13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਵਿਸ਼ਵ ਆਬਾਦੀ ਦਿਵਸ ਮੌਕੇ ਸਿਵਲ ਹਸਪਤਾਲ ਹੁਸ਼ਿਆਰਪੁਰ ’ਚ ਜ਼ਿਲ੍ਹਾ ਪੱਧਰੀ ਸੈਮੀਨਾਰ

ਅਜੀਤ ਡੈਸਕ 14-07-2026

 ਹੁਸ਼ਿਆਰਪੁਰ, 13 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਵਿਸ਼ਵ ਆਬਾਦੀ ਦਿਵਸ ਮੌਕੇ 11 ਤੋਂ 18 ਜੁਲਾਈ ਤੱਕ ਮਨਾਏ ਜਾ ਰਹੇ ਵਿਸ਼ੇਸ਼ ਜਾਗਰੂਕਤਾ ਹਫ਼ਤੇ ਤਹਿਤ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਜੱਚਾ-ਬੱਚਾ ਵਾਰਡ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ। ਇਸ ਸਾਲ ਵਿਸ਼ਵ ਆਬਾਦੀ ਦਿਵਸ ਦਾ ਥੀਮ ‘ਜਦੋਂ ਬੱਚਿਆਂ ਵਿੱਚ ਹੋਵੇ ਢੁੱਕਵਾਂ ਅੰਤਰਾਲ, ਪਰਿਵਾਰ ਹੋਵੇ ਤੰਦਰੁਸਤ ਅਤੇ ਖੁਸ਼ਹਾਲ’ ਰਿਹਾ। ਸੈਮੀਨਾਰ ਦਾ ਉਦੇਸ਼ ਆਮ ਲੋਕਾਂ ਨੂੰ ਪਰਿਵਾਰ ਨਿਯੋਜਨ, ਜਨਮਾਂ ਵਿੱਚ ਉਚਿਤ ਅੰਤਰਾਲ, ਮਾਤਾ ਅਤੇ ਬੱਚੇ ਦੀ ਸਿਹਤ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਮੁਫ਼ਤ ਪਰਿਵਾਰ ਭਲਾਈ ਸੇਵਾਵਾਂ ਬਾਰੇ ਜਾਗਰੂਕ ਕਰਨਾ ਸੀ। ਸਮਾਗਮ ਦੇ ਮੁੱਖ ਮਹਿਮਾਨ ਸਿਵਲ ਸਰਜਨ ਡਾ. ਮਨਦੀਪ ਕਮਲ ਸਨ, ਜਦਕਿ ਵਿਸ਼ੇਸ਼ ਮਹਿਮਾਨ ਡਾ. ਰਣਜੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਸ਼ਾਮਲ ਹੋਏ। ਸਮਾਗਮ ਸੀਨੀਅਰ ਮੈਡੀਕਲ ਅਫ਼ਸਰ ਇੰ ਸਿਵਲ ਹਸਪਤਾਲ ਡਾ. ਨਵਜੋਤ ਸਿੰਘ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨੇਹਾ ਪਾਲ ਵੱਲੋਂ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਵੱਧ ਰਹੀ ਆਬਾਦੀ ਦੇ ਨਾਲ-ਨਾਲ ਸਿਹਤ ਸੇਵਾਵਾਂ, ਸਿੱਖਿਆ, ਰੋਜ਼ਗਾਰ ਤੇ ਕੁਦਰਤੀ ਸਰੋਤਾਂ ’ਤੇ ਵੀ ਦਬਾਅ ਵੱਧਦਾ ਹੈ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਨੇ ਕਿਹਾ ਕਿ ਪਰਿਵਾਰ ਨਿਯੋਜਨ ਸਿਰਫ਼ ਆਬਾਦੀ ਨਿਯੰਤਰਣ ਦਾ ਵਿਸ਼ਾ ਨਹੀਂ, ਸਗੋਂ ਮਾਤਾ ਅਤੇ ਬੱਚੇ ਦੀ ਸਿਹਤ, ਪਰਿਵਾਰ ਦੀ ਖੁਸ਼ਹਾਲੀ ਤੇ ਸਮਾਜ ਦੇ ਟਿਕਾਊ ਵਿਕਾਸ ਨਾਲ ਜੁੜਿਆ ਹੋਇਆ ਹੈ। ਮਹਿਲਾ ਰੋਗਾਂ ਦੇ ਮਾਹਿਰ ਡਾ. ਪਰਵਾਜ਼ ਨੇ ਪਰਿਵਾਰ ਨਿਯੋਜਨ ਦੇ ਅਸਥਾਈਅਤੇ ਸਥਾਈ ਸਾਧਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ. ਨਵਜੋਤ ਸਿੰਘ ਤੇ ਡਾ. ਨੇਹਾ ਪਾਲ, ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਹੁਸ਼ਿਆਰਪੁਰ ਨੇ ਪਰਿਵਾਰ ਨਿਯੋਜਨ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਸੈਮੀਨਾਰ ਦੌਰਾਨ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵੱਲੋਂ ਵਿਸ਼ਵ ਆਬਾਦੀ ਦਿਵਸ ਦੇ ਵਿਸ਼ੇ ’ਤੇ ਪ੍ਰਭਾਵਸ਼ਾਲੀ ਚਾਰਟ ਤੇ ਜਾਗਰੂਕਤਾ ਪ੍ਰਦਰਸ਼ਨੀ ਲਗਾਈ ਗਈ। ਵਧੀਆ ਚਾਰਟ ਤਿਆਰ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਾਇਨੀ ਡਾ. ਮਨਦੀਪ ਕੌਰ ਤੇ ਡਾ. ਮੰਜਰੀ ਅਰੋੜਾ, ਬੱਚਿਆਂ ਦੇ ਮਾਹਰ ਡਾ. ਹਰਨੂਰਜੀਤ ਕੌਰ ਤੇ ਡਾ. ਸੁਪ੍ਰੀਤ ਕੌਰ, ਜ਼ਿਲਾ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਬੀ.ਈ.ਈ. ਰੋਹਿਤ ਸ਼ਰਮਾ, ਆਈ.ਸੀ.ਐਨ. ਹਰਪ੍ਰੀਤ ਕੌਰ, ਸਿਹਤ ਵਿਭਾਗ ਦੇ ਹੋਰ ਅਧਿਕਾਰੀ, ਪੈਰਾਮੈਡੀਕਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।ਹੁਸ਼ਿਆਰਪੁਰ, 13 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਵਿਸ਼ਵ ਆਬਾਦੀ ਦਿਵਸ ਮੌਕੇ 11 ਤੋਂ 18 ਜੁਲਾਈ ਤੱਕ ਮਨਾਏ ਜਾ ਰਹੇ ਵਿਸ਼ੇਸ਼ ਜਾਗਰੂਕਤਾ ਹਫ਼ਤੇ ਤਹਿਤ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਜੱਚਾ-ਬੱਚਾ ਵਾਰਡ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ। ਇਸ ਸਾਲ ਵਿਸ਼ਵ ਆਬਾਦੀ ਦਿਵਸ ਦਾ ਥੀਮ ‘ਜਦੋਂ ਬੱਚਿਆਂ ਵਿੱਚ ਹੋਵੇ ਢੁੱਕਵਾਂ ਅੰਤਰਾਲ, ਪਰਿਵਾਰ ਹੋਵੇ ਤੰਦਰੁਸਤ ਅਤੇ ਖੁਸ਼ਹਾਲ’ ਰਿਹਾ। ਸੈਮੀਨਾਰ ਦਾ ਉਦੇਸ਼ ਆਮ ਲੋਕਾਂ ਨੂੰ ਪਰਿਵਾਰ ਨਿਯੋਜਨ, ਜਨਮਾਂ ਵਿੱਚ ਉਚਿਤ ਅੰਤਰਾਲ, ਮਾਤਾ ਅਤੇ ਬੱਚੇ ਦੀ ਸਿਹਤ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਮੁਫ਼ਤ ਪਰਿਵਾਰ ਭਲਾਈ ਸੇਵਾਵਾਂ ਬਾਰੇ ਜਾਗਰੂਕ ਕਰਨਾ ਸੀ। ਸਮਾਗਮ ਦੇ ਮੁੱਖ ਮਹਿਮਾਨ ਸਿਵਲ ਸਰਜਨ ਡਾ. ਮਨਦੀਪ ਕਮਲ ਸਨ, ਜਦਕਿ ਵਿਸ਼ੇਸ਼ ਮਹਿਮਾਨ ਡਾ. ਰਣਜੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਸ਼ਾਮਲ ਹੋਏ। ਸਮਾਗਮ ਸੀਨੀਅਰ ਮੈਡੀਕਲ ਅਫ਼ਸਰ ਇੰ ਸਿਵਲ ਹਸਪਤਾਲ ਡਾ. ਨਵਜੋਤ ਸਿੰਘ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨੇਹਾ ਪਾਲ ਵੱਲੋਂ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਵੱਧ ਰਹੀ ਆਬਾਦੀ ਦੇ ਨਾਲ-ਨਾਲ ਸਿਹਤ ਸੇਵਾਵਾਂ, ਸਿੱਖਿਆ, ਰੋਜ਼ਗਾਰ ਤੇ ਕੁਦਰਤੀ ਸਰੋਤਾਂ ’ਤੇ ਵੀ ਦਬਾਅ ਵੱਧਦਾ ਹੈ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਨੇ ਕਿਹਾ ਕਿ ਪਰਿਵਾਰ ਨਿਯੋਜਨ ਸਿਰਫ਼ ਆਬਾਦੀ ਨਿਯੰਤਰਣ ਦਾ ਵਿਸ਼ਾ ਨਹੀਂ, ਸਗੋਂ ਮਾਤਾ ਅਤੇ ਬੱਚੇ ਦੀ ਸਿਹਤ, ਪਰਿਵਾਰ ਦੀ ਖੁਸ਼ਹਾਲੀ ਤੇ ਸਮਾਜ ਦੇ ਟਿਕਾਊ ਵਿਕਾਸ ਨਾਲ ਜੁੜਿਆ ਹੋਇਆ ਹੈ। ਮਹਿਲਾ ਰੋਗਾਂ ਦੇ ਮਾਹਿਰ ਡਾ. ਪਰਵਾਜ਼ ਨੇ ਪਰਿਵਾਰ ਨਿਯੋਜਨ ਦੇ ਅਸਥਾਈਅਤੇ ਸਥਾਈ ਸਾਧਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ. ਨਵਜੋਤ ਸਿੰਘ ਤੇ ਡਾ. ਨੇਹਾ ਪਾਲ, ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਹੁਸ਼ਿਆਰਪੁਰ ਨੇ ਪਰਿਵਾਰ ਨਿਯੋਜਨ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਸੈਮੀਨਾਰ ਦੌਰਾਨ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵੱਲੋਂ ਵਿਸ਼ਵ ਆਬਾਦੀ ਦਿਵਸ ਦੇ ਵਿਸ਼ੇ ’ਤੇ ਪ੍ਰਭਾਵਸ਼ਾਲੀ ਚਾਰਟ ਤੇ ਜਾਗਰੂਕਤਾ ਪ੍ਰਦਰਸ਼ਨੀ ਲਗਾਈ ਗਈ। ਵਧੀਆ ਚਾਰਟ ਤਿਆਰ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਾਇਨੀ ਡਾ. ਮਨਦੀਪ ਕੌਰ ਤੇ ਡਾ. ਮੰਜਰੀ ਅਰੋੜਾ, ਬੱਚਿਆਂ ਦੇ ਮਾਹਰ ਡਾ. ਹਰਨੂਰਜੀਤ ਕੌਰ ਤੇ ਡਾ. ਸੁਪ੍ਰੀਤ ਕੌਰ, ਜ਼ਿਲਾ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਬੀ.ਈ.ਈ. ਰੋਹਿਤ ਸ਼ਰਮਾ, ਆਈ.ਸੀ.ਐਨ. ਹਰਪ੍ਰੀਤ ਕੌਰ, ਸਿਹਤ ਵਿਭਾਗ ਦੇ ਹੋਰ ਅਧਿਕਾਰੀ, ਪੈਰਾਮੈਡੀਕਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

ਪਿਛਲੀ ਖ਼ਬਰ ਮਾਧਵ ਕੇ. ਆਰ. ਜੀ. ਗਰੁੱਪ ਵਲੋਂ ‘ਜਯੋਤੀ’ ਸੀ.ਆਰ.ਐੱਸ. ਟੀ.ਐੱਮ.ਟੀ. ਸਰੀਆ ਕੀਤਾ ਲਾਂਚ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ’ਚ ਨਵੇਂ ਸੈਸ਼ਨ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।