10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਦੇ ਆਲ ਇੰਡੀਆ ਓ. ਬੀ. ਸੀ. ਦੇ ਮੈਂਬਰ ਬਣਨ ’ਤੇ ਕਾਂਗਰਸ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਅਜੀਤ ਡੈਸਕ 23-07-2026
ਮੁਕੇਰੀਆਂ, 22 ਜੁਲਾਈ (ਰਾਮਗੜ੍ਹੀਆ)- ਮੁਕੇਰੀਆਂ ਤੋਂ ਸਾਬਕਾ ਵਿਧਾਇਕ ਮੈਡਮ ਇੰਦੂ ਬਾਲਾ ਕਾਂਗਰਸ ਹਾਈ ਕਮਾਨ ਵਲੋਂ ਆਲ ਇੰਡੀਆ ਓ. ਬੀ. ਸੀ. ਦਾ ਮੈਂਬਰ ਬਣਾਉਣ ’ਤੇ ਕਾਂਗਰਸੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਬਲਾਕ ਪ੍ਰਧਾਨ ਰਵਿੰਦਰ ਸਿੰਘ, ਸੁਨੀਲ ਮਹੰਤ, ਗੁਰਵਿੰਦਰ ਸਿੰਘ ਮੁਕੇਰੀਆਂ ਅਤੇ ਹਾਜੀਪੁਰ ਦੇ ਸਾਰੇ ਕਾਂਗਰਸੀ ਵਰਕਰਾਂ ਨੇ ਮੈਡਮ ਇੰਦੂ ਬਾਲਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮੂਹ ਕਾਂਗਰਸੀ ਵਰਕਰ ਉਨ੍ਹਾਂ ਨਾਲ ਚਟਾਨ ਵਾਂਗ ਖੜੇ ਹਨ। ਉਨ੍ਹਾਂ ਕਾਂਗਰਸ ਹਾਈ ਕਮਾਨ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੈਡਮ ਇੰਦੂ ਬਾਲਾ ਨੇ ਮੁਕੇਰੀਆਂ ਹਲਕੇ ਅੰਦਰ ਕਈ ਵਿਕਾਸ ਕੰਮਾਂ ਨੂੰ ਜਿੱਥੇ ਕਰਵਾਇਆ ਉੱਥੇ ਹੀ ਉਨ੍ਹਾਂ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਵੀ ਲੋਕਾਂ ਤੱਕ ਪਹੁੰਚਾਉਣ ਲਈ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਮੈਡਮ ਇੰਦੂ ਬਾਲਾ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਨੇ ਉਨ੍ਹਾਂ ਨੂੰ ਇਹ ਸੇਵਾ ਦਿੱਤੀ ਹੈ ਜਿਸ ਨੂੰ ਉਹ ਬਾਖ਼ੂਬੀ ਨਿਭਾਉਣਗੇ। ਇਸ ਮੌਕੇ ਕਾਂਗਰਸੀ ਵਰਕਰਾਂ ਵਲੋਂ ਮੈਡਮ ਇੰਦੂ ਬਾਲਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕਿਸ਼ੋਰ ਚੰਦ, ਜਗਦੇਵ ਸਿੰਘ, ਕੁਲਦੀਪ ਸਿੰਘ, ਹੈਪੀ, ਕਪਿਲ, ਨਰਿੰਦਰ ਸਿੰਘ, ਨੀਰਜ, ਜਟਮਲ ਸਰਪੰਚ, ਰਿੰਕੂ, ਪਵਨ ਕੁਮਾਰ, ਪ੍ਰਵੀਨ ਸਿੰਘ, ਹੈਪੀ ਸਿੰਘ, ਜਗਨ ਨਾਥ, ਸੱਭਿਆ ਸਾਂਚੀ, ਮਲਕੀਅਤ ਮਹਾਜਨ, ਜੈਦੀਪ, ਸੁਨੀਲ ਮਹੰਤ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ, ਕਰਤਾਰ ਸਿੰਘ, ਗੋਰੀ, ਕਮਲਜੀਤ, ਬਲੀ ਰਾਮ, ਅਵਤਾਰ, ਜਸਪਾਲ ਸਿੰਘ, ਅਸ਼ਵਨੀ ਆਦਿ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਨਵਾਂ ਰਾਸ਼ਨ ਕਾਰਡ ਬਣਾਉਣ ਜਾਂ ਮੈਂਬਰ ਦਾ ਨਾਂਅ ਸ਼ਾਮਿਲ ਕਰਨ ਲਈ ਪ੍ਰਕਿਰਿਆ ਸ਼ੁਰੂ-ਨਰਿੰਦਰ ਸਿੰਘ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਮਾਲੀਆ ਮਾਮਲਿਆਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।