10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਭਾਰਤ-ਅਮਰੀਕਾ ਫ਼੍ਰੀ ਟਰੇਡ ਡੀਲ ਰੱਦ ਕਰਨ ਦੀ ਮੰਗ

ਅਜੀਤ ਡੈਸਕ 18-07-2026
ਟਾਂਡਾ ਉੜਮੁੜ, 17 ਜੁਲਾਈ (ਭਗਵਾਨ ਸਿੰਘ ਸੈਣੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਭਾਰਤ-ਅਮਰੀਕਾ ਫ਼੍ਰੀ ਟਰੇਡ ਡੀਲ ਦੇ ਵਿਰੋਧ ਵਿਚ ਅੱਜ ਜਲੰਧਰ-ਪਠਾਨਕੋਟ ਰੋਡ ’ਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਅਤੇ ਭਾਰਤ-ਅਮਰੀਕਾ ਫ਼੍ਰੀ ਟਰੇਡ ਡੀਲ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੀ ਜਾ ਰਹੀ ਫ਼੍ਰੀ ਟਰੇਡ ਡੀਲ ਦੇਸ਼ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਡੇਅਰੀ ਅਤੇ ਪੋਲਟਰੀ ਖੇਤਰ ਨਾਲ ਜੁੜੇ ਲੋਕਾਂ, ਛੋਟੇ ਵਪਾਰੀਆਂ ਤੇ ਲਘੂ ਉਦਯੋਗਾਂ ਦੇ ਹਿਤਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਸਮਝੌਤੇ ਨਾਲ ਵਿਦੇਸ਼ੀ ਕੰਪਨੀਆਂ ਨੂੰ ਭਾਰਤੀ ਬਾਜ਼ਾਰ ਵਿਚ ਵੱਡਾ ਦਾਖਲਾ ਮਿਲੇਗਾ, ਜਿਸ ਨਾਲ ਦੇਸ਼ ਦੇ ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋਵੇਗੀ। ਆਗੂਆਂ ਨੇ ਕਿਹਾ ਕਿ ਭਾਰਤ ਦੀ ਖੇਤੀ ਪਹਿਲਾਂ ਹੀ ਗੰਭੀਰ ਸੰਕਟ ਵਿਚੋਂ ਲੰਘ ਰਹੀ ਹੈ ਤੇ ਅਜਿਹੀ ਡੀਲ ਨਾਲ ਕਿਸਾਨਾਂ ਦੀ ਆਮਦਨ ਹੋਰ ਘਟੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿਤਾਂ ਦੀ ਰੱਖਿਆ ਕਰਨੀ ਚਾਹੀਦੀ ਹੈ ਨਾ ਕਿ ਬਹੁ-ਰਾਸ਼ਟਰੀ ਕੰਪਨੀਆਂ ਨੂੰ ਫ਼ਾਇਦਾ ਪਹੁੰਚਾਉਣ ਵਾਲੇ ਸਮਝੌਤੇ ਕਰਨੇ ਚਾਹੀਦੇ ਹਨ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਭਾਰਤ-ਅਮਰੀਕਾ ਫ਼੍ਰੀ ਟਰੇਡ ਡੀਲ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਵਪਾਰੀਆਂ ਨਾਲ ਸਲਾਹ-ਮਸ਼ਵਰਾ ਕਰਕੇ ਹੀ ਕੋਈ ਫ਼ੈਸਲਾ ਲਿਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਪੰਜਾਬ ਸਮੇਤ ਦੇਸ਼ ਭਰ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਜਿਸ ਦੀ ਪੂਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਰੋਸ ਪ੍ਰਦਰਸ਼ਨ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵੱਡੀ ਗਿਣਤੀ ਵਿਚ ਆਗੂਆਂ, ਵਰਕਰਾਂ, ਕਿਸਾਨਾਂ ਅਤੇ ਮਜ਼ਦੂਰਾਂ ਨੇ ਸ਼ਮੂਲੀਅਤ ਕਰਦਿਆਂ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕੁਲਦੀਪ ਸਿੰਘ ਬੇਗੋਵਾਲ, ਕਸ਼ਮੀਰ ਸਿੰਘ ਫੱਤਾ ਕੁੱਲਾ, ਨਿਸ਼ਾਨ ਸਿੰਘ, ਗੁਰਜੀਤ ਸਿੰਘ ਕੰਗ, ਦਵਿੰਦਰ ਸਿੰਘ ਕਾਹਲੋਂ, ਜੱਗੀ ਗਿੱਲ, ਸਤਨਾਮ ਸਿੰਘ, ਬੀਬੀ ਰਾਜਵਿੰਦਰ ਕੌਰ, ਸੁਖਵੀਰ ਸਿੰਘ ਜੋੜਾ, ਲਭਿੰਦਰ ਸਿੰਘ ਜੋੜਾ, ਕੁਲਦੀਪ ਸਿੰਘ ਰਾਣੀ ਪਿੰਡ,ਭਿੰਦਾ ਬਾਜਵਾ, ਜੋਹਲੀ ਜੁਲਕਾ, ਅਮਨ ਹੁੰਦਲ, ਗਣੇਸ਼ ਦੁਸਾਂਝ ਨੱਥੂਪੁਰੀਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਹਰਗੜ੍ਹ ਅਤੇ ਡਡਿਆਣਾ ਦੇ ਚੋਆਂ ’ਤੇ ਬਣਨਗੇ ਦੋ ਨਵੇਂ ਪੁਲ- ਡਾ. ਰਵਜੋਤ ਸਿੰਘ ਅਗਲੀ ਖ਼ਬਰ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।