25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਤਰਸੇਮ ਸਿੰਘ ਜੱਸੋਵਾਲ ਵਲੋਂ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਨਾਲ ਮੁਲਾਕਾਤ

ਅਜੀਤ ਡੈਸਕ 16-07-2026

ਹੁਸ਼ਿਆਰਪੁਰ, 15 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਮਨੁੱਖੀ ਅਧਿਕਾਰ ਕਮਿਸ਼ਨ ਦੇ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਕੋਰ ਕਮੇਟੀ ਮੈਂਬਰ ਤਰਸੇਮ ਸਿੰਘ ਜੱਸੋਵਾਲ ਵਲੋਂ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਸਬੰਧੀ ਜੱਸੋਵਾਲ ਨੇ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਅਨੇਕਾਂ ਮਸਲਿਆਂ ਸਬੰਧੀ ਜਤਿੰਦਰ ਸਿੰਘ ਸ਼ੰਟੀ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ, ਜੋ ਕਿ ਪਿਛਲੇ ਦਿਨੀਂ ਗੜ੍ਹਸ਼ੰਕਰ ਦੇ ਪਿੰਡ ਬੋੜਾ ਵਿਖੇ ਇਲਾਕਾ ਵਾਸੀਆਂ ਨੇ ਆਪਣੀਆਂ ਸ਼ਿਕਾਇਤਾਂ ਕਮਿਸ਼ਨ ਨੂੰ ਲਿਖਤੀ ਤੌਰ ‘ਤੇ ਦਿੱਤੀਆਂ ਸਨ ਤੇ ਲੋਕਾਂ ਨੇ ਦੱਸਿਆ ਕਿ ਸੈਲਾ ਖ਼ੁਰਦ ਦੀ ਪੇਪਰ ਮਿੱਲ ਵਲੋਂ ਇਲਾਕੇ ‘ਚ ਹਵਾ ਤੇ ਪਾਣੀ ਦਾ ਭਾਰੀ ਪ੍ਰਦੂਸ਼ਣ ਫੈਲਾਇਆ ਜਾ ਰਿਹਾ ਹੈ, ਗੜ੍ਹਸ਼ੰਕਰ ਤੋਂ ਨੰਗਲ ਸੜਕ ਦੀ ਚੌੜਾਈ ‘ਚ ਵੀ ਵਾਧਾ ਕੀਤਾ ਜਾਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੇ ਸ਼ਿਕਾਇਤਾਂ ਸਬੰਧੀ ਸਬੰਧਿਤ ਵਿਭਾਗਾਂ ਤੇ ਪ੍ਰਸ਼ਾਸਨ ਤੋਂ ਲਿਖਤੀ ਜਵਾਬ ਮੰਗ ਗਿਆ ਹੈ ਤੇ ਹੋਰ ਕਾਰਵਾਈ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਨਾਲ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋਵੇਗਾ - ਡਾ: ਦਿਲਬਾਗ ਰਾਏ ਅਗਲੀ ਖ਼ਬਰ ਸੜਕ ਹਾਦਸੇ ’ਚ ਹੋਈ ਮੌਤ ਸੰਬੰਧੀ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।