03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਜ਼ਿਲ੍ਹਾ ਪੁਲਿਸ ਵਲੋਂ ਆਪ੍ਰੇਸ਼ਨ ਪ੍ਰਹਾਰ 3.0 ਤਹਿਤ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ- ਸੰਦੀਪ ਮਲਿਕ

ਅਜੀਤ ਡੈਸਕ 15-07-2026

 ਹੁਸ਼ਿਆਰਪੁਰ, 13 ਜੁਲਾਈ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਡੀ.ਜੀ.ਪੀ. ਪੰਜਾਬ ਦੇ ਨਿਰਦੇਸ਼ਾਂ ਹੇਠ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ’ਚ ਚਲਾਈ ਗਈ ਮੁਹਿੰਮ ਤਹਿਤ ਹੁਸ਼ਿਆਰਪੁਰ ਪੁਲਿਸ ਵਲੋਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖਿਲਾਫ ਕਾਰਵਾਈ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਤੜਕਸਾਰ ’ਆਪ੍ਰੇਸ਼ਨ ਪ੍ਰਹਾਰ 3.0’ ਤਹਿਤ ਜ਼ਿਲ੍ਹੇ ਭਰ ਵਿਚ ਕਈ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਬਣਾਈਆਂ ਗਈਆਂ 60 ਵਿਸ਼ੇਸ਼ ਟੀਮਾਂ ਵਲੋਂ ਛਾਪੇਮਾਰੀ ਕੀਤੀ ਗਈ। ਇਨ੍ਹਾਂ ਟੀਮਾਂ ’ਚ ਥਾਣਾ ਮੁਖੀ, ਚੌਂਕੀ ਇੰਚਾਰਜਾਂ ਸਮੇਤ ਵਾਧੂ ਪੁਲਿਸ ਫੋਰਸ ਮੰਗਵਾਈ ਗਈ ਸੀ।

ਪਿਛਲੀ ਖ਼ਬਰ ਗੁਰਦੁਆਰਾ ਡੇਰਾ ਹਰੀ ਭਗਤਪੁਰਾ ਮਿੱਠਾ ਟਿਵਾਣਾ ’ਚ ਸਾਲਾਨਾ ਯੱਗ ਸਮਾਗਮ ਅੱਜ ਤੋਂ ਅਗਲੀ ਖ਼ਬਰ Ishqnama Movie Trailer : ਫ਼ਿਲਮ ਦੀ ਕਹਾਣੀ ਸੱਚੇ ਪਿਆਰ ਤੇ ਅਸਲ ਘਟਨਾਵਾਂ ਤੋਂ ਪ੍ਰੇਰਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।