13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਡਾ. ਰਵਜੋਤ ਸਿੰਘ ਵਲੋਂ ਮੇਘੋਵਾਲ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਅਜੀਤ ਡੈਸਕ 20-07-2026

ਹੁਸ਼ਿਆਰਪੁਰ, 19 ਜੁਲਾਈ (ਹਰਪ੍ਰੀਤ ਕੌਰ)- ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮੇਘੋਵਾਲ ਗੰਜਿਆ ਤੋਂ ਦਰਬਾਰ ਸਾਹਿਬ ਅੰਮ੍ਰਿਤਸਰ ਸਮੇਤ ਦੂਸਰੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਇਸੇ ਸੋਚ ਤਹਿਤ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਉਨ੍ਹਾਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਜਿਨ੍ਹਾਂ ਲਈ ਆਪਣੇ ਪੱਧਰ ’ਤੇ ਯਾਤਰਾ ਕਰਨਾ ਮੁਸ਼ਕਿਲ ਹੁੰਦਾ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਨੂੰ ਆਵਾਜਾਈ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਉਹ ਬਿਨਾਂ ਕਿਸੇ ਚਿੰਤਾ ਦੇ ਆਪਣੀ ਧਾਰਮਿਕ ਯਾਤਰਾ ਕਰ ਸਕਣ। ਇਸ ਮੌਕੇ ਹਾਜ਼ਰ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ।

ਪਿਛਲੀ ਖ਼ਬਰ ਸੀਵਰੇਜ ਦਾ ਢੱਕਣ ਪੁੱਟਣ ਕਾਰਨ ਸੜਕ ਟੁੱਟੀ, ਹਾਦਸੇ ਦਾ ਖ਼ਤਰਾ ਅਗਲੀ ਖ਼ਬਰ ਕੇਂਦਰੀ ਸਿੱਖਿਆ ਮੰਤਰੀ ਦਾ ਪੁਤਲਾ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।