14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਧਮਾਈ ਸਕੂਲ ’ਚ ਵਿਦਿਆਰਥੀਆਂ ਨੂੰ ਐੱਸ.ਆਈ.ਆਰ. ਸੰਬੰਧੀ ਜਾਗਰੂਕ ਕੀਤਾ

ਅਜੀਤ ਡੈਸਕ 11-07-2026
ਗੜ੍ਹਸ਼ੰਕਰ, 10 ਜੁਲਾਈ (ਧਾਲੀਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮਾਈ ਵਿਖੇ ਪੰਜਾਬ ਵਿਚ ਚੱਲ ਰਹੇ ਵਿਸ਼ੇਸ਼ ਸੰਖੇਪ ਪੁਨਰ ਨਿਰੀਖਣ (ਐੱਸ.ਆਈ.ਆਰ). ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਹਾਇਕ ਨੋਡਲ ਅਫ਼ਸਰ ਤਨੁਜ ਜੀੜ ਅਤੇ ਸਹਾਇਕ ਨੋਡਲ ਅਫ਼ਸਰ ਇੰਜ. ਬਲਵੀਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ ਅਤੇ ਵਿਦਿਆਰਥੀਆਂ ਨੂੰ ਐੱਸ.ਆਈ.ਆਰ. ਦੀ ਪ੍ਰਕਿਰਿਆ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਵੀ ਤਸੱਲੀਬਖ਼ਸ਼ ਜਵਾਬ ਦਿੱਤੇ ਗਏ। ਵਿਦਿਆਰਥੀਆਂ ਨੇ ਭਰੋਸਾ ਦਿੱਤਾ ਕਿ ਉਹ ਆਪਣੇ ਮਾਪਿਆਂ, ਗੁਆਂਢੀਆਂ ਤੇ ਹੋਰਾਂ ਨੂੰ ਜਾ ਕੇ ਦੱਸਣਗੇ ਅਤੇ ਦੋਸਤਾਂ ਤੱਕ ਇਹ ਸੁਨੇਹਾ ਪਹੁੰਚਾ ਕੇ ਉਨ੍ਹਾਂ ਨੂੰ ਐੱਸ.ਆਈ.ਆਰ. ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕਰਨਗੇ। ਇਸ ਮੌਕੇ ਸਕੂਲ ਇੰਚਾਰਜ ਮੁਕੇਸ਼ ਕੁਮਾਰ, ਪਰਮਜੀਤ ਸਿੰਘ ਤੰਬੜ, ਸੁਨੀਤਾ ਕੁਮਾਰੀ, ਦੀਪਕ ਕੌਸ਼ਲ, ਕਮਲਜੀਤ ਕੌਰ ਮਧੂ ਸੰਭਿਆਲ, ਪੂਜਾ ਭਾਟੀਆ ਅਤੇ ਮੈਡਮ ਰੇਖਾ ਸ਼ਰਮਾ ਹਾਜ਼ਰ ਸਨ।
ਪਿਛਲੀ ਖ਼ਬਰ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਤੋਂ ਰੋਕ ਹਟਾਈ ਜਾਵੇ- ਅਟਵਾਲ ਅਗਲੀ ਖ਼ਬਰ ਕਮਾਂਡਿੰਗ ਅਫ਼ਸਰ ਕਰਨਲ ਲਵਦੀਪ ਸਿੰਘ ਸੈਣੀ ਨੇ ਖ਼ਾਲਸਾ ਕਾਲਜ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।