13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਪਿੰਡ ਰਮਦਾਸਪੁਰ ਵਿਖੇ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ

ਅਜੀਤ ਡੈਸਕ 14-07-2026

 ਗੜ੍ਹਦੀਵਾਲਾ 13 ਜੁਲਾਈ (ਚੱਗਰ)- ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਾਮਦਾਸਪੁਰ ਵਾਲਿਆਂ ਵਲੋਂ ਛੇਵੇਂ ਪਾਤਿਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਸਜਾਇਆ ਗਿਆ ਜਿਸ ‘ਚ ਪੰਥ ਦੇ ਮਹਾਨ ਕੀਰਤਨੀਆਂ ਭਾਈ ਸਰਬਜੀਤ ਸਿੰਘ ਜਲੰਧਰ, ਭਾਈ ਖੁਸ਼ਵੰਤ ਸਿੰਘ ਸੋਹਲਪੁਰ, ਭਾਈ ਗੁਰਪ੍ਰੀਤ ਸਿੰਘ ਮਿਆਣੀ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਪੰਥ ਦੇ ਵਿਦਵਾਨ ਢਾਡੀ ਗਿਆਨੀ ਰਸ਼ਪਾਲ ਸਿੰਘ ਪਮਾਲ, ਗਿਆਨੀ ਪਰਮਿੰਦਰ ਸਿੰਘ ਅਮੋਲਕ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਰਾਹੀ ਗੁਰ ਇਤਿਹਾਸ ਸਰਵਣ ਕਰਾਇਆ। ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁਗਾ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ। ਇਸ ਮੌਕੇ ਡਾਕਟਰ ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ, ਆਤਮਾ ਸਿੰਘ, ਮਾਸਟਰ ਪਿਆਰਾ ਸਿੰਘ, ਗੁਰਪ੍ਰੀਤ ਸਿੰਘ ,ਅਵਤਾਰ ਸਿੰਘ, ਸਤਿੰਦਰ ਸਿੰਘ, ਸੱਤਦੇਵ ਸਿੰਘ, ਪਰਮਜੀਤ ਸਿੰਘ, ਪ੍ਰੀਤਮ ਸਿੰਘ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਹਰਜਿੰਦਰ ਸਿੰਘ, ਮਨਜੀਤ ਸਿੰਘ, ਸਤਿੰਦਰ ਸਿੰਘ, ਦਲਜੀਤ ਸਿੰਘ, ਦਵਿੰਦਰ ਸਿੰਘ, ਜੋਬਨਪ੍ਰੀਤ ਸਿੰਘ, ਪ੍ਰਭਦੀਪ ਸਿੰਘ, ਹਰਪ੍ਰੀਤ ਸਿੰਘ, ਸੁਖਪਾਲ ਸਿੰਘ, ਸੁਖਬੀਰ ਸਿੰਘ, ਸੁਰਜੀਤ ਸਿੰਘ, ਗੁਰਬਚਨ ਸਿੰਘ, ਗੁਰਪ੍ਰੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਨਵਰੂਪ ਨਗਰ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਭਰਵੀਂ ਮੀਟਿੰਗ ਅਗਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਨਿਸ਼ਾਨੇਬਾਜ਼ਾਂ ਦਾ ਚੈਂਪੀਅਨਸ਼ਿਪ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।