13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸੀਵਰੇਜ ਦਾ ਢੱਕਣ ਪੁੱਟਣ ਕਾਰਨ ਸੜਕ ਟੁੱਟੀ, ਹਾਦਸੇ ਦਾ ਖ਼ਤਰਾ

ਅਜੀਤ ਡੈਸਕ 20-07-2026

ਟਾਂਡਾ ਉੜਮੁੜ, 19 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਗੜ੍ਹਦੀਵਾਲ ਰੋਡ ’ਤੇ ਸੀਵਰੇਜ ਦੀ ਸਫ਼ਾਈ ਕਰਨ ਲਈ ਢੱਕਣ ਪੁੱਟਣ ਕਾਰਨ ਸੜਕ ਵਿਚਾਲੇ ਤੋਂ ਟੁੱਟ ਚੁੱਕੀ ਹੈ, ਜਿਸ ਨਾਲ ਹਰ ਰੋਜ਼ ਇਸ ਰਸਤੇ ਤੋਂ ਲੰਘਣ ਵਾਲੇ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਇਸ ਸਬੰਧੀ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਈ ਵਾਰ ਜਾਣੂ ਕਰਵਾਇਆ ਜਾ ਚੁੱਕਾ ਹੈ ਪਰ ਅਜੇ ਤੱਕ ਕਿਸੇ ਵੀ ਅਧਿਕਾਰੀ ਨੇ ਇਸ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ। ਲੋਕਾਂ ਦਾ ਕਹਿਣਾ ਹੈ ਕਿ ਸੜਕ ਦੇ ਵਿਚਕਾਰ ਬਣੇ ਡੂੰਘੇ ਖੱਡੇ ਕਾਰਨ ਕਿਸੇ ਵੀ ਸਮੇਂ ਹਾਦਸਾ ਵਾਪਰ ਸਕਦਾ ਹੈ। ਖ਼ਾਸ ਕਰਕੇ ਰਾਤ ਦੇ ਸਮੇਂ ਅਤੇ ਬਰਸਾਤ ਦੌਰਾਨ ਇਹ ਥਾਂ ਹੋਰ ਵੀ ਜ਼ਿਆਦਾ ਖ਼ਤਰਨਾਕ ਬਣ ਸਕਦੀ ਹੈ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਟੁੱਟੀ ਹੋਈ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਇੱਥੇ ਜ਼ਿਕਰਯੋਗ ਹੈ ਕਿ ਇਸ ਸੜਕ ਨੂੰ ਬਣਿਆ ਅਜੇ ਕੁੱਝ ਹਫ਼ਤੇ ਹੀ ਹੋਏ ਹਨ ਇਹ ਸੜਕ ਕਈ ਥਾਵਾਂ ਤੋਂ ਟੁੱਟ ਚੁੱਕੀ ਸੀ ਜਿਸ ਨੂੰ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਹਿਣ ਤੇ ਦੁਬਾਰਾ ਠੀਕ ਕਰਵਾਇਆ ਗਿਆ ਅਜੇ ਵੀ ਇਹ ਸੜਕ ਤੇ ਕੁੱਝ ਥਾਵਾਂ ਤੋਂ ਟੁੱਟੀ ਹੋਈ ਹੈ ਪਰ ਮਹਿਕਮਾ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ।

ਪਿਛਲੀ ਖ਼ਬਰ ਜੇਜੋਂ ਤੋਂ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ ’ਤੇ ਮਾਈਨਿੰਗ ਮਟੀਰੀਅਲ ਲਿਜਾਉਣ ਵਾਲੇ ਟਿੱਪਰ/ਟਰੱਕਾਂ ਦੀ ਆਵ... ਅਗਲੀ ਖ਼ਬਰ ਡਾ. ਰਵਜੋਤ ਸਿੰਘ ਵਲੋਂ ਮੇਘੋਵਾਲ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।