13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਕੇਂਦਰੀ ਸਿੱਖਿਆ ਮੰਤਰੀ ਦਾ ਪੁਤਲਾ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 20-07-2026

ਗੜ੍ਹਸ਼ੰਕਰ, 19 ਜੁਲਾਈ (ਧਾਲੀਵਾਲ)- ਸੀ.ਪੀ.ਆਈ.ਐੱਮ. ਅਤੇ ਸੀਟੂ ਦੇ ਸੱਦੇ ’ਤੇ ਦੇਸ਼ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਦਰਸ਼ਨ ਸਿੰਘ ਮੱਟੂ, ਮਹਿੰਦਰ ਕੁਮਾਰ ਬੱਡੋਆਣ, ਜੋਗਿੰਦਰ ਕੌਰ ਆਸ਼ਾ ਵਰਕਰ ਨੇ ਕਿਹਾ ਕਿ ਜਿਸ ਤਰ੍ਹਾਂ ਵਿਦਿਆਰਥੀ ਮੰਗਾਂ ਲਈ ਭੁੱਖ ਹੜਤਾਲ ’ਤੇ ਬੈਠੇ ਸੋਨਮ ਵਾਂਗਚੁਕ ਨੂੰ ਪੁਲਿਸ ਬਲਾਂ ਵਲੋਂ ਧੱਕੇ ਨਾਲ ਚੁੱਕ ਕੇ ਲਿਜਾਇਆ ਗਿਆ ਹੈ, ਉਹ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕੇਂਦਰੀ ਸਿੱਖਿਆ ਮੰਤਰੀ ਨੂੰ ਨਿਸ਼ਾਨੇ ’ਤੇ ਲੈਂਦੇ ਹੋਏ ਸਿੱਖਿਆ ਮੰਤਰੀ ਨੂੰ ਵਜ਼ਾਰਤ ਵਿਚੋਂ ਕੱਢਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਨੂੰ ਵਿਦਿਆਰਥੀਆਂ ਦੇ ਪੇਪਰ ਲੀਕ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਸੀ.ਪੀ.ਐੱਮ. ਅਤੇ ਸੀਟੂ ਆਗੂਆਂ ਨੇ ਕਿਹਾ ਕਿ ਭਾਜਪਾ ਦੇ ਸੱਤਾ ਵਿਚ ਆਉਣ ਤੋਂ ਬਾਅਦ ਦੇਸ਼ ਵਿਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਘਪਲਿਆਂ ਨੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਸਰਕਾਰ ਦੀ ਨਾਕਾਮੀ ਅਤੇ ਲਾਪਰਵਾਹੀ ਕਾਰਨ ਕਰੋੜਾਂ ਨੌਜਵਾਨਾਂ ਦਾ ਸਰਕਾਰੀ ਭਰਤੀ ਪ੍ਰਣਾਲੀ ਅਤੇ ਪ੍ਰੀਖਿਆਵਾਂ ਤੋਂ ਵਿਸ਼ਵਾਸ਼ ਉਠਦਾ ਜਾ ਰਿਹਾ ਹੈ। ਇਸ ਮੌਕੇ ਕੁਲਵਿੰਦਰ ਸੰਘਾ, ਅਵਤਾਰ ਸਿੰਘ, ਬਿੰਦਰ ਪਾਲ ਕੌਰ, ਗੁਰਮੇਲ ਕਲਸੀ, ਕਿਸ਼ਨ ਨੰਬਰਦਾਰ ਨੇ ਵੀ ਸੰਬੋਧਨ ਕੀਤਾ।

ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਵਲੋਂ ਮੇਘੋਵਾਲ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਅਗਲੀ ਖ਼ਬਰ ਪਿੰਡ ਠੀਡਾਂ ਵਾਲੀ ਸੜਕ ’ਤੇ ਪਾਏ ਵੱਟੇ ਖਿੱਲਰੇ, ਸੜਕ ਦਾ ਮੰਦਾ ਹਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।