09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਮੁਲਾਜ਼ਮਾਂ ਵਲੋਂ ਅਧੂਰੇ ਕੇਂਦਰੀ ਪੇਅ ਸਕੇਲ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ

ਅਜੀਤ ਡੈਸਕ 18-07-2026
ਗੜ੍ਹਸ਼ੰਕਰ, 17 ਜੁਲਾਈ (ਧਾਲੀਵਾਲ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਦੇ ਫ਼ੈਸਲੇ ਤਹਿਤ ਅਤੇ ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵਲੋਂ ਨਵੇਂ ਸਕੇਲਾਂ ਸਬੰਧੀ ਗੜ੍ਹਸ਼ੰਕਰ ਦੇ ਬੰਗਾ ਚੌਂਕ ਵਿਚ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਅਤੇ ਕਾਲੀਆ ਪੱਟੀਆਂ ਬੰਨ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੋਰਚੇ ਦੇ ਆਗੂਆਂ ਮੁਕੇਸ਼ ਕੁਮਾਰ, ਮੱਖਣ ਸਿੰਘ ਵਾਹਿਦਪੁਰੀ, ਸੇਵਾ-ਮੁਕਤ ਐੱਸ.ਡੀ.ਓ. ਕਮਲ ਦੇਵ, ਅਸ਼ਵਨੀ ਕੁਮਾਰ, ਸੁਖਦੇਵ ਡਾਨਸੀਵਾਲ, ਸ਼ਾਮ ਸੁੰਦਰ, ਹੰਸ ਰਾਜ, ਸਤਨਾਮ ਸਿੰਘ ਬੰਗੜ, ਬਲਵੰਤ ਰਾਮ ਨੇ ਦੱਸਿਆ ਕਿ ਛੇ ਸਾਲ ਪਹਿਲਾ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਲਈ ਲਈ ਨਵੇਂ ਤਨਖਾਹ ਸਕੇਲ ਲਾਗੂ ਕਰਨ ਮੌਕੇ ਵਿਰੋਧੀ ਧਿਰ ਦੇ ਤੌਰ ‘ਤੇ ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਸੀ ਅਤੇ ਪੰਜਾਬ ਦੇ ਮੁਲਾਜ਼ਮਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਦਿਆਂ ਹੀ ਇਸ ਨੋਟੀਫ਼ਿਕੇਸ਼ਨ ਨੂੰ ਰੱਦ ਕਰ ਦਿੱਤਾ ਜਾਵੇਗਾ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਕੀਤੇ ਹੋਏ ਬਾਕੀ ਵਾਅਦਿਆਂ ਦੀ ਤਰ੍ਹਾਂ ਇਸ ਵਾਅਦੇ ਤੋਂ ਵੀ ਨੰਗੇ ਚਿੱਟੇ ਰੂਪ ਵਿਚ ਮੁਕਰ ਚੁੱਕੀ ਹੈ। ਵਿਰੋਧ ਪ੍ਰਦਰਸ਼ਨ ਦੌਰਾਨ ਅਸ਼ਵਨੀ ਰਾਣਾ, ਸਤਪਾਲ ਕਲੇਰ, ਸਤਪਾਲ ਮਿਨਹਾਸ, ਗੁਰਮੇਲ ਸਿੰਘ, ਰਤਨ ਸਿੰਘ, ਨਰੇਸ਼ ਕੁਮਾਰ, ਪਰਮਾ ਨੰਦ, ਸ਼ਿੰਗਾਰਾ ਰਾਮ, ਗੁਰਨਾਮ ਹਾਜੀਪੁਰ, ਗੋਪੀ ਰਾਮ, ਜੋਗਿੰਦਰ ਸਿੰਘ ਹੀਰ, ਜੀਤ ਸਿੰਘ ਬਗਵਾਈਂ, ਨਿਤਿਨ ਸੁਮਨ, ਮੈਡਮ ਤ੍ਰਿਪਤੀ, ਹੰਸ ਰਾਜ, ਬਲਜੀਤ ਸਿੰਘ, ਸੰਦੀਪ ਕੁਮਾਰ, ਸਮੁੰਦਰ ਸਿੰਘ, ਰਾਜਦੀਪ ਸਿੰਘ, ਗੁਰਮੇਲ ਸਿੰਘ, ਬਿਕਰਮਜੀਤ, ਕੁਲਵੀਰ ਸਿੰਘ, ਹਰੀਦੇਵ, ਮੂਲ ਰਾਜ, ਲਹਿੰਦਰ ਸਿੰਘ ਸਾਥੀ ਸ਼ਾਮਿਲ ਰਹੇ।
ਪਿਛਲੀ ਖ਼ਬਰ ਡਘਾਮ ਤੇ ਹੋਰ ਪਿੰਡਾਂ ਦੇ ਕਿਸਾਨ ਨਿਰੰਤਰ ਬਿਜਲੀ ਸਪਲਾਈ ਨਾ ਆਉਣ ਤੋਂ ਪ੍ਰੇਸ਼ਾਨ, ਮੋਇਲਾ ਫੀਡਰ ਅਧੀਨ ਆਉਂਦੇ ਪਿੰਡਾਂ ਦਾ ਜ਼... ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ, ਕੂੜੇ ਦੇ ਅੰਬਾਰ, ਹੜਤਾਲ ਖ਼ਤਮ ਹੋਣ ਤੋਂ ਬਾਅਦ ਛੇਤੀ ਚੁਕਾਂਵਾਂਗੇ-ਈ. ਓ. ਉੱਭੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।