11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ’ਚ ਅੰਤਰਰਾਸ਼ਟਰੀ ਨਿਆਂ ਦਿਵਸ ਮੌਕੇ ਨਾਟਕ ਦੀ ਪੇਸ਼ਕਾਰੀ

ਅਜੀਤ ਡੈਸਕ 18-07-2026
ਅੱਡਾ ਸਰਾਂ , 17 ਜੁਲਾਈ (ਹਰਜਿੰਦਰ ਸਿੰਘ ਮਸੀਤੀ)- ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਨੈਣੋਵਾਲ ਵੈਦ ਵਿਖੇ ਪ੍ਰਿੰ. ਹਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਅੰਤਰਰਾਸ਼ਟਰੀ ਨਿਆਂ ਦਿਵਸ ਮੌਕੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ‘ਲੋਕ ਨਿਆਂ ਦੀ ਆਵਾਜ਼’ ਵਿਸ਼ੇ ’ਤੇ ਪ੍ਰਭਾਵਸ਼ਾਲੀ ਨਾਟਕ ਪੇਸ਼ ਕੀਤਾ ਗਿਆ। ਨਾਟਕ ਰਾਹੀਂ ਵਿਦਿਆਰਥੀਆਂ ਨੇ ਬਿਨਾਂ ਸਬੂਤ ਕਿਸੇ ਨੂੰ ਦੋਸ਼ੀ ਠਹਿਰਾਉਣ ਦੇ ਨੁਕਸਾਨ ਅਤੇ ਸੱਚ, ਨਿਰਪੱਖਤਾ ਤੇ ਨਿਆਂ ਦੀ ਮਹੱਤਤਾ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਵਿਦਿਆਰਥੀਆਂ ਜਸਕਰਨ ਸਿੰਘ, ਰਣਜੋਤ ਸਿੰਘ, ਅਰਜੁਨਵੀਰ ਸਿੰਘ, ਸੁਖਮਨਜੋਤ ਕੌਰ, ਕਰਨ ਢਿੱਲੋਂ ਅਤੇ ਪੂਨਮ ਨਾਗ ਨੇ ਆਪਣੇ ਸ਼ਾਨਦਾਰ ਅਭਿਨੈ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਵਿਦਿਆਰਥਣ ਅਵਨੀਤ ਕੌਰ ਨੇ ਨਿਆਂ ਤੇ ਸਮਾਨਤਾ ਦੇ ਮਹੱਤਵ ਬਾਰੇ ਪ੍ਰਭਾਵਸ਼ਾਲੀ ਭਾਸ਼ਣ ਵੀ ਦਿੱਤਾ। ਸਮਾਗਮ ਦੇ ਅੰਤ ਵਿੱਚ ਪ੍ਰਿੰਸੀਪਲ ਹਰਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਸੱਚ, ਇਮਾਨਦਾਰੀ ਅਤੇ ਨਿਰਪੱਖਤਾ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਪੀਸ ਪਬਲਿਕ ਸਕੂਲ ਭਨੋਹੜ ਵਿਖੇ ‘ਭਾਰਤੀ ਭਾਸ਼ਾ ਸਮਰ ਕੈਂਪ’ ਦੀ ਸ਼ੁਰੂਆਤ ਅਗਲੀ ਖ਼ਬਰ ਐਸ.ਆਈ.ਆਰ. ਤਹਿਤ ਸਰਵੇ ਦੇ ਸਮੇਂ ’ਚ 3 ਅਗਸਤ ਤੱਕ ਦਾ ਵਾਧਾ - ਆਸ਼ਿਕਾ ਜੈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।