15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਪਿੰਡ ਰੜਾ ਵਿਖੇ ਬਾਬਾ ਸਮੁੰਦ ਸਿੰਘ ਯਾਦਗਾਰੀ ਸਮਾਗਮ 17 ਤੇ ਕੁਸ਼ਤੀ ਦੰਗਲ ਮੁਕਾਬਲੇ 18 ਨੂੰ

ਅਜੀਤ ਡੈਸਕ 10-07-2026

ਟਾਂਡਾ ਉੜਮੁੜ, 9 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਪਿੰਡ ਰੜਾ ਗੁਰਦੁਆਰਾ ਕੋਟ ਕਲਗ਼ੀਧਰ ਤਪ ਅਸਥਾਨ ਸੰਤ ਬਾਬਾ ਸਮੁੰਦ ਸਿੰਘ ਜੀ ਵਿਖੇ ਬਰਸੀ ਸਮਾਗਮ, ਕੀਰਤਨ ਦਰਬਾਰ ਤੇ ਕੁਸ਼ਤੀ ਮੁਕਾਬਲੇ 15 ਤੋਂ 18 ਜੁਲਾਈ ਤੱਕ ਕਰਵਾਏ ਜਾਣਗੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਮਲਕੀਤ ਸਿੰਘ, ਹੈੱਡ ਗ੍ਰੰਥੀ ਬਾਬਾ ਦਲਵੀਰ ਸਿੰਘ, ਜਗਜੀਤ ਸਿੰਘ, ਹਰਦੀਪ ਸਿੰਘ, ਬੂਟਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਪਿੰਡ ਰੜਾ, ਪ੍ਰਵਾਸੀ ਭਾਰਤੀਆਂ ਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਬਾਬਾ ਸਮੁੰਦ ਜੀ ਦੀ 98ਵੀਂ ਬਰਸੀ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਦੇ ਸਬੰਧ ’ਚ 30 ਜੂਨ ਤੋਂ ਅਖੰਡ ਪਾਠ ਦੀ ਲੜੀ ਆਰੰਭ ਕੀਤੀ ਗਈ ਹੈ ਜਿਸ ਦੌਰਾਨ ਛੇਵੀਂ ਅਖੰਡ ਪਾਠ ਦੀ ਲੜੀ ਦੇ ਭੋਗ ਪਾਉਣ ਉਪਰੰਤ ਸੱਤਵੀਂ ਅਖੰਡ ਪਾਠ ਦੀ ਲੜੀ ਦੇ ਆਰੰਭ ਕੀਤੇ ਗਏ ਹਨ। ਪ੍ਰਬੰਧਕਾਂ ਨੇ ਦੱਸਿਆ ਕਿ ਮੁੱਖ ਸਮਾਗਮ 15 ਤੋਂ 18 ਜੁਲਾਈ ਨੂੰ ਹੋਵੇਗਾ ਜਿਸ ਦੌਰਾਨ ਅਖੰਡ ਪਾਠ ਦੀ ਆਰੰਭਤਾ ਕੀਤੀ ਜਾਵੇਗੀ ਜਿਨ੍ਹਾਂ ਦੇ ਭੋਗ 17 ਜੁਲਾਈ ਨੂੰ ਪਾਏ ਜਾਣਗੇ, ਉਪਰੰਤ ਮਹਾਨ ਕੀਰਤਨ ਦਰਬਾਰ ਹੋਵੇਗਾ ਜਿਸ ’ਰਾਗੀ ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕਰਨਗੇ। ਪ੍ਰਬੰਧਕ ਨੇ ਹੋਰ ਦੱਸਿਆ ਕਿ ਇਸ ਤੋਂ ਇਲਾਵਾ 18 ਜੁਲਾਈ ਨੂੰ ਪੰਜਾਬ ਪੱਧਰੀ ਕੁਸ਼ਤੀ ਦੰਗਲ ਮੁਕਾਬਲੇ ਦੁਪਹਿਰ 3 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਹੋਣਗੇ ਜਿਸ ਵਿਚ ਪੰਜਾਬ ਭਰ ’ਚੋਂ ਨਾਮੀ ਪਹਿਲਵਾਨ ਹਿੱਸਾ ਲੈ ਕੇ ਕੁਸ਼ਤੀਆਂ ਦੇ ਜੌਹਰ ਦਿਖਾਉਣਗੇ। ਇਸ ਮੌਕੇ ਸੰਦੀਪ ਸਿੰਘ, ਹਰਵਿੰਦਰ ਸਿੰਘ, ਅਮਰੀਕ ਸਿੰਘ, ਬਲਜੀਤ ਸਿੰਘ ਰੜਾ, ਸੈਕਟਰੀ ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਨੰਬਰਦਾਰ ਗੁਰਪਾਲ ਸਿੰਘ, ਨਿਸ਼ਾਨ ਸਿੰਘ, ਸੁਖਵਿੰਦਰ ਸਿੰਘ, ਜਸਵੀਰ ਸਿੰਘ ਜੱਸਾ, ਕੁਲਦੀਪ ਸਿੰਘ ਰੜਾ, ਜੋਬਨ ਪ੍ਰੀਤ ਸਿੰਘ, ਸਰਤਾਜ ਸਿੰਘ, ਮਨਦੀਪ ਸਿੰਘ, ਹਰਨੇਕ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ’ਚ ਛੇਵੀਂ ਜਮਾਤ ਵਿੱਚ ਦਾਖ਼ਲੇ ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਅਗਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਵੈੱਲਫੇਅਰ ਮੰਡਲ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।