02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਕੌਂਸਲਰ ਦੇ ਪਤੀ ਨੂੰ ਨਸ਼ੀਲੇ ਪਦਾਰਥ ਦੀ ਤਸਕਰੀ ਦੇ ਦੋਸ਼ ’ਚ 2 ਸਾਲ ਦੀ ਕੈਦ

ਅਜੀਤ ਡੈਸਕ 15-07-2026

ਹੁਸ਼ਿਆਰਪੁਰ, 14 ਜੁਲਾਈ (ਹਰਪ੍ਰੀਤ ਕੌਰ)-ਇਕ ਨਵੀ ਚੁਣੀ ਕੌਂਸਲਰ ਦੇ ਪਤੀ ਨੂੰ ਨਸ਼ੀਲੇ ਪਦਾਰਥ ਦੀ ਤਸਕਰੀ ਦੇ ਦੋਸ਼ ’ਚ ਹੁਸ਼ਿਆਪੁਰ ਦੀ ਇਕ ਅਦਾਲਤ ਨੇ ਦੋ ਸਾਲ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ। ਲਵਕੇਸ਼ ਵਾਸੀ ਰਿਸ਼ੀ ਨਗਰ ਤੋਂ ਸਿਟੀ ਪੁਲਿਸ ਨੇ ਫਰਵਰੀ 2022 ’ਚ 62 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਸੀ। ਉਸ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਸਿਟੀ ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਸੀ। ਉਹ ਜ਼ਮਾਨਤ ’ਤੇ ਚੱਲ ਰਿਹਾ ਸੀ। ਡਾ. ਮਨਦੀਪ ਮਿੱਤਲ ਦੀ ਵਿਸ਼ੇਸ਼ ਅਦਾਲਤ ਨੇ ਸਬੂਤਾਂ ਦੇ ਆਧਾਰ ’ਤੇ ਉਸ ਨੂੰ ਦੋ ਸਾਲ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨਾ ਦੇਣ ਦੇ ਹੁਕਮ ਸੁਣਾਏ ਹਨ। ਜੁਰਮਾਨਾ ਨਾ ਦੇਣ ਦੀ ਸੂਰਤ ’ਚ ਇਕ ਮਹੀਨਾ ਹੋਰ ਕੈਦ ਕੱਟਣੀ ਪਵੇਗੀ।

ਪਿਛਲੀ ਖ਼ਬਰ ਪਿੰਡ ਪੱਲੀ ’ਚ ਆਮ ਆਦਮੀ ਪਾਰਟੀ ਨੂੰ ਮਿਲਿਆ ਸਮਰਥਨ, ਪੰਚਾਇਤ ਤੇ ਕਈ ਪਰਿਵਾਰ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਪਿੰਡ ਮਹਿਤਾਬਪੁਰ ਵਿਖੇ ਸਰਬਜੋਤ ਸਿੰਘ ਸਾਬੀ ਨੇ ਲੋਕ ਮਿਲਣੀ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।