15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਪਿੰਡ ਸਰਿਆਣਾ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਅਜੀਤ ਡੈਸਕ 10-07-2026

15 ਨੂੰ ਮੁੱਖ ਮੰਤਰੀ ਅਤੇ 18 ਨੂੰ ਅਰਵਿੰਦ ਕੇਜਰੀਵਾਲ ਆਉਣਗੇ ਮੁਕੇਰੀਆਂ
ਲੋਕਾਂ ਦਾ ਪਿਆਰ ਤੇ ਵਿਸ਼ਵਾਸ ਹੀ ਮੇਰੀ ਸਭ ਤੋਂ ਵੱਡੀ ਤਾਕਤ- ਸਰਬਜੋਤ ਸਿੰਘ ਸਾਬੀ
ਮੁਕੇਰੀਆਂ, 9 ਜੁਲਾਈ (ਰਾਮਗੜ੍ਹੀਆ)- ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਪਿੰਡ ਸਰਿਆਣਾ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਹੇਠ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਭਰਵਾਂ ਹੁੰਗਾਰਾ ਦਿੱਤਾ। ਇਸ ਮੌਕੇ ਪਿੰਡ ਵਾਸੀਆਂ ਨਾਲ ਇਲਾਕੇ ਦੇ ਵਿਕਾਸ, ਲੋਕ ਭਲਾਈ ਦੇ ਮੁੱਦਿਆਂ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ-ਕਲਿਆਣਕਾਰੀ ਯੋਜਨਾਵਾਂ ਸਬੰਧੀ ਸਰਬਜੋਤ ਸਿੰਘ ਸਾਬੀ ਵੱਲੋਂ ਵਿਸਥਾਰ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਹਲਕਾ ਮੁਕੇਰੀਆਂ ਦੇ ਹਰ ਪਿੰਡ ਤੇ ਹਰ ਪਰਿਵਾਰ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝ ਕੇ ਉਨ੍ਹਾਂ ਦੇ ਹੱਲ ਲਈ ਢੁਕਵੇਂ ਯਤਨ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਵਰਗੇ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਆਮ ਲੋਕਾਂ ਦੀ ਆਵਾਜ਼ ਨੂੰ ਸੁਣਨਾ ਅਤੇ ਵਿਕਾਸ ਸਬੰਧੀ ਉਨ੍ਹਾਂ ਦੇ ਸੁਝਾਵਾਂ ਨੂੰ ਅਮਲ ਵਿਚ ਲਿਆਉਣਾ ਹੈ। ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕ ਅਤੇ ਲੀਡਰਸ਼ਿਪ ਮਿਲ ਕੇ ਕੰਮ ਕਰਦੇ ਹਨ ਤਾਂ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੁੰਦੀ ਹੈ ਅਤੇ ਹਰ ਵਰਗ ਨੂੰ ਉਸ ਦਾ ਲਾਭ ਮਿਲਦਾ ਹੈ। ਇਸ ਮੌਕੇ ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਿਤੀ 15 ਜੁਲਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਿਤੀ 18 ਜੁਲਾਈ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਮੁਕੇਰੀਆਂ ਵਿਚ ਹੋਣ ਜਾ ਰਹੇ ਵਿਸ਼ਾਲ ਸਮਾਗਮਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਨ੍ਹਾਂ ਇਤਿਹਾਸਕ ਪ੍ਰੋਗਰਾਮਾਂ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਇਹ ਸਮਾਗਮ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਜੁੜੇ ਅਹਿਮ ਵਿਜ਼ਨ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਮੌਕਾ ਹਨ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਇਲਾਕੇ ਦੇ ਵਿਕਾਸ ਨਾਲ ਜੁੜੇ ਕਈ ਸੁਝਾਅ ਦਿੱਤੇ ਅਤੇ ਭਵਿੱਖ ਵਿਚ ਵੀ ਅਜਿਹੀਆਂ ਮਿਲਣੀਆਂ ਲਗਾਤਾਰ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਮੌਜੂਦ ਲੋਕਾਂ ਨੇ ਸਰਬਜੋਤ ਸਿੰਘ ਸਾਬੀ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਲੋਕ ਹਿਤ ਦੇ ਹਰ ਕਾਰਜ ਵਿਚ ਪੂਰਾ ਸਹਿਯੋਗ ਦੇਣਗੇ ਅਤੇ ਆਉਣ ਵਾਲੇ ਸਮਾਗਮਾਂ ਵਿਚ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਯਕੀਨੀ ਬਣਾਉਣਗੇ।

ਪਿਛਲੀ ਖ਼ਬਰ ਅਮਰਪ੍ਰੀਤ ਸਿੰਘ ਲਾਲੀ ਨੇ ਕੀਤੀ ਭੁਪੇਸ਼ ਬਘੇਲ ਨਾਲ ਮੁਲਾਕਾਤ ਅਗਲੀ ਖ਼ਬਰ ਮੇਰੀ ਰਸੋਈ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ - ਵਿਧਾਇਕ ਘੁੰਮਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।