12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪ੍ਰਧਾਨ ਮੰਤਰੀ ਪੁਰਾਣੀ ਪੈਨਸ਼ਨ ਬਹਾਲ ਕਰ ਕੇ ਮੁਲਾਜ਼ਮ ਹਿਤੈਸ਼ੀ ਹੋਣ ਦਾ ਸਬੂਤ ਦੇਣ- ਜੀ. ਟੀ. ਯੂ.

ਅਜੀਤ ਡੈਸਕ 20-07-2026

ਕੋਟਫ਼ਤੂਹੀ, 19 ਜੁਲਾਈ (ਅਵਤਾਰ ਸਿੰਘ ਅਟਵਾਲ)- ਬੀਤੇ ਦਿਨ ਪੰਜਾਬ ਫੇਰੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤਾ ਕੇਂਦਰ ਸਰਕਾਰ ਨਾਲੋਂ ਘੱਟ ਦੇਣ ਦਾ ਤਾਂ ਜ਼ਿਕਰ ਕੀਤਾ ਪਰ ਇੱਕ ਜਨਵਰੀ ਦੋ ਹਜ਼ਾਰ ਚਾਰ ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਤਤਕਾਲੀਨ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਵੱਲੋਂ ਬੰਦ ਕੀਤੀ ਬੁਢਾਪੇ ਦੀ ਪੈਨਸ਼ਨ ਦਾ ਜ਼ਿਕਰ ਨਹੀਂ ਕੀਤਾ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਨਰਿੰਦਰ ਅਜਨੋਹਾ, ਪਰਮਜੀਤ ਕਾਤਿਬ ਅਤੇ ਉਂਕਾਰ ਸਿੰਘ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਚਮੁੱਚ ਹੀ ਮੁਲਾਜ਼ਮਾਂ ਦੇ ਹਿਤੈਸ਼ੀ ਹਨ ਤਾਂ ਉਹ ਇੱਕ ਜਨਵਰੀ ਦੋ ਹਜ਼ਾਰ ਚਾਰ ਤੋਂ ਬਾਅਦ ਭਰਤੀ ਮੁਲਾਜ਼ਮਾਂ ਦੀ ਨਵੀਂ ਪੈਨਸ਼ਨ ਸਕੀਮ ਬੰਦ ਕਰ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਨਹੀਂ ਤਾਂ ਉਨ੍ਹਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਦਿੱਤਾ ਗਿਆ ਬਿਆਨ ਮਹਿਜ਼ ਚੋਣ ਸਟੰਟ ਹੀ ਸਾਬਤ ਹੋਵੇਗਾ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਇਸ ਸਮੇਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਖ਼ਿਲਾਫ਼ ਕੰਮ ਕਰ ਰਹੀ ਹੈ ਜਿਸ ਦਾ ਖ਼ਮਿਆਜ਼ਾ ਇਨ੍ਹਾਂ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜ਼ਰੂਰ ਚੁਕਾਉਣਾ ਪਵੇਗਾ।ਇਸ ਮੌਕੇ ਜਸਵਿੰਦਰ ਸਿੰਘ, ਅਸ਼ੋਕ ਕੁਮਾਰ, ਜਸਵਿੰਦਰ ਪਾਲ, ਹਰੀਸ਼ ਪੁਰੀ, ਪਵਨਵੀਰ ਸਿੰਘ, ਅਜੇ ਕੁਮਾਰ, ਉਂਕਾਰ ਤਨੂੰਲੀ, ਪਵਨ ਸਿੰਘ, ਮਨਜਿੰਦਰ ਸਿੰਘ, ਮੱਖਣ ਸਿੰਘ, ਹਰਜਿੰਦਰ ਸਿੰਘ, ਦਲਜੀਤ ਸਿੰਘ ਅਤੇ ਸੰਦੀਪ ਸਿੰਘ ਆਦਿ ਆਗੂ ਹਾਜ਼ਰ ਸਨ।

ਪਿਛਲੀ ਖ਼ਬਰ ਕਾਂਗਰਸੀ ਨੇਤਾ ਸੰਨੀ ਰਾਜਪੂਤ ਨੇ ਧਰਮਪੁਰ ਮਾਤਾ ਮੰਦਰ ਵਿਖੇ ਮੱਥਾ ਟੇਕਿਆ ਅਗਲੀ ਖ਼ਬਰ 18 ਬੋਤਲਾਂ ਨਾਜਾਇਜ਼ ਸ਼ਰਾਬ ਸੰਬੰਧੀ ਦੋ ਵਿਅਕਤੀਆਂ ’ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।