼ਨਾਂ ਨੂੰ ਸ਼ਾਮਲ ਕਰਨ ਸਬੰਧੀ ਤਜਵੀਜ਼ਾਂ ਤਿਆਰ ਕੀਤੀਆਂ ਗਈਆਂ ਹਨ। ਮੀਟਿੰਗ ਦੌਰਾਨ ਇਨ੍ਹਾਂ ਪ੍ਰਸਤਾਵਾਂ ਬਾਰੇ ਵੱਖ-ਵੱਖ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਗਈ ਤੇ ਉਨ੍ਹਾਂ ਤੋਂ ਸੁਝਾਅ ਵੀ ਪ੍ਰਾਪਤ ਕੀਤੇ ਗਏ। ਸਾਰੇ ਨੁਮਾਇੰਦਿਆਂ ਨੇ ਤਜਵੀਜ਼ਾਂ ‘ਤੇ ਆਪਣੀ ਸਹਿਮਤੀ ਪ੍ਰਗਟਾਈ। ਇਸ ਮੌਕੇ ਆਮ ਆਦਮੀ ਪਾਰਟੀ ਤੋਂ ਖ਼ੁਸ਼ੀ ਰਾਮ ਧੀਮਾਨ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਸ਼੍ਰੋਮਣੀ ਅਕਾਲੀ ਦਲ ਤੋਂ ਜਗਤਾਰ ਸਿੰਘ, ਸੀ.ਪੀ.ਆਈ. (ਐੱਮ) ਤੋਂ ਬਲਵਿੰਦਰ ਸਿੰਘ, ਭਾਜਪਾ ਤੋਂ ਭੂਸ਼ਣ ਕੁਮਾਰ ਸ਼ਰਮਾ, ਚੋਣ ਤਹਿਸੀਲਦਾਰ ਰਮਨਦੀਪ ਕੌਰ ਅਤੇ ਚੋਣ ਕਾਨੂੰਗੋ ਲਖਬੀਰ ਸਿੰਘ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਚੋਰਾਂ ਦੀ ਗੱਡੀ ਦਾ ਨੰਬਰ ਦੇਣ ਦੇ ਬਾਵਜੂਦ ਚੱਬੇਵਾਲ ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਅਗਲੀ ਖ਼ਬਰ ਖੁੱਡੀਆਂ ਤੇ ਜੰਮੂ-ਕਸ਼ਮੀਰ ਦੇ ਮੰਤਰੀ ਵਲੋਂ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।