07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਕਾਂਗਰਸੀ ਨੇਤਾ ਮਨੀਸ਼ ਚੱਢਾ ਨੇ ਕੀਤੀ ਭੁਪੇਸ਼ ਬਘੇਲ ਨਾਲ ਮੁਲਾਕਾਤ

ਅਜੀਤ ਡੈਸਕ 12-07-2026
ਤਲਵਾੜਾ, 11 ਜੁਲਾਈ (ਮਹਿਤਾ)- ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਸ੍ਰੀ ਮਨੀਸ਼ ਚੱਢਾ ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ, ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਕਾਂਗਰਸ ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮਨੀਸ਼ ਚੱਢਾ ਨੇ ਦੱਸਿਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਤੇ ਚਰਚਾ ਕੀਤੀ ਗਈ ਜਿਸ ਵਿਚ ਉਨ੍ਹਾਂ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰ ਇਕ ਵਿਅਕਤੀ ਨਾਲ ਮੁਲਾਕਾਤ ਕਰਕੇ ਕਾਂਗਰਸ ਦੀਆਂ ਨੀਤੀਆਂ ਦਾ ਪ੍ਰਚਾਰ ਕੀਤਾ ਜਾਵੇ ਅਤੇ ਇੱਕਮੁੱਠ ਹੋ ਕੇ ਕੰਮ ਕੀਤਾ ਜਾਵੇ। ਸ੍ਰੀ ਚੱਢਾ ਨੇ ਦੱਸਿਆ ਕਿ ਭੁਪੇਸ਼ ਬਘੇਲ ਨੂੰ ਦੱਸਿਆ ਗਿਆ ਹੈ ਕਿ ਕੰਡੀ ਖੇਤਰ ਦਾ ਦਸੂਹਾ ਵਿਧਾਨ ਸਭਾ ਖੇਤਰ ਇਸ ਤਰ੍ਹਾਂ ਦਾ ਮਾਹੌਲ ਹੈ ਜਿੱਥੇ ਨਜਾਇਜ਼ ਮਾਈਨਿੰਗ ਸੜਕਾਂ ਦੀ ਖਸਤਾ ਹਾਲਤ ਤੋਂ ਲੋਕ ਬੇਹਦ ਪ੍ਰੇਸ਼ਾਨ ਹਨ। ਲੋਕ ਇਸ ਸਮੇਂ ਬਦਲਾਅ ਦੇ ਰਾਹ ’ਤੇ ਹਨ ਅਤੇ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੈ।
ਪਿਛਲੀ ਖ਼ਬਰ ਸੇਵਾ-ਮੁਕਤ ਲੈਕਚਰਾਰ ਠਾਕੁਰ ਨਰਦੇਵ ਵਲੋਂ ਆਪ ਨੇਤਾ ਸਰਬਜੋਤ ਸਿੰਘ ਸਾਬੀ ਦਾ ਸਨਮਾਨ ਅਗਲੀ ਖ਼ਬਰ ਰੇਲਵੇ ਫਾਟਕ ਲੱਗਣ ਉਪਰੰਤ ਜਲਦ ਖੁੱਲ੍ਹੇਗਾ ਗੜ੍ਹਸ਼ੰਕਰ ਦਾ ‘ਮਿੰਨੀ ਬਾਈਪਾਸ’- ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।