25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਾਬਕਾ ਸਰਪੰਚ ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਿਲ

ਅਜੀਤ ਡੈਸਕ 16-07-2026

ਹਰਿਆਣਾ, 15 ਜੁਲਾਈ (ਹਰਮੇਲ ਸਿੰਘ ਖੱਖ)- ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਕੋਰਟ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਦੇ ਸਾਬਕਾ ਸਰਪੰਚ ਰਾਕੇਸ਼ ਕੁਮਾਰ ਸੋਨੂੰ ਆਪਣੇ ਵੱਡੀ ਗਿਣਤੀ ਵਿਚ ਸਮਰਥਕਾਂ ਅਤੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਫ਼ੈਸਲਿਆਂ, ਪਾਰਦਰਸ਼ੀ ਪ੍ਰਸ਼ਾਸਨ ਤੇ ਵਿਕਾਸਮੁਖੀ ਨੀਤੀਆਂ ਕਾਰਨ ਹਰ ਵਰਗ ਦਾ ਭਰੋਸਾ ਆਮ ਆਦਮੀ ਪਾਰਟੀ ’ਤੇ ਲਗਾਤਾਰ ਵੱਧ ਰਿਹਾ ਹੈ। ਇਸ ਮੌਕੇ ਸਾਬਕਾ ਸਰਪੰਚ ਰਾਕੇਸ਼ ਕੁਮਾਰ ਸੋਨੂੰ, ਦਰਸ਼ਨ ਸਿੰਘ, ਪੰਡਿਤ ਸੁਦੇਸ਼, ਮੁਕੇਸ਼ ਕੁਮਾਰ, ਕਸ਼ਮੀਰ ਸਿੰਘ, ਨੰਬਰਦਾਰ ਪ੍ਰਕਾਸ਼, ਸਰੂਪ ਸਿੰਘ, ਡਾ. ਰਵਿੰਦਰ ਸਿੰਘ, ਵਿਨੋਦ ਕੁਮਾਰ ਤੇ ਹੋਰ ਮੌਜੂਦ ਸਨ।

ਪਿਛਲੀ ਖ਼ਬਰ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ (ਯੂ.ਐੱਸ.ਏ.) ਵਲੋਂ ਦਸਮੇਸ਼ ਗਰਲਜ਼ ਕਾਲਜ ਦੀਆਂ 14 ਵਿਦਿਆਰਥਣਾਂ ਨੂੰ 3.81 ਲੱਖ ਰੁਪ... ਅਗਲੀ ਖ਼ਬਰ 18 ਨੂੰ ਮੁਕੇਰੀਆਂ ਤੇ 19 ਨੂੰ ਤਲਵਾੜਾ ’ਚ ਹੋਵੇਗਾ ਵਿਸ਼ਾਲ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।